14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸਿੱਖਿਆ ਤੇ ਸੰਸਕਾਰਾਂ ਦਾ ਪ੍ਰਤੀਕ-ਪਿ੍ੰ: ਖੁਰਾਣਾ

Ad Position 21
No active advertisement
ਅਜੀਤ ਡੈਸਕ 25-04-2026
ਜਗਰਾਉਂ, 24 ਅਪ੍ਰੈਲ (ਵਿਨੋਦ ਕੁਮਾਰ)-ਜਗਰਾਉਂ ਖੇਤਰ ਵਿਚ ਸਿੱਖਿਆ ਦੇ ਮੈਦਾਨ ਵਿਚ ਆਪਣੀ ਵਿਲੱਖਣ ਪਛਾਣ ਬਣਾਉਣ ਵਾਲਾ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਅੱਜ ਉੱਚੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ | ਇਸ ਸਿੱਖਿਆ ਸੰਸਥਾ ਦੀ ਸਥਾਪਨਾ ਸੰਨ 1984 ਵਿਚ ਪੂਜਨੀਕ ਵਿਮਲ ਮੁਨੀ ਜੀ ਮਹਾਰਾਜ ਦੇ ਅਸ਼ੀਰਵਾਦ ਨਾਲ ਹੋਈ ਸੀ | ਸਥਾਪਨਾ ਤੋਂ ਲੈ ਕੇ ਅੱਜ ਤੱਕ ਸਕੂਲ ਨੇ ਸਿੱਖਿਆ ਦੇ ਖੇਤਰ ਵਿਚ ਲਗਾਤਾਰ ਤਰੱਕੀ ਕਰਦੇ ਹੋਏ ਆਪਣੇ ਆਪ ਨੂੰ ਇਕ ਮਜ਼ਬੂਤ ਅਤੇ ਭਰੋਸੇਯੋਗ ਸੰਸਥਾ ਵਜੋਂ ਸਾਬਿਤ ਕੀਤਾ ਹੈ | ਪਿ੍ੰਸੀਪਲ ਮੈਡਮ ਸੁਪਿ੍ਆ ਖੁਰਾਣਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਸ ਸਕੂਲ ਦੇ ਵਿਦਿਆਰਥੀ ਨਾ ਸਿਰਫ਼ ਪੜ੍ਹਾਈ ਵਿਚ ਬਲਕਿ ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਵੀ ਹਮੇਸ਼ਾ ਅੱਗੇ ਰਹੇ ਹਨ | ਇਥੋਂ ਪੜ੍ਹੇ ਕਈ ਵਿਦਿਆਰਥੀ ਅੱਜ ਜੱਜ, ਡਾਕਟਰ, ਸਿਵਲ ਤੇ ਪੁਲਿਸ ਪ੍ਰਸ਼ਾਸਨ ਅਤੇ ਹੋਰ ਉੱਚੀਆਂ ਪਦਵੀਆਂ 'ਤੇ ਸੇਵਾ ਨਿਭਾ ਰਹੇ ਹਨ | ਇਸ ਤੋਂ ਇਲਾਵਾ ਕਈ ਵਿਦਿਆਰਥੀ ਵਿਦੇਸ਼ਾਂ ਵਿਚ ਜਾ ਕੇ ਵੀ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੇ ਹਨ, ਜੋ ਕਿ ਸਕੂਲ ਲਈ ਮਾਣ ਦੀ ਗੱਲ ਹੈ | ਸਕੂਲ ਵਿਚ ਉੱਚ ਯੋਗਤਾ ਵਾਲਾ ਅਤੇ ਤਜਰਬੇਕਾਰ ਸਟਾਫ਼ ਮੌਜੂਦ ਹੈ ਜੋ ਬੱਚਿਆਂ ਨੂੰ ਸਮੇਂ ਸਿਰ ਅਤੇ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਦਾ ਹੈ | ਅਧਿਆਪਕ ਸਿਰਫ਼ ਪਾਠਕ੍ਰਮ ਹੀ ਨਹੀਂ ਸਿਖਾਉਂਦੇ, ਸਗੋਂ ਬੱਚਿਆਂ ਦੇ ਨੈਤਿਕ ਅਤੇ ਸਮਾਜਿਕ ਵਿਕਾਸ 'ਤੇ ਵੀ ਖਾਸ ਧਿਆਨ ਦਿੰਦੇ ਹਨ | ਸੰਸਥਾ ਦੀ ਕਾਮਯਾਬੀ ਵਿਚ ਪ੍ਰਬੰਧਕ ਕਮੇਟੀ ਦਾ ਵੀ ਵੱਡਾ ਯੋਗਦਾਨ ਹੈ | ਪਿ੍ੰਸੀਪਲ ਸੁਪਿ੍ਆ ਖੁਰਾਣਾ, ਪ੍ਰਧਾਨ ਰਮੇਸ਼ ਜੈਨ, ਸੈਕਟਰੀ ਮਹਾਂਵੀਰ ਜੈਨ ਅਤੇ ਉੱਪ ਪ੍ਰਧਾਨ ਕਾਂਤਾ ਸਿੰਗਲਾ ਦੀ ਯੋਗ ਅਗਵਾਈ ਹੇਠ ਸਕੂਲ ਨੇ ਨਵੀਂਆਂ ਉਚਾਈਆਂ ਹਾਸਲ ਕੀਤੀਆਂ ਹਨ | ਇਹ ਮੈਨੇਜਮੈਂਟ ਕਮੇਟੀ ਸਮੇਂ-ਸਮੇਂ 'ਤੇ ਨਵੀਆਂ ਯੋਜਨਾਵਾਂ ਲਾਗੂ ਕਰਕੇ ਸਕੂਲ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਂਦੀ ਹੈ | ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸਿਰਫ਼ ਇਕ ਸਿੱਖਿਆ ਸੰਸਥਾ ਹੀ ਨਹੀਂ, ਸਗੋਂ ਸੰਸਕਾਰਾਂ, ਅਨੁਸ਼ਾਸਨ ਅਤੇ ਉੱਚ ਮੁੱਲਾਂ ਦਾ ਕੇਂਦਰ ਹੈ | ਇੱਥੇ ਪੜ੍ਹਦੇ ਬੱਚੇ ਨਾ ਸਿਰਫ਼ ਅਕਾਦਮਿਕ ਤੌਰ 'ਤੇ ਮਜ਼ਬੂਤ ਬਣਦੇ ਹਨ, ਸਗੋਂ ਜੀਵਨ ਵਿਚ ਸਫ਼ਲ ਹੋਣ ਲਈ ਵੀ ਤਿਆਰ ਕੀਤੇ ਜਾਂਦੇ ਹਨ | ਇਸ ਤਰ੍ਹਾਂ ਇਹ ਸਕੂਲ ਆਉਣ ਵਾਲੀ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਬਣਦਾ ਜਾ ਰਿਹਾ ਹੈ ਅਤੇ ਭਵਿੱਖ ਵਿਚ ਵੀ ਸਿੱਖਿਆ ਦੇ ਖੇਤਰ ਵਿਚ ਨਵੇਂ ਮਾਪਦੰਡ ਸਥਾਪਿਤ ਕਰਨ ਲਈ ਵਚਨਬੱਧ ਹੈ |
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਹਰਬੰਸ ਸਿੰਘ ਤੇ ਪੁੱਤਰ ਜਗਰੂਪ ਸਿੰਘ ਨਮਿਤ ਹੋਇਆ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਸ਼ਬਦ ਕੀਰਤਨ ਅਤੇ ਅੰਤਿਮ ਅਰਦਾਸ 27 ਨੂੰ ਜਸਵੰਤ ਸਿੰਘ ਸੁਧਾਰੀਆ ਦੀ ਮੌਤ 'ਤੇ ਉਸ ਦੇ ਸਪੁੱਤਰ ਵਿੱਕੀ ਨਾਲ ਦੁੱਖ ਸਾਂ...
Ad Position 24