14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਐੱਸ. ਆਈ. ਅਮਰਜੀਤ ਸਿੰਘ ਗਿੱਲ ਨੇ ਥਾਣਾ ਸਿੱਧਵਾਂ ਬੇਟ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 25-04-2026
ਸਿੱਧਵਾਂ ਬੇਟ, 24 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਡਾ. ਅੰਕੁਰ ਗੁਪਤਾ ਵਲੋਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਐੱਸ. ਆਈ. ਅਮਰਜੀਤ ਸਿੰਘ ਗਿੱਲ ਨੂੰ ਥਾਣਾ ਸਿੱਧਵਾਂ ਬੇਟ ਦਾ ਇੰਚਾਰਜ ਨਿਯੁਕਤ ਕੀਤਾ ਹੈ | ਇਸ ਤੋਂ ਪਹਿਲਾਂ ਐੱਸ.ਆਈ. ਹਮਰਾਜ ਸਿੰਘ ਚੀਮਾਂ ਥਾਣਾ ਇੰਚਾਰਜ ਦੀਆਂ ਸੇਵਾਵਾਂ ਨਿਭਾ ਰਹੇ ਸਨ | ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਗੱਲਬਾਤ ਕਰਦੇ ਹੋਏ ਆਖਿਆ ਕਿ ਸੂਬਾ ਸਰਕਾਰ ਦੀ ਦਿਸ਼ਾ-ਨਿਰਦੇਸ਼ 'ਤੇ ਪੁਲਿਸ ਵਿਭਾਗ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ | ਉਨ੍ਹਾਂ ਇਹ ਵੀ ਆਖਿਆ ਕਿ ਦਰਿਆ ਸਤਲੁਜ ਵਿਚਲੀਆਂ ਗੈਰ-ਮਨਜ਼ੂਰਸ਼ੁਦਾ ਖੱਡਾਂ ਵਿਚ ਕਿਸੇ ਵੀ ਸਖ਼ਸ ਨੂੰ ਨਾਜਾਇਜ਼ ਮਾਈਨਿੰਗ ਨਹੀਂ ਕਰਨ ਦਿੱਤੀ ਜਾਵੇਗੀ | ਉਨ੍ਹਾਂ ਥਾਣਾ ਸਿੱਧਵਾਂ ਬੇਟ ਵਿਚ ਸੱਚੀਆਂ ਸ਼ਿਕਾਇਤਾਂ ਕਰਨ ਵਾਲੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਤੁਹਾਨੂੰ ਇਨਸਾਫ਼ ਲੈਣ ਮੌਕੇ ਨਿਰਾਸ਼ ਨਹੀਂ ਹੋਣਾ ਪਵੇਗਾ |
Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਸੰਬੰਧੀ ਕਾਨੂੰਨ ਪਾਸ ਹੋਣ 'ਤੇ ਮੰਡੀ ਮੁੱਲਾਂਪੁਰ 'ਚ ਸ਼ੁਕਰਾਨਾ ਅਰਦਾਸ ਅਗਲੀ ਖ਼ਬਰ ਜੀ.ਐੱਚ.ਜੀ. ਨਰਸਿੰਗ ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਸਮਾਗਮ ਕਰਵਾਇਆ
Ad Position 24