ਗੁਰੂ ਹਰਿਗੋਬਿੰਦ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸਿੱਧਵਾਂ ਖੁਰਦ ਵਿਖੇ ਸਿਹਤ ਜਾਗਰੂਕਤਾ ਸੈਸ਼ਨ ਲਾਇਆ
ਅਜੀਤ ਡੈਸਕ
25-04-2026
ਸੈਸ਼ਨ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਆਪਸੀ ਤਾਲਮੇਲ ਵਾਲਾ ਸੀ, ਜਿਸ ਦੌਰਾਨ ਵਿਦਿਆਰਥਣਾਂ ਨੇ ਸਵਾਲ ਪੁੱਛ ਕੇ ਅਤੇ ਆਪਣੇ ਵਿਚਾਰ ਸਾਂਝੇ ਕਰਕੇ ਪ੍ਰੋਗਰਾਮ ਵਿੱਚ ਹਿੱਸਾ ਲਿਆ | ਸੈਨੇਟਰੀ ਉਤਪਾਦਾਂ ਦੀ ਵਰਤੋਂ, ਉਨ੍ਹਾਂ ਦੇ ਸੁਰੱਖਿਅਤ ਨਿਪਟਾਰੇ ਅਤੇ ਨਿੱਜੀ ਸਫ਼ਾਈ ਨੂੰ ਬਣਾਈ ਰੱਖਣ ਬਾਰੇ ਵਿਹਾਰਕ ਮਾਰਗਦਰਸ਼ਨ ਪ੍ਰਦਾਨ ਕੀਤਾ ਗਿਆ | ਬੁਲਾਰੇ ਨੇ ਇਕ ਸਿਹਤਮੰਦ ਜੀਵਨ ਸ਼ੈਲੀ ਲਈ ਨਿਯਮਤ ਸਿਹਤ ਜਾਂਚ ਅਤੇ ਜਾਗਰੂਕਤਾ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ |
ਸਕੂਲ ਦੇ ਪਿ੍ੰਸੀਪਲ ਮੈਡਮ ਸੰਦੀਪ ਕੌਰ ਅਤੇ ਵਾਈਸ ਪਿ੍ੰਸੀਪਲ ਡਾ. ਪੁਨੀਤਾ ਸ਼ਰਮਾ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਡਾ. ਮਹਿਕ ਬਾਂਸਲ ਦਾ ਵੱਡਮੁੱਲਾ ਯੋਗਦਾਨ ਪਾਉਣ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੇ ਕਿਹਾ ਕਿ ਅਜਿਹੇ ਪ੍ਰਭਾਵਸ਼ਾਲੀ ਅਤੇ ਜਾਗਰੂਕਤਾ ਭਰਪੂਰ ਪ੍ਰੋਗਰਾਮ ਵਿਦਿਆਰਥਣਾਂ ਵਿਚ ਗਿਆਨ ਅਤੇ ਆਤਮ-ਵਿਸ਼ਵਾਸ ਭਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ |