ਹੰਬੜਾਂ, 25 ਅਪ੍ਰੈਲ (ਮੇਜਰ ਹੰਬੜਾਂ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਲੁਧਿਆਣਾ ਦੇ ਐੱਮ.ਪੀ. ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਸੂਬੇ ਸਮੇਤ ਲੁਧਿਆਣਾ ਜ਼ਿਲ੍ਹਾ 'ਚ ਮਜ਼ਬੂਤ ਹੋਈ ਹੈ | ਇਹ ਪ੍ਰਗਟਾਵਾ ਕਾਂਗਰਸ ਦੇ ਸੂਬਾਈ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਨੇ ਵਿਧਾਨ ਸਭਾ ਹਲਕਾ ਗਿੱਲ ਦੇ ਵਰਕਰਾਂ ਨਾਲ ਰੱਖੀ ਮੀਟਿੰਗ ਸਮੇਂ ਗੱਲਬਾਤ ਕਰਦਿਆਂ ਕੀਤਾ | ਪ੍ਰਧਾਨ ਹੰਬੜਾਂ ਨੇ ਕਿਹਾ ਕਿ ਅੱਜ ਸੂਬੇ ਦੀ 'ਆਪ' ਸਰਕਾਰ ਦਾ ਅਧਾਰ ਦਿੱਲੀ ਵਾਂਗ ਪੰਜਾਬ 'ਚੋਂ ਵੀ ਖ਼ਤਮ ਹੋ ਚੁੱਕਾ ਹੈ ਤੇ 'ਆਪ' ਸਰਕਾਰ ਹੁਣ ਅਖੀਰਲੇ ਸਾਲ 'ਚ ਸੂਬੇ ਦੇ ਵਿਕਾਸ ਕਾਰਜਾਂ ਨੂੰ ਛੱਡ ਆਪਣੀ ਸਰਕਾਰ ਬਚਾਉਣ 'ਚ ਲੱਗੀ ਹੈ ਤੇ ਲੋਕ ਹੁਣ 'ਆਪ' ਸਰਕਾਰ ਨੂੰ ਮੂੰਹ ਨਹੀਂ ਲਗਾਉਣਗੇ ਤੇ ਸੂਬੇ 'ਚ ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਦਰਜ ਕਰਕੇ ਸਰਕਾਰ ਬਣਾਏਗੀ | ਪ੍ਰਧਾਨ ਹੰਬੜਾਂ ਨੇ ਕਿਹਾ ਕਿ ਐੱਮ.ਪੀ. ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀ ਵਰਕਰ ਪੱਬਾਂ ਭਾਰ ਹੋ ਚੁੱਕੇ ਹਨ ਤੇ ਉਹ ਹੁਣ ਸੂਬੇ 'ਚੋਂ ਆਪ ਨੂੰ ਚੱਲਦਾ ਕਰਕੇ ਕਾਂਗਰਸ ਸਰਕਾਰ ਲਿਆਉਣ ਲਈ ਉਤਾਵਲੇ ਹਨ | ਇਸ ਮੌਕੇ ਤੇ ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ, ਸਾਬਕਾ ਸਰਪੰਚ ਇੰਦਰਜੀਤ ਸਿੰਘ ਸਲੇਮਪੁਰ, ਕਾਂਗਰਸੀ ਆਗੂ ਜਸਪਾਲ ਸਿੰਘ ਪਾਲੀ ਭੰਦੋਲ, ਜੀਸ਼ਾਂਤ ਸਿੰਘ ਧਾਲੀਵਾਲ, ਪੰਚ ਅਵਤਾਰ ਸਿੰਘ ਭੰਦੋਲ, ਯੂਥ ਆਗੂ ਗੁਰਪ੍ਰੀਤ ਸਿੰਘ ਪੀਤਾ, ਪੰਚ ਹਰਜਿੰਦਰ ਸਿੰਘ ਸਨੀ, ਪ੍ਰਧਾਨ ਜਸਵੀਰ ਸਿੰਘ ਨਾਨੂੰ, ਸੰਦੀਪ ਸਿੰਘ, ਗੁਰਦਿੱਤ ਸਿੰਘ ਨਿੱਕਾ, ਸਾਬਕਾ ਪੰਚ ਜਸਪਾਲ ਸਿੰਘ ਪਾਲਾ, ਸਾਬਕਾ ਫੌਜੀ ਹਰਪਾਲ ਸਿੰਘ ਮੈਲਡੇ ਸਮੇਤ ਹੋਰ ਕਾਂਗਰਸੀ ਵਰਕਰ ਵੀ ਮੌਜੂਦ ਸਨ |