ਮਾਛੀਵਾੜਾ ਸਾਹਿਬ, 25 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ)-ਸੀ. ਐੈੱਚ. ਸੀ. ਮਾਛੀਵਾੜਾ ਸਾਹਿਬ ਅਤੇ ਅਧੀਨ ਆਉਂਦੇ ਸਿਹਤ ਕੇਂਦਰਾਂ 'ਚ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਦੇਵ ਸਿੰਘ ਦੀ ਅਗਵਾਈ ਹੇਠ ਵਿਸ਼ਵ ਮਲੇਰੀਆ ਦਿਵਸ ਸਬੰਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ | ਡਾ. ਜਸਦੇਵ ਸਿੰਘ ਨੇ ਦੱਸਿਆ ਕਿ ਮਲੇਰੀਆ ਮਾਦਾ ਐਨਾਫਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਚਲਾਇਆ ਜਾ ਰਿਹਾ ਨੈਸ਼ਨਲ ਵੈਕਟਰ ਬੋਰਨ ਡਜ਼ੀਜ ਕੰਟਰੋਲ ਪ੍ਰੋਗਰਾਮ ਇਸ ਬਿਮਾਰੀ ਨੂੰ ਕਾਬੂ ਕਰਨ ਵਿਚ ਕਾਰਗਰ ਸਿੱਧ ਹੋਇਆ ਹੈ | ਉਨ੍ਹਾਂ ਦੱਸਿਆ ਕਿ ਤੇਜ ਬੁਖ਼ਾਰ, ਸਿਰ ਦਰਦ, ਕਾਂਬਾ ਲੱਗਣਾ, ਥਕਾਵਟ ਆਦਿ ਮਲੇਰੀਆ ਦੇ ਮੁੱਖ ਲੱਛਣ ਹਨ | ਇਸ ਮੌਕੇ ਬਲਾਕ ਐਜੂਕੇਟਰ ਪ੍ਰਦੀਪ ਸਿੰਘ, ਗੁਰਪ੍ਰੀਤ ਸਿੰਘ, ਜਗੀਰ ਸਿੰਘ, ਜਗਦੇਵ ਸਿੰਘ, ਸ਼ਮਸ਼ੇਰ ਸਿੰਘ ਤੋਂ ਇਲਾਵਾ ਨਰਸਿੰਗ ਵਿਦਿਆਰਥੀ ਅਤੇ ਪਤਵੰਤੇ ਮੌਜੂਦ ਸਨ |