ਸਿੱਧਵਾਂ ਬੇਟ, 24 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਨੇ ਯੂ.ਕੇ.ਜੀ. ਜਮਾਤ ਤੋਂ ਪਾਸ ਹੋ ਕੇ ਪਹਿਲੀ ਜਮਾਤ ਵਿਚ ਹੋਏ ਵਿਦਿਆਰਥੀਆਂ ਨੂੰ ਸ਼ਾਨਦਾਰ ਪਾਰਟੀ ਦਿੱਤੀ ਗਈ | ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਦੇ ਕੇ ਵੀ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਦੇ ਇੰਚਾਰਜ ਮੈਡਮ ਕੰਚਨ ਰਾਣੀ ਨੇ ਦੱਸਿਆ ਕਿ ਜੂਨੀਅਰ ਕਲਾਸ ਦੇ ਵਿਦਿਆਰਥੀਆਂ ਦੀ ਹੌਂਸਲਾਂ ਅਫ਼ਜਾਈ ਅਤੇ ਉਨ੍ਹਾਂ ਵਿਚ ਪੜ੍ਹਾਈ ਪ੍ਰਤੀ ਹੋਰ ਰੂਚੀ ਪੈਦਾ ਕਰਨ ਦੇ ਮਕਸਦ ਨਾਲ ਇਸ ਗਰੈਜੂਏਸ਼ਨ ਸੈਰਾਮਨੀ ਸਮਾਗਮ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਪ੍ਰਧਾਨ ਭੁਪਿੰਦਰ ਗੁਪਤਾ, ਡਾਇ: ਤੇਜਿੰਦਰ ਗੁਪਤਾ, ਵਾਈਸ ਪਿ੍ੰਸੀਪਲ ਕਮਲੇਸ਼ ਗੁਪਤਾ ਅਤੇ ਸਕੂਲ ਅਧਿਆਪਕਾਂ ਨੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਬੱਚਿਆਂ ਨੂੰ ਸਕੂਲੀ ਜ਼ਿੰਦਗੀ ਵਿਚ ਅੱਗੇ ਵੱਧਣ ਅਤੇ ਉਨ੍ਹਾਂ ਦੇ ਉੱਜ਼ਲੇ ਭਵਿੱਖ ਦੀ ਕਾਮਨਾ ਕੀਤੀ |