27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਬਾਸਕਟਬਾਲ ਇੰਟਰ-ਹਾਊਸ ਮੁਕਾਬਲਾ <br/>

Ad Position 21
No active advertisement
ਸੇਂਟ ਮਦਰ ਟੇਰੇਸਾ ਸਕੂਲ ਵਿੱਚ ਕਰਵਾਏ ਬਾਸਕਟਬਾਲ ਵਿਚ ਜੇਤੂ ਟੀਮ ਨਾਲ ਸਕੂਲ ਸਟਾਫ਼ | ਤਸਵੀਰ : ਸੋਨੀ ਗਿੱਲ <br/> 26-04-2026
ਖੰਨਾ, 25 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖੰਨਾ ਸ਼ਹਿਰ ਦੇ ਪ੍ਰਸਿੱਧ ਸੈਂਟ ਮਦਰ ਟੈਰੇਸਾ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਦਿਆਰਥਣਾਂ ਲਈ ਇੰਟਰ-ਹਾਊਸ ਬਾਸਕਟਬਾਲ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਵਿੱਚ ਵੱਖ-ਵੱਖ ਹਾਊਸਾਂ ਦੀਆਂ ਟੀਮਾਂ ਨੇ ਭਰਪੂਰ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲਿਆਮੁਕਾਬਲਾ ਖ਼ਾਸ ਤੌਰ 'ਤੇ ਕੋਰਟ ਕਵੀਨਜ਼ (ਬਲੂ ਹਾਊਸ) ਅਤੇ ਲੀਥਲ ਗਰਲਜ਼ (ਯੈਲੋ ਹਾਊਸ) ਦੀਆਂ ਟੀਮਾਂ ਵਿਚਕਾਰ ਕਾਫ਼ੀ ਰੋਮਾਂਚਕ ਰਿਹਾ | ਦੋਵੇਂ ਟੀਮਾਂ ਨੇ ਉੱਤਮ ਖੇਡ ਦਿਖਾਈ, ਪਰ ਅੰਤ ਵਿੱਚ ਕੋਰਟ ਕਵੀਨਜ਼ (ਬਲੂ ਹਾਊਸ) ਦੀ ਟੀਮ ਵਿਜੇਤਾ ਰਹੀ ਅਤੇ ਲੀਥਲ ਗਰਲਜ਼ (ਯੈਲੋ ਹਾਊਸ) ਦੀ ਟੀਮ ਉਪਵਿਜੇਤਾ ਬਣੀ | ਮੁੱਖ ਮਹਿਮਾਨ ਡਾ. ਪੂਜਾ ਸ਼ਾਹੀ ਸਹਿਗਲ ਅਤੇ ਡਾ. ਅਭਿਨਵ ਸਹਿਗਲ ਨੇ ਮੈਚ ਦਾ ਟਾਸ ਕੀਤਾ, ਜਿਸ ਤੋਂ ਬਾਅਦ ਦੋਵੇਂ ਟੀਮਾਂ ਨੇ ਜੋਸ਼ ਅਤੇ ਜਜ਼ਬੇ ਨਾਲ ਖੇਡ ਦੀ ਸ਼ੁਰੂਆਤ ਕੀਤੀ |
ਪੂਰੇ ਮੁਕਾਬਲੇ ਦੌਰਾਨ ਵਿਦਿਆਰਥਣਾਂ ਵਿੱਚ ਬੇਹੱਦ ਉਤਸ਼ਾਹ ਵੇਖਣ ਨੂੰ ਮਿਲਿਆ | ਸਾਰੀਆਂ ਖਿਡਾਰਨਾਂ ਨੇ ਖੇਡ ਭਾਵਨਾ ਦਾ ਪਰਚਾ ਦਿੰਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੇ ਚੇਅਰਮੈਨ ਸੁਰਿੰਦਰ ਸ਼ਾਹੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਖੇਡ ਵਿਦਿਆਰਥੀਆਂ ਦੇ ਜੀਵਨ ਦਾ ਮਹੱਤਵਪੂਰਨ ਹਿੱਸਾ ਹਨ, ਜੋ ਉਨ੍ਹਾਂ ਨੂੰ ਅਨੁਸ਼ਾਸਨ, ਨੇਤ੍ਰਤਵ ਅਤੇ ਆਤਮ ਵਿਸ਼ਵਾਸ ਦੀ ਸਿੱਖ ਦਿੰਦੀਆਂ ਹਨ | ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਮੁਕਾਬਲਿਆਂ ਨਾਲ ਵਿਦਿਆਰਥੀਆਂ ਵਿੱਚ ਟੀਮਵਰਕ, ਮੁਕਾਬਲਾਤੀ ਭਾਵਨਾ ਅਤੇ ਸਕਾਰਾਤਮਕ ਸੋਚ ਦਾ ਵਿਕਾਸ ਹੁੰਦਾ ਹੈ | ਨਾਲ ਹੀ, ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਗਾਂਹ ਵੀ ਖੇਡਾਂ ਨਾਲ ਜੁੜੇ ਰਹਿਣ ਅਤੇ ਆਪਣਾ ਹੁਨਰ ਨਿਖਾਰਨ ਲਈ ਪ੍ਰੇਰਿਤ ਕੀਤਾ | ਸਕੂਲ ਦੀ ਪਿ੍ੰਸੀਪਲ ਅੰਜੂ ਭਾਟੀਆ ਨੇ ਵਿਦਿਆਰਥਣਾਂ ਨੂੰ ਪ੍ਰੋਤਸਾਹਿਤ ਕਰਦੇ ਹੋਏ ਕਿਹਾ ਕਿ ਖੇਡਾਂ ਵਿੱਚ ਭਾਗ ਲੈਣ ਨਾਲ ਨਾ ਸਿਰਫ਼ ਸਰੀਰੀਕ ਵਿਕਾਸ ਹੁੰਦਾ ਹੈ, ਬਲਕਿ ਮਾਨਸਿਕ ਮਜ਼ਬੂਤੀ ਵੀ ਪ੍ਰਾਪਤ ਹੁੰਦੀ ਹੈ |
ਇਸ ਮੌਕੇ ਮੁੱਖ ਮਹਿਮਾਨ ਡਾ. ਪੂਜਾ ਸ਼ਾਹੀ ਸਹਿਗਲ ਅਤੇ ਡਾ. ਅਭਿਨਵ ਸਹਿਗਲ ਨੇ ਵੀ ਵਿਦਿਆਰਥਣਾਂ ਨੂੰ ਸੰਬੋਧਨ ਕੀਤਾ | ਉਨ੍ਹਾਂ ਨੇ ਕਿਹਾ ਕਿ ਖੇਡ ਜੀਵਨ ਵਿੱਚ ਅਨੁਸ਼ਾਸਨ, ਧੀਰਜ ਅਤੇ ਆਤਮ ਵਿਸ਼ਵਾਸ ਵਿਕਸਿਤ ਕਰਨ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹਨ | ਉਨ੍ਹਾਂ ਨੇ ਵਿਦਿਆਰਥਣਾਂ ਨੂੰ ਨਿਰੰਤਰ ਅਭਿਆਸ ਕਰਨ, ਸਕਾਰਾਤਮਕ ਸੋਚ ਰੱਖਣ ਅਤੇ ਹਾਰ-ਜਿੱਤ ਤੋਂ ਉੱਪਰ ਉਠ ਕੇ ਸਿੱਖਣ ਦੀ ਪ੍ਰੇਰਣਾ ਦਿੱਤੀ | ਅੰਤ ਵਿੱਚ ਵਿਜੇਤਾ ਅਤੇ ਉਪਵਿਜੇਤਾ ਟੀਮਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਖੇਡਾਂ ਵਿੱਚ ਚੜ੍ਹਦੀ ਕਲਾ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ ਰੁਪਾਲੋਂ ਵਿਖੇ ਗਲੋਬਲ ਕੈਂਸਰ ਕਨਸਰਨ ਇੰਡੀਆ ਵਲੋਂ ਕੈਂਸਰ ਸੰਬੰਧੀ ਹੋਇਆ ਜਾਗਰੂਕਤਾ ਸੈਮੀਨਾਰ <br/... ਅਗਲੀ ਖ਼ਬਰ ਪਿੰਡ ਸਲੇਮਪੁਰਾ ਦੇ ਸਾਬਕਾ ਸਰਪੰਚ ਵਰਦੀਪ ਸਿੰਘ ਦੀਪਾ ਨੂੰ ਸੈਂਕੜੇ ਸੇਜਲ ਅੱਖਾਂ ਨੇ ਦਿੱਤੀ ਅੰਤਿਮ ਵਿਦਾਇਗੀ <br/>
Ad Position 24