15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਸ਼ਹੀਦ ਗੁਰਿੰਦਰ ਸਿੰਘ ਸਕੂਲ ਬੱਸੀਆਂ ਵਿਖੇ ਵੱਖ-ਵੱਖ ਵਿਸ਼ਿਆਂ ਦੀਆਂ ਆਧੁਨਿਕ ਲੈਬਾਰਟਰੀਆਂ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 25-04-2026
ਰਾਏਕੋਟ, 24 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਸਹੂਲਤਾ ਪੱਖੋਂ ਨੰਬਰ ਇਕ ਬਣਾਉਣ ਲਈ ਨਵੀਆਂ ਤਕਨੀਕਾਂ ਵਾਲੀਆਂ ਲੈੱਬਜ਼ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਅੱਜ ਸ਼ਹੀਦ ਗੁਰਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੱਸੀਆਂ ਵਿਖੇ ਫਿਜ਼ਿਕਸ ਲੈਬ, ਕੈਮਿਸਟਰੀ ਲੈਬ, ਬਾਇਓਲੋਜੀ ਲੈਬ ਅਤੇ ਇੰਟੀਗ੍ਰੇਟਿਡ ਸਾਇੰਸ ਲੈਬ ਦਾ ਉਦਘਾਟਨ ਕਰਨ ਸਮੇਂ ਕੀਤਾ | ਉਨ੍ਹਾਂ ਆਖਿਆ ਕਿ ਸਕੂਲਾਂ ਵਿਚ ਕੰਪਿਊਟਰ ਤੇ ਪ੍ਰੋਜੈਕਟਰ ਤਾਂ ਪਹਿਲਾਂ ਹੀ ਪੰਜਾਬ ਸਰਕਾਰ ਨੇ ਉਪਲੱਬਧ ਕਰਵਾਏ ਹੋਏ ਹਨ, ਜਦਕਿ ਹੁਣ ਬਹੁਤ ਸਾਰੇ ਸਕੂਲਾਂ ਵਿਚ 8268 ਇੰਟਰ ਐਕਟਿਵ ਪੈਨਲ ਵੀ ਭੇਜ ਦਿੱਤੇ ਹਨ, ਜਿਸ ਨਾਲ ਬੱਚੇ ਆਧੁਨਿਕ ਅਤੇ ਮਿਆਰੀ ਸਿੱਖਿਆ ਲੈ ਕੇ ਸਮੇਂ ਦੇ ਹਾਣੀ ਬਣਨਗੇ | ਉਨ੍ਹਾਂ ਸਰਕਾਰੀ ਸਕੂਲਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸ਼ਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਦੇ 99 ਫ਼ੀਸਦੀ ਸਰਕਾਰੀ ਸਕੂਲਾਂ ਨੂੰ ਚਾਰਦੀਵਾਰੀ ਕੀਤੀ ਜਾ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਇਸ ਸਕੂਲ ਨੂੰ 44 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ ਤਾਂ ਜੋ ਨਵੀਂ ਆਧੁਨਿਕ ਸਹੂਲਤਾਂ ਨਾਲ ਬੱਚੇ ਆਪਣੀ ਪੜ੍ਹਾਈ ਕਰ ਸਕਣ | ਇਸ ਮੌਕੇ ਪਿ੍ੰਸੀਪਲ ਗੁਰਦੀਪ ਸਿੰਘ ਤੇ ਸਮੂਹ ਸਟਾਫ਼ ਵਲੋਂ ਵਿਧਾਇਕ ਠੇਕੇਦਾਰ ਹਾਕਮ ਸਿੰਘ ਦਾ ਵਿਸ਼ੇਸ਼ ਤੌਰ 'ਤੇ ਇਸ ਉਪਰਾਲੇ ਲਈ ਧੰਨਵਾਦ ਕੀਤਾ | ਇਸ ਮੌਕੇ ਅਮਰਦੀਪ ਕੌਰ ਬਲਾਕ ਨੋਡਲ ਅਫ਼ਸਰ-ਕਮ-ਪਿ੍ੰਸੀਪਲ ਹਠੂਰ, ਬਿੰਦਰਜੀਤ ਸਿੰਘ ਗਿੱਲ ਪ੍ਰਧਾਨ ਟਰੱਕ ਯੂਨੀਅਨ ਰਾਏਕੋਟ, ਗੁਰਮਿੰਦਰ ਸਿੰਘ ਤੂਰ ਚੇਅਰਮੈਨ ਮਾਰਕੀਟ ਕਮੇਟੀ ਰਾਏਕੋਟ, ਯਸ਼ਪਾਲ ਬਿੱਟੂ ਜੈਨ, ਜੱਸ ਸਿੰਘ ਹਲਵਾਰਾ, ਮਨਿੰਦਰ ਸਿੰਘ, ਸਰਪੰਚ ਸੁਖਵਿੰਦਰ ਸਿੰਘ ਬੱਸੀਆਂ, ਇੰਦਰਜੀਤ ਸਿੰਘ ਗੋਗੀ, ਅਤੀਸ਼ ਕੁਮਾਰ ਕੌੜਾ, ਗੁਰਮੀਤ ਸਿੰਘ, ਕੁਲਵੰਤ ਸਿੰਘ, ਜਗਦੀਪ ਸਿੰਘ, ਟਹਿਲ ਸਿੰਘ, ਅਮਨਦੀਪ ਸਿੰਘ, ਸਿਮਰਨਦੀਪ ਕੌਰ, ਕੁਲਵਿੰਦਰ ਕੌਰ, ਪਰਮਿੰਦਰ ਕੌਰ, ਨਵਦੀਪ ਕੌਰ, ਸੰਦੀਪ ਕੌਰ, ਬਲਵਿੰਦਰ ਕੌਰ, ਰਮਨੀਕ ਕੌਰ, ਮਨਜੀਤ ਕੌਰ, ਕਿਰਨਦੀਪ ਕੌਰ, ਗੁਰਸਰਨਜੀਤ ਕੌਰ, ਮਨਜੀਤ ਸਿੰਘ, ਬੇਅੰਤ ਸਿੰਘ, ਗੁਰਮੰਦਰਪਾਲ ਕੌਰ, ਹਰਪ੍ਰੀਤ ਕੌਰ, ਸੀਮਾ ਰਾਣੀ, ਜਸਪ੍ਰੀਤ ਕੌਰ, ਨਵਦੀਪ ਕੌਰ, ਮੀਨੂੰ ਸਰਮਾ, ਗੁਰਮੀਤ ਸਿੰਘ, ਨਵਨੀਤ ਕੁਮਾਰ, ਹਰਪ੍ਰੀਤ ਸਿੰਘ, ਅਜਮੇਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਣਕ ਦੀ ਸਾਰਟੇਜ਼ ਲਈ ਜ਼ਿੰਮੇਵਾਰ ਨਹੀਂ ਹੋਣਗੇ ਆੜ੍ਹਤੀਏ, ਸਰਕਾਰ ਨੂੰ ਦਿੱਤਾ ਅਲਟੀਮੇਟਮ ਅਗਲੀ ਖ਼ਬਰ ਐੱਸ. ਐੱਮ. ਐੱਲ. ਨਰਸਿੰਗ ਕਾਲਜ ਭਨੋਹੜ ਵਿਖੇ ਵਿਦਿਆਰਥੀਆਂ ਨੇ ਧਰਤੀ ਦਿਵਸ ਮਨਾਇਆ
Ad Position 24