27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਨਨਕਾਣਾ ਸਾਹਿਬ ਸਕੂਲ ਈਸੜੂ ਦੀ ਹਰਮਨਪ੍ਰੀਤ ਕੌਰ ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 26-04-2026
ਈਸੜੂ, 24 ਅਪ੍ਰੈਲ (ਬਲਵਿੰਦਰ ਸਿੰਘ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਕੂਲ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਨੇ ਸੀ. ਬੀ. ਐੱਸ. ਈ. ਵੱਲੋਂ ਲਈ ਗਈ ਦਸਵੀਂ ਬੋਰਡ ਪ੍ਰੀਖਿਆ ਵਿੱਚ 99.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਲੁਧਿਆਣਾ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਤਾ-ਪਿਤਾ, ਅਧਿਆਪਕਾਂ, ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ | ਇਸ ਖੁਸ਼ੀ ਦੇ ਮੌਕੇ ਲੁਧਿਆਣਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹਿਮਾਂਸੂ ਜੈਨ ਨੇ ਹਰਮਨਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ 'ਤੇ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਅਤੇ ਸਖਤ ਮਿਹਨਤ, ਸਫਲਤਾ ਅਤੇ ਜੀਵਨ ਉਦੇਸ਼ ਸੰਬੰਧੀ ਪ੍ਰੇਰਿਤ ਕੀਤਾ | ਪਿ੍ੰਸੀਪਲ ਨੇਹਾ ਢੱਲ ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ | ਇਸ ਮੌਕੇ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਲੁਧਿਆਣਾ ਦੇ ਡਾਇਰੈਕਟਰ ਇਕਬਾਲ ਸਿੰਘ ਅਤੇ ਵਿਦਿਆਰਥਣ ਹਰਮਨਪ੍ਰੀਤ ਕੌਰ ਦੇ ਮਾਤਾ ਅਮਨਦੀਪ ਕੌਰ ਅਤੇ ਪਿਤਾ ਗੁਰਪ੍ਰੀਤ ਸਿੰਘ ਹਾਜ਼ਰ ਸਨ | ਇਸ ਤੋਂ ਪਹਿਲਾਂ ਹਰਮਨਪ੍ਰੀਤ ਕੌਰ ਨੂੰ ਖੰਨਾ ਪੁਲਿਸ ਜਿਲੇ ਦੇ ਐਸ. ਐਸ. ਪੀ. ਦਰਪਨ ਆਹਲੂਵਾਲੀਆ ਅਤੇ ਐਸ. ਡੀ. ਐਮ ਸਵਾਤੀ ਟਿਵਾਣਾ ਸਨਮਾਨਿਤ ਕਰ ਚੁੱਕੇ ਹਨ | ਇਸ ਮਾਣਮੱਤੀ ਪ੍ਰਾਪਤੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਹਰਮਨਪ੍ਰੀਤ ਕੌਰ ਦੀ ਬਾਰ੍ਹਵੀਂ ਜਮਾਤ ਤੱਕ ਮੁਫ਼ਤ ਪੜ੍ਹਾਈ ਦਾ ਐਲਾਨ ਕੀਤਾ ਗਿਆ | ਇਸ ਮੌਕੇ ਸਮੂਹ ਕਮੇਟੀ ਮੈਂਬਰ ਸਾਹਿਬਾਨ ਗੁਰਮੀਤ ਸਿੰਘ ਸਾਬਕਾ ਸਰਪੰਚ, ਸੁਰਿੰਦਰ ਸਿੰਘ ਬੈਨੀਪਾਲ, ਰਵਿੰਦਰ ਸਿੰਘ ਬੈਨੀਪਾਲ ਅਤੇ ਦਲਜੀਤ ਸਿੰਘ ਬੈਨੀਪਾਲ ਨੇ ਹਰਮਨਪ੍ਰੀਤ ਕੌਰ ਨੂੰ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਬਕਾਏ ਅਤੇ ਡੀ. ਏ. ਦੀ ਅਦਾਇਗੀ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਹੋਵੇ-ਪ੍ਰਧਾਨ ਪਿ੍ੰਸੀਪਲ ਮੇਜਰ ਸਿੰਘ <br/> ਅਗਲੀ ਖ਼ਬਰ ਮਾਨ ਸਰਕਾਰ ਵਲੋਂ ਬੇਅਦਬੀ ਘਟਨਾਵਾਂ ਨੂੰ ਰੋਕਣ ਲਈ ਬਣਾਏ ਕਾਨੂੰਨ ਨੂੰ ਸਿੱਖ ਸੰਗਤਾਂ ਨੇ ਦੱਸਿਆ ਇਤਿਹਾਸਕ ਕਦਮ <br/>...
Ad Position 24