28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਸੂਬੇ ਅੰਦਰ ਪੈ ਰਹੀ ਗਰਮੀ ਕਾਰਨ ਸਕੂਲਾਂ ਦਾ ਸਮਾਂ ਕੀਤਾ ਜਾਵੇ ਤਬਦੀਲ-ਜਗਜੀਤ/ਗੁਰਪ੍ਰੀਤ <br/>

Ad Position 21
No active advertisement
ਅਜੀਤ ਡੈਸਕ 26-04-2026
ਸਾਹਨੇਵਾਲ, 25 ਅਪ੍ਰੈਲ (ਹਨੀ ਚਾਠਲੀ)-ਮਾਸਟਰ ਕੇਡਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਹੋਈ ਮੀਟਿੰਗ ਦੇ ਬਾਰੇ ਜਾਣਕਾਰੀ ਦਿੰਦਿਆਂ ਮਾਸਟਰ ਕੇਡਰ ਯੂਨੀਅਨ ਦੇ ਸੂਬਾ ਉਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ ਨੇ ਦੱਸਿਆ ਕਿ ਪਿਛਲੇ ਕੁੱਝ ਦਿਨਾਂ ਤੋਂ ਤਾਪਮਾਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਜਿਸ ਕਾਰਨ ਦੂਰ ਦੁਰਾਡੇ ਤੋਂ ਪੜ੍ਹ ਰਹੇ ਬੱਚਿਆਂ ਨੂੰ ਸਕੂਲ ਆਉਣ ਜਾਣ ਦੇ ਵਿਚ ਅਤੇ ਪੜ੍ਹਾਈ ਕਰਨ ਵਿਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਤਾਪਮਾਨ ਵਧਣ ਕਾਰਨ ਸਵੇਰ ਤੋਂ ਹੀ ਗਰਮ ਲੂੰ ਵਗ ਰਹੀ ਹੈ ਅਤੇ ਇਸ ਸੰਬੰਧੀ ਮੌਸਮ ਵਿਭਾਗ ਵਲੋਂ ਵੀ ਆਉਣ ਵਾਲੇ ਦਿਨਾਂ ਦੌਰਾਨ ਹੋਰ ਗਰਮੀ ਵਧਣ ਦੇ ਸੰਕੇਤ ਦਿੱਤੇ ਗਏ ਹਨ | ਜਗਜੀਤ ਸਿੰਘ ਸਾਹਨੇਵਾਲ ਅਤੇ ਗੁਰਪ੍ਰੀਤ ਸਿੰਘ ਦੋਰਾਹਾ ਨੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਮੰਗ ਕਰਦਿਆਂ ਕਿਹਾ ਕਿ ਸੂਬੇ ਅੰਦਰ ਪੈ ਰਹੀ ਗਰਮੀ ਕਾਰਨ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 12 ਵਜੇ ਤੱਕ ਕੀਤਾ ਜਾਵੇ ਤਾਂ ਜੋ ਬੱਚਿਆਂ ਨੂੰ ਅਜਿਹੇ ਮੌਸਮ ਵਿਚ ਸਿਹਤ ਸੰਬੰਧੀ ਹੋਣ ਵਾਲੀਆਂ ਸਮੱਸਿਆਵਾਂ ਤੋਂ ਬਚਾਇਆ ਜਾ ਸਕੇ | ਇਸ ਮੌਕੇ ਜ਼ਿਲ੍ਹਾ ਇਕਾਈ ਲੁਧਿਆਣਾ ਦੇ ਵਿੱਤ ਸਕੱਤਰ ਸਵਰਨ ਸਿੰਘ, ਸੀਨੀਅਰ ਮੀਤ ਪ੍ਰਧਾਨ ਨਵਦੀਪ ਸਿੰਘ, ਮੀਤ ਪ੍ਰਧਾਨ ਰਾਜਵਿੰਦਰ ਸਿੰਘ, ਪੈੱ੍ਰਸ ਸਕੱਤਰ ਮਨੋਜ ਕੁਮਾਰ, ਬਲਾਕ ਪ੍ਰਧਾਨ ਪ੍ਰਭਜੋਤ ਸਿੰਘ, ਬਲਾਕ ਪ੍ਰਧਾਨ ਹਰਜਿੰਦਰ ਸਿੰਘ ਖੰਨਾ, ਬਲਾਕ ਪ੍ਰਧਾਨ ਨਵੀਨ ਕਪਿਲਾ, ਬਲਾਕ ਪ੍ਰਧਾਨ ਹਰਵਿੰਦਰ ਸਿੰਘ ਪੁੜੈਣ, ਬਲਾਕ ਪ੍ਰਧਾਨ ਜਗਮੀਤ ਸਿੰਘ, ਬਲਾਕ ਇਕਾਈ ਮੈਂਬਰ ਰਣਦੀਪ ਸਿੰਘ, ਇਕਬਾਲ ਸਿੰਘ, ਸਰਬਜੀਤ ਸਿੰਘ, ਕਰਨਵਿੰਦਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਤੇ ਆੜ੍ਹਤੀ ਅਨਾਜ ਮੰਡੀਆਂ 'ਚ ਖ਼ਰੀਦ ਪ੍ਰਬੰਧਾਂ ਦੇ ਘਟੀਆ ਪ੍ਰਬੰਧਾਂ ਤੋਂ ਪ੍ਰੇਸ਼ਾਨ-ਪਰਮਜੀਤ ਢਿੱਲੋਂ <br/> ਅਗਲੀ ਖ਼ਬਰ ਬੇਰ ਕਲਾਂ ਵਿਖੇ ਪਾਰਟੀ ਦੀ ਮਜ਼ਬੂਤੀ ਲਈ ਅਕਾਲੀ ਵਰਕਰਾਂ ਤੇ ਆਗੂਆਂ ਦੀ ਮੀਟਿੰਗ <br/>
Ad Position 24