14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਜੀ.ਐੱਚ.ਜੀ. ਨਰਸਿੰਗ ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 25-04-2026
ਰਾਏਕੋਟ, 24 ਅਪ੍ਰੈਲ (ਸੁਸ਼ੀਲ)-ਸਥਾਨਕ ਜੀ.ਐੱਚ.ਜੀ. ਕਾਲਜ ਆਫ਼ ਨਰਸਿੰਗ ਵਿਚ ਵਿਸ਼ਵ ਵਾਤਾਵਰਣ ਦਿਵਸ ਪਿ੍ੰਸੀਪਲ ਕਰਮਵੀਰ ਕੌਰ ਦੀ ਦੇਖ-ਰੇਖ ਹੇਠ ਬੜੇ ਹੀ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਕਰਮਵੀਰ ਕੌਰ ਨੇ ਦੱਸਿਆ ਕਿ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਵਾਤਾਵਰਣ ਸੰਬੰਧੀ ਜਾਗਰੂਕਤਾ ਪੈਦਾ ਕਰਨਾ ਅਤੇ ਕੁਦਰਤ ਦੀ ਸੰਭਾਲ ਲਈ ਉਨ੍ਹਾਂ ਨੂੰ ਪ੍ਰੇਰਿਤ ਕਰਨਾ ਸੀ | ਉਨ੍ਹਾਂ ਦੱਸਿਆ ਕਿ ਇਸ ਸਾਲ ਵਿਸ਼ਵ ਵਾਤਾਵਰਣ ਦਿਵਸ ਦਾ ਥੀਮ 'ਪਲਾਸਟਿਕ ਪ੍ਰਦੂਸ਼ਣ ਨੂੰ ਖ਼ਤਮ ਕਰੋ' ਰਿਹਾ, ਜਿਸ ਦੇ ਤਹਿਤ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਘੱਟ ਵਰਤੋਂ ਅਤੇ ਪਰਿਆਵਰਣ-ਮਿਤਰ ਜੀਵਨ ਸ਼ੈਲੀ ਅਪਣਾਉਣ ਲਈ ਜਾਗਰੂਕ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਵੱਲੋਂ ਭਾਸ਼ਣ ਮੁਕਾਬਲੇ, ਚਾਰਟ ਤਿਆਰ ਕਰਨਾ, ਪੋਸਟਰ ਮੇਕਿੰਗ ਅਤੇ ਸੁੰਦਰ ਰੰਗੋਲੀ ਬਣਾਉਣ ਵਰਗੀਆਂ ਗਤੀਵਿਧੀਆਂ ਵੀ ਕਰਵਾਈਆਂ ਗਈਆਂ | ਵਿਦਿਆਰਥੀਆਂ ਨੇ ਵਾਤਾਵਰਣ ਬਚਾਉਣ, ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਦੇ ਸੰਦੇਸ਼ਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤਾ | ਸਮਾਗਮ ਵਿਚ ਕਾਲਜ ਦੇ ਚੇਅਰਮੈਨ ਡਾ: ਬੀ.ਐੱਲ. ਬਾਂਸਲ, ਡਾਇਰੈਕਟਰ ਡਾ. ਵਰੁਣ ਬਾਂਸਲ, ਡਾ. ਗੀਤਿਕਾ ਬਾਂਸਲ ਉਚੇਚੇ ਤੌਰ 'ਤੇ ਮੌਜੂਦ ਰਹੇ | ਆਪਣੇ ਸੰਬੋਧਨ ਵਿਚ ਡਾ: ਬੀ.ਐੱਲ. ਬਾਂਸਲ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਸਾਡੀ ਸਿਹਤ ਲਈ ਬਹੁਤ ਜ਼ਰੂਰੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆ ਕਿਹਾ ਕਿ ਨੇ ਹਰ ਵਿਅਕਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਰੁੱਖ ਲਗਾਏ ਅਤੇ ਕੁਦਰਤ ਦੀ ਰੱਖਿਆ ਲਈ ਅੱਗੇ ਆਵੇ | ਇਸ ਮੌਕੇ ਕਾਲਜ ਵਿਚ ਵਿਦਿਆਰਥੀਆਂ ਅਤੇ ਸਟਾਫ਼ ਨੇ ਮਿਲ ਕੇ ਵੱਖ-ਵੱਖ ਕਿਸਮ ਦੇ ਪੌਦੇ ਲਗਾਏ ਅਤੇ ਉਨ੍ਹਾਂ ਦੀ ਦੇਖ-ਭਾਲ ਕਰਨ ਦਾ ਸੰਕਲਪ ਵੀ ਲਿਆ | ਪ੍ਰੋਗਰਾਮ ਦੇ ਅੰਤ ਵਿਚ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਐੱਸ. ਆਈ. ਅਮਰਜੀਤ ਸਿੰਘ ਗਿੱਲ ਨੇ ਥਾਣਾ ਸਿੱਧਵਾਂ ਬੇਟ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਵਿਦਿਆਰਥੀਆਂ ਨੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਦਾ ਦਿੱਤਾ ਸੁਨੇਹਾ
Ad Position 24