3ਸਮਰਾਲਾ, 25 ਅਪ੍ਰੈਲ (ਗੋਪਾਲ ਸੋਫਤ)-ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਵਿਚ ਵਿਦਿਆਰਥੀਆਂ ਦੇ ਇੰਟਰ ਹਾਊਸ ਕੁਇਜ਼ ਮੁਕਾਬਲੇ ਕਰਵਾਏ ਗਏ | ਗਰਮੀਆਂ ਦੇ ਦਿਨਾਂ ਵਿਚ ਫੈਲ ਰਹੇ ਮਲੇਰੀਆ ਦੀ ਜਾਗਰੂਕਤਾ ਦੇ ਸਬੰਧ ਵਿੱਚ ਇਹ ਮੁਕਾਬਲੇ ਕਰਵਾਏ ਗਏ | ਇਸ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਕੁਇਜ਼ ਮੁਕਾਬਲੇ ਵਿਚ ਵਿਦਿਆਰਥੀਆਂ ਵਲੋਂ ਪੁੱਛੇ ਗਏ ਪ੍ਰਸ਼ਨਾਂ ਦੇ ਬੜੀ ਹੀ ਤੀਬਰ ਬੁੱਧੀ ਦੇ ਨਾਲ ਉੱਤਰ ਦਿੱਤੇ ਗਏ | ਬੱਚਿਆਂ ਦੀ ਅਗਵਾਈ ਕਰਦਿਆਂ ਪਿੰ੍ਰਸੀਪਲ ਡਾ. ਪੂਨਮ ਸ਼ਰਮਾ ਨੇ ਕਿਹਾ ਕਿ ਇਹ ਮੁਕਾਬਲੇ ਵਿਦਿਆਰਥੀਆਂ ਦੇ ਗਿਆਨ ਨੂੰ ਵਧਾਉਣ ਅਤੇ ਉਨ੍ਹਾਂ ਦੀ ਹਰੇਕ ਵਿਸ਼ਿਆਂ ਪ੍ਰਤੀ ਸਮਝ ਵਿਕਸਿਤ ਕਰਨ ਵਿਚ ਮਦਦ ਕਰਦੇ ਹਨ ਅਤੇ ਉਨ੍ਹਾਂ ਦੇ ਮੌਖਿਕ ਪਰੀਖਣ ਵਿਚ ਸੁਧਾਰ ਕਰਦੇ ਹਨ ਤੇ ਬੱਚਿਆਂ ਦੇ ਆਤਮ ਵਿਸ਼ਵਾਸ ਵਿਚ ਵਾਧਾ ਕਰਦੇ ਹਨ | ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਫੈਲ ਰਹੀਆਂ ਬਿਮਾਰੀਆਂ ਨਾਲ ਲੜਨ ਸਬੰਧੀ ਜਾਗਰੂਕਤਾ ਨੂੰ ਵੀ ਵਧਾਉਂਦੇ ਹਨ |ਅਜਿਹੇ ਕੁਇਜ਼ ਮੁਕਾਬਲੇ ਇੱਕ ਟੀਮ ਵਰਕ ਰਾਹੀਂ ਅੱਗੇ ਵਧਣ ਦੀ ਭਾਵਨਾ ਵੱਲ ਪ੍ਰੇਰਿਤ ਕਰਦੇ ਹਨ | ਅਜਿਹੀ ਪਹਿਲ ਕਦਮੀ ਦੀ ਹਰ ਇੱਕ ਵਲੋਂ ਬੜੀ ਜ਼ੋਰਦਾਰ ਸ਼ਲਾਘਾ ਕੀਤੀ ਗਈ | ਵਿਦਿਆਰਥੀਆਂ ਨੇ ਕਿਹਾ ਕਿ ਸਾਨੂੰ ਅਜਿਹੇ ਕੁਇਜ਼ ਮੁਕਾਬਲੇ ਵੱਖਰੇ ਤਰੀਕੇ ਨਾਲ ਸੋਚਣ ਵੱਲ ਪ੍ਰੇਰਿਤ ਕਰਦੇ ਹਨ ਅਤੇ ਹਰੇਕ ਵਿਸ਼ੇ ਵਿਚ ਪਕੜ ਨੂੰ ਮਜ਼ਬੂਤ ਕਰਦੇ ਹਨ | ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਆਉਣ ਵਾਲੀਆਂ ਪ੍ਰੀਖਿਆਵਾਂ ਲਈ ਬਿਹਤਰ ਤਿਆਰੀ ਵਿੱਚ ਮਦਦਗਾਰ ਸਿੱਧ ਹੁੰਦੇ ਹਨ | ਮਾਪਿਆਂ ਵਲੋਂ ਵੀ ਇਸ ਪਹਿਲ ਕਦਮੀ ਦੀ ਜ਼ੋਰਦਾਰ ਸ਼ਲਾਘਾ ਕੀਤੀ ਗਈ |