ਭੂੰਦੜੀ, 25 ਅਪ੍ਰੈਲ (ਕੁਲਦੀਪ ਸਿੰਘ ਮਾਨ)-ਸਮਾਜ ਸੇਵੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਸਵੀਰ ਸਿੰਘ ਵਿਰਕ ਆਸਟ੍ਰੇਲੀਆ ਅਤੇ ਰਾਜਵਿੰਦਰ ਸਿੰਘ ਰਾਜੂ ਸ਼ੇਰਗਿੱਲ ਨੇ ਕਿਹਾ ਕਿ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਰਮਿਆਨ ਬਣੇ ਸਿਆਸੀ ਗਠਜੋੜ ਤਹਿਤ ਪੰਥਕ ਏਕਤਾ ਤਾਲਮੇਲ ਕਮੇਟੀ ਦਾ ਕਨਵੀਨਰ ਬਣਾਉਣਾ ਇਕ ਮਹੱਤਵਪੂਰਨ ਫ਼ੈਸਲਾ ਹੈ | ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਨਾਲ ਪੰਜਾਬ ਦੇ ਪੰਥਕ ਹਲਕਿਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਪੰਥਕ ਪਲੇਟਫਾਰਮ ਹੋਰ ਮਜ਼ਬੂਤ ਹੋਵੇਗਾ | ਉਨ੍ਹਾਂ ਦੱਸਿਆ ਕਿ ਇਹ ਗਠਜੋੜ ਪਿਛਲੇ ਲੰਬੇ ਸਮੇਂ ਤੋਂ ਵੱਖਰੀ ਹੋਈ ਪੰਥਕ ਵੋਟ ਨੂੰ ਇਕੱਠਾ ਕਰਨ ਵੱਲ ਇਕ ਵੱਡਾ ਕਦਮ ਹੈ | ਵਿਰਕ ਅਤੇ ਸ਼ੇਰਗਿੱਲ ਨੇ ਕਿਹਾ ਕਿ ਵਿਧਾਇਕ ਇਯਾਲੀ ਵਲੋਂ ਪਹਿਲਾਂ ਤੋਂ ਹੀ ਪੰਥਕ ਸੋਚ ਨੂੰ ਇਕੱਠਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੁਣ ਹੋਰ ਮਜ਼ਬੂਤੀ ਮਿਲੇਗੀ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਯਾਲੀ ਦੀ ਅਗਵਾਈ ਹੇਠ ਪੰਥਕ ਏਕਤਾ ਨੂੰ ਹੋਰ ਬਲ ਮਿਲੇਗਾ ਅਤੇ ਇਸਦਾ ਅਸਰ ਪੰਜਾਬ ਭਰ ਵਿਚ ਵੇਖਣ ਨੂੰ ਮਿਲੇਗਾ |