26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਕਮਿਊਨਿਟੀ ਹੈਲਥ ਸੈਂਟਰ ਸੁਧਾਰ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 26-04-2026
ਗੁਰੂਸਰ ਸੁਧਾਰ, 25 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਸੀ.ਐੱਚ.ਸੀ. ਸੁਧਾਰ (ਸਰਕਾਰੀ ਹਸਪਤਾਲ) ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਦਵਿੰਦਰ ਕੁਮਾਰ ਸੰਧੂ ਦੀ ਅਗਵਾਈ ਹੇਠ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ | ਇਸ ਦੌਰਾਨ ਸਿਹਤ ਇੰਸਪੈਕਟਰ ਨਿਰਮਲ ਸਿੰਘ ਨੇ ਦੱਸਿਆ ਕਿ ਮਲੇਰੀਆ ਬੁਖ਼ਾਰ ਮਾਦਾ ਐਨਫਲੀਜ਼ ਮੱਛਰ ਦੇ ਕੱਟਣ ਕਾਰਨ ਹੁੰਦਾ ਹੈ | ਲੋਕਾਂ ਨੂੰ ਮਲੇਰੀਆ ਬੁਖ਼ਾਰ ਦੇ ਕਾਰਨ, ਚਿੰਨ੍ਹ, ਲੱਛਣ ਅਤੇ ਬਚਾਓ ਦੇ ਤਰੀਕਿਆਂ ਬਾਰੇ ਦੱਸਿਆ ਗਿਆ | ਉਨ੍ਹਾਂ ਘਰਾਂ ਵਿਚਲੇ ਕੂਲਰਾਂ, ਗਮਲਿਆਂ ਅਤੇ ਘਰ ਦੀਆਂ ਛੱਤਾਂ 'ਤੇ ਪਏ ਕਬਾੜ ਵਿਚ ਪਾਣੀ ਇਕੱਠਾ ਨਾ ਹੋਣ ਬਾਰੇ ਆਖਦਿਆਂ ਕਿਹਾ ਕਿ ਇਸ ਨਾਲ ਬਿਮਾਰੀ ਫੈਲਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ | ਸਿਹਤ ਇੰਸਪੈਕਟਰ ਨਿਰਮਲ ਸਿੰਘ ਨੇ ਸਾਰੇ ਨਾਗਰਿਕਾਂ ਨੂੰ ਪੂਰੀਆਂ ਬਾਹਾਂ ਦੇ ਕੱਪੜੇ ਪਹਿਨਣ, ਮੱਛਰਦਾਨੀਆਂ ਦੀ ਵਰਤੋਂ ਕਰਨ, ਆਪਣੇ ਆਲੇ-ਦੁਆਲੇ ਪਾਣੀ ਨਾ ਜਮ੍ਹਾਂ ਹੋਣ ਦੇਣ, ਮੱਛਰ ਭਜਾਓ ਕ੍ਰੀਮਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ | ਇਸ ਮੌਕੇ ਡਾ. ਹਰਪ੍ਰੀਤ ਜੱਸਲ, ਸਿਹਤ ਇੰਸਪੈਕਟਰ ਲਖਵਿੰਦਰ ਸਿੰਘ, ਅਮਨਿੰਦਰ ਸਿੰਘ, ਸਿਮਰਜੀਤ ਕੌਰ ਸੀ.ਐੱਚ.ਓ., ਗੁਰਵਿੰਦਰ ਸਿੰਘ ਮ:ਪ:ਹ:ਵ:, ਯਾਦਵਿੰਦਰ ਕੌਰ ਐੱਲ.ਐੱਚ.ਵੀ., ਗੁਰਪਾਲ ਸਿੰਘ, ਨਵਦੀਪ ਸਿੰਘ, ਨਰਸਿੰਗ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਇਯਾਲੀ ਦੇ ਕਨਵੀਨਰ ਬਣਨ ਨਾਲ ਪੰਥਕ ਪਲੇਟਫਾਰਮ ਹੋਰ ਮਜ਼ਬੂਤ ਹੋਵੇਗਾ-ਵਿਰਕ/ਸ਼ੇਰਗਿੱਲ <br/> ਅਗਲੀ ਖ਼ਬਰ ਗੁਰੂ ਰਾਮਦਾਸ ਕਾਲਜ ਹਲਵਾਰਾ ਵਿਖੇ ਸਾਲਾਨਾ ਸਮਾਗਮ ਕਰਵਾਇਆ <br/>
Ad Position 24