15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਕਣਕ ਦੀ ਸਾਰਟੇਜ਼ ਲਈ ਜ਼ਿੰਮੇਵਾਰ ਨਹੀਂ ਹੋਣਗੇ ਆੜ੍ਹਤੀਏ, ਸਰਕਾਰ ਨੂੰ ਦਿੱਤਾ ਅਲਟੀਮੇਟਮ

Ad Position 21
No active advertisement
ਅਜੀਤ ਡੈਸਕ 25-04-2026
ਰਾਏਕੋਟ, 24 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਦਾਣਾ ਮੰਡੀ ਦੇ ਆੜ੍ਹਤੀਆਂ ਦੇ ਵਫ਼ਦ ਵਲੋਂ ਅੱਜ ਐੱਸ.ਡੀ.ਐੱਮ. ਰਾਏਕੋਟ ਨਾਲ ਮੀਟਿੰਗ ਕਰਕੇ ਕਣਕ ਦੇ ਚੱਲ ਰਹੇ ਖ਼ਰੀਦ ਸੀਜ਼ਨ ਦੌਰਾਨ ਆ ਰਹੀਆਂ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ | ਇਸ ਮੌਕੇ ਆੜ੍ਹਤੀਆਂ ਐਸੋਸੀਏਸ਼ਨ ਰਾਏਕੋਟ ਦੇ ਪ੍ਰਧਾਨ ਸੰਜੀਵ ਕੁਮਾਰ ਬੌਵਾ ਗੋਇਲ ਦੀ ਅਗਵਾਈ ਹੇਠ ਮੰਡੀ ਦੇ ਆੜ੍ਹਤੀਆਂ ਨੇ ਐੱਸ.ਡੀ.ਐੱਮ ਰਮਨਦੀਪ ਨੂੰ ਦੱਸਿਆ ਕਿ ਮੰਡੀ ਵਿਚ ਕਣਕ ਦੀ ਆਮਦ ਨਾ-ਮਾਤਰ ਹੈ, ਪ੍ਰੰਤੂ ਖ਼ਰੀਦੀ ਹੋਈ ਕਣਕ ਦੀ ਲੋਡਿੰਗ ਦੀ ਰਫ਼ਤਾਰ ਬਹੁਤ ਹੌਲੀ ਚੱਲ ਰਹੀ ਹੈ | ਟਰੱਕਾਂ ਤੇ ਲੇਬਰ ਦੀ ਘਾਟ ਕਾਰਨ ਮੰਡੀ ਵਿਚ ਕਣਕ ਦੀਆਂ ਬੋਰੀਆਂ ਦੇ ਵੱਡੇ-ਵੱਡੇ ਅੰਬਾਰ ਲੱਗ ਰਹੇ ਹਨ ਅਤੇ ਜਗ੍ਹਾ ਦੀ ਘਾਟ ਪੈਦਾ ਹੋ ਗਈ ਹੈ | ਆੜ੍ਹਤੀਆਂ ਨੇ ਸਪੱਸ਼ਟ ਕੀਤਾ ਕਿ ਲਿਫ਼ਟਿੰਗ ਵਿਚ ਦੇਰੀ ਕਾਰਨ ਜੇਕਰ ਕਣਕ ਦੀਆਂ ਬੋਰੀਆਂ ਵਿੱਚ ਵਜ਼ਨ ਦੀ ਕੋਈ ਕਮੀ ਆਉਂਦੀ ਹੈ ਤਾਂ ਇਸ ਦੇ ਆੜ੍ਹਤੀਏ ਕਿਸੇ ਵੀ ਤਰ੍ਹਾਂ ਦੇ ਜ਼ਿੰਮੇਵਾਰ ਨਹੀਂ ਹੋਣਗੇ | ਉਨ੍ਹਾਂ ਕਿਹਾ ਕਿ ਕਣਕ ਖੁੱਲ੍ਹੇ ਅਸਮਾਨ ਹੇਠ ਪਈ ਹੈ ਤੇ 40 ਡਿਗਰੀ ਤੋਂ ਵੱਧ ਤਾਪਮਾਨ ਵਿਚ ਕੁਦਰਤੀ ਤੌਰ 'ਤੇ ਵਜ਼ਨ ਘਟਣਾ ਤੈਅ ਹੈ | ਆੜ੍ਹਤੀਆਂ ਨੇ ਐੱਸ.ਡੀ.ਐੱਮ ਤੋਂ ਮੰਗ ਕੀਤੀ ਕਿ ਸਰਕਾਰ ਤੁਰੰਤ ਵੱਧ ਤੋਂ ਵੱਧ ਟਰੱਕਾਂ 'ਤੇ ਅਨ-ਲੋਡਿੰਗ ਲਈ ਲੇਬਰ ਦਾ ਉੱਚਿਤ ਪ੍ਰਬੰਧ ਕਰੇ, ਲਿਫ਼ਟਿੰਗ ਤੇਜ਼ੀ ਨਾਲ ਚਾਲੂ ਰੱਖੀ ਜਾਵੇ | ਐੱਸ.ਡੀ.ਐੱਮ. ਰਾਏਕੋਟ ਨੇ ਆੜ੍ਹਤੀਆਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਲਿਫ਼ਟਿੰਗ ਦੀ ਰਫ਼ਤਾਰ ਵਧਾਉਣ ਲਈ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਅਤੇ ਸਬੰਧਿਤ ਵਿਭਾਗ ਦੇ ਹੋਰਨਾਂ ਅਧਿਕਾਰੀਆਂ ਨਾਲ ਗੱਲਬਾਤ ਹੋ ਚੁੱਕੀ ਹੈ, ਇਸ ਲਈ ਆੜ੍ਹਤੀਆਂ ਦੀ ਸਮੱਸਿਆ ਦਾ ਜਲਦ ਹੱਲ ਕਰ ਦਿੱਤਾ ਜਾਵੇਗਾ | ਇਸ ਮੌਕੇ ਚੇਅਰਮੈਨ ਸੁਖਭਿੰਦਰ ਸਿੰਘ ਝੋਰੜਾਂ, ਸਕੱਤਰ ਬਲਵਿੰਦਰ ਸਿੰਘ ਲਿੱਤਰ, ਖ਼ਜ਼ਾਨਚੀ ਅੰਮਿ੍ਤਪਾਲ ਸਿੰਘ ਜੌਹਲਾਂ, ਗੁਰਮੇਲ ਸਿੰਘ ਧਾਲੀਵਾਲ, ਸ਼ਿਵ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਮÏਕੇ ਜਾਗਰੂਕਤਾ ਰੈਲੀ ਕੱਢੀ ਅਗਲੀ ਖ਼ਬਰ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਸ਼ਹੀਦ ਗੁਰਿੰਦਰ ਸਿੰਘ ਸਕੂਲ ਬੱਸੀਆਂ ਵਿਖੇ ਵੱਖ-ਵੱਖ ਵਿਸ਼ਿਆਂ ਦੀਆਂ ਆਧੁਨਿਕ ਲੈਬਾਰ...
Ad Position 24