ਬੀਜਾ, 25 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਇਲਾਕੇ ਦੀ ਨਾਮਵਰ ਸੰਸਥਾ ਪੰਜਾਬ ਪਬਲਿਕ ਸੀਨੀ: ਸੈਕੰ: ਸਕੂਲ ਰੁਪਾਲੋ (ਸੀ. ਬੀ. ਐਸ. ਈ ਬੋਰਡ) ਵਿਖੇ ਗਲੋਬਲ ਕੈਂਸਰ ਕਨਸਰਨ ਇੰਡੀਆ ਵੱਲੋ ਸੁਖਦੀਪ ਸਿੰਘ ਗਿੱਲ ਦੀ ਅਗਵਾਈ ਵਿੱਚ ਇੱਕ ਵਰਕਸ਼ਾਪ ਲਗਾਈ ਗਈ |ਜਿਸ ਵਿੱਚ ਉਹਨਾਂ ਨੇ ਕੈਂਸਰ ਤੋਂ ਬਚਾਅ ਲਈ ਵਿਦਿਆਰਥੀਆਂ ਨੂੰ ਬਹੁਤ ਮਹੱਤਵਪੂਰਨ ਜਾਣਕਾਰੀ ਦਿੱਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਫਾਸਟ ਫੂਡ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਸੰਤੁਲਿਤ ਭੋਜਨ ਲੈਣ, ਕਸਰਤ ਕਰਨ, ਸਮੇਂ-ਸਮੇਂ ਤੇ ਸਰੀਰ ਦੇ ਟੈਸਟ ਕਰਵਾਉਣ ਦੀ ਸਲਾਹ ਦਿੱਤੀ | ਉਨ੍ਹਾਂ ਨੇ ਕੈਂਸਰ ਤੋਂ ਬਚਾਅ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ | ਅੰਤ ਵਿੱਚ ਸਕੂਲ ਦੇ ਚੇਅਰਪਰਸਨ ਬਲਬੀਰ ਸਿੰਘ ਅਤੇ ਗੁਰਮਿੰਦਰ ਕੌਰ, ਡਾਇਰੈਕਟਰ ਕਰਮਵੀਰ ਸਿੰਘ ਅਤੇ ਡਾਇਰੈਕਟਰ ਜਸਪ੍ਰੀਤ ਕੌਰ ਵੱਲੋ ਵਿਦਿਆਰਥੀਆਂ ਨੂੰ ਕੈਂਸਰ ਦੇ ਬਚਾਅ ਲਈ ਦਿੱਤੀ ਮਹੱਤਵਪੂਰਨ ਜਾਣਕਾਰੀ ਤੇ ਅਮਲ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ' ਤੇ ਸਕੂਲ ਦੀ ਵਾਈਸ ਪਿ੍ੰਸੀਪਲ ਨਵਨੀਤ ਕੌਰ ਵੱਲੋ ਗਲੋਬਲ ਕੈਂਸਰ ਕਨਸਰਨ ਇੰਡੀਆ ਵੱਲੋ ਸ਼ੁਖਦੀਪ ਸਿੰਘ ਗਿੱਲ ਦਾ ਵਿਦਿਆਰਥੀਆ ਨੂੰ ਕੈਂਸਰ ਸਬੰਧੀ ਮਹੱਤਵਪੂਰਨ ਜਾਣਕਾਰੀ ਦੇਣ ਲਈ ਧੰਨਵਾਦ ਕੀਤਾ ਗਿਆ |