28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਇਸ਼ਤਿਹਾਰਾਂ ਦੀ ਹਥਿਆਰ ਵਜੋਂ ਦੁਰਵਰਤੋਂ ਬੰਦ ਕਰਨ ਦੀ ਮੰਗ

Ad Position 21
No active advertisement
ਅਜੀਤ ਡੈਸਕ 28-04-2026
ਰਾਏਕੋਟ, 27 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਮੇਤ ਦੇਸ਼ ਭਰ ਵਿਚ ਪੱਤਰਕਾਰਾਂ 'ਤੇ ਵੱਧ ਰਹੇ ਹਮਲਿਆਂ ਅਤੇ ਜ਼ੁਬਾਨ-ਬੰਦੀ ਲਈ ਚੈੱਨਲਾਂ ਉੱਪਰ ਪਾਬੰਦੀਆਂ ਲਾਉਣ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਨੇ 3 ਮਈ ਨੂੰ ਕੌਮਾਂਤਰੀ ਪ੍ਰੈੱਸ ਆਜ਼ਾਦੀ ਦਿਵਸ ਮੌਕੇ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ ਹੈ | ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਜਨਤਕ ਫ਼ੰਡਾਂ ਦੇ ਸਹਾਰੇ ਸਰਕਾਰੀ ਇਸ਼ਤਿਹਾਰ ਨੀਤੀ ਦੀ ਆਰਥਿਕ ਹਥਿਆਰ ਦੇ ਰੂਪ ਵਿਚ ਦੁਰਵਰਤੋਂ ਉਪਰ ਚਿੰਤਾ ਜ਼ਾਹਿਰ ਕਰਦਿਆਂ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਬਲਵਿੰਦਰ ਜੰਮੂ ਨੇ ਕਿਹਾ ਕਿ ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਵਿਚ ਹੋਈ 11ਵੀਂ ਕੌਮੀ ਕਾਨਫ਼ਰੰਸ ਨੇ ਵੀ ਇਸ ਵਰਤਾਰੇ ਨੂੰ ਰੋਕਣ ਦੀ ਮੰਗ ਕੀਤੀ ਹੈ | ਆਗੂਆਂ ਨੇ ਪੱਤਰਕਾਰਾਂ ਅਤੇ ਡੈਸਕ ਸਟਾਫ਼ ਨੂੰ ਪੈਨਸ਼ਨ ਅਤੇ ਮੁਫ਼ਤ ਬੱਸ ਪਾਸ ਅਤੇ ਪੱਤਰਕਾਰਾਂ ਦੀ ਸਹਾਇਤਾ ਲਈ ਵਿਸ਼ੇਸ਼ ਫ਼ੰਡ ਕਾਇਮ ਕਰਨ, ਚੰਡੀਗੜ੍ਹ ਵਿਚ ਪੱਤਰਕਾਰਾਂ ਲਈ ਰਿਹਾਇਸ਼ੀ ਮਕਾਨ 15 ਤੋਂ ਵਧਾ ਕੇ 50 ਕਰਨ ਅਤੇ ਜ਼ਿਲਿ੍ਹਆਂ ਵਿਚ ਪੱਤਰਕਾਰਾਂ ਨੂੰ ਰਿਹਾਇਸ਼ ਸਮੇਤ ਹੋਰ ਅਹਿਮ ਮੰਗਾਂ ਬਾਰੇ ਟਾਲ-ਮਟੋਲ ਵਿਰੁੱਧ ਚਿਤਾਵਨੀ ਦਿੱਤੀ ਅਤੇ ਜਥੇਬੰਦੀ ਵਲੋਂ ਭਗਵੰਤ ਮਾਨ ਸਰਕਾਰ ਵਿਰੁੱਧ ਸੰਘਰਸ਼ ਵਿੱਢਣ ਦਾ ਫ਼ੈਸਲਾ ਵੀ ਕੀਤਾ ਗਿਆ | ਰੋਪੜ ਵਿਚ ਜਥੇਬੰਦੀ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਸੂਬਾਈ ਪ੍ਰਧਾਨ ਜੈ ਸਿੰਘ ਛਿੱਬਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੂਬਾਈ ਚੇਅਰਮੈਨ ਬਲਬੀਰ ਜੰਡੂ ਅਤੇ ਸਕੱਤਰ ਜਨਰਲ ਸੰਤੋਖ ਗਿੱਲ ਨੇ ਵੀ ਸੰਬੋਧਨ ਕੀਤਾ | ਪ੍ਰਸਿੱਧ ਫ਼ੋਟੋ ਜਰਨਲਿਸਟ ਰਘੂ ਰਾਏ, ਰਾਮਪੁਰਾ ਫੂਲ ਦੇ ਪੱਤਰਕਾਰ ਜਤਿੰਦਰ ਸੰਧੂ ਦੀ ਬੇਵਕਤੀ ਮੌਤ ਤੋਂ ਇਲਾਵਾ ਪੰਜਾਬ ਦੇ ਕਈ ਪੱਤਰਕਾਰਾਂ ਦੇ ਨਜ਼ਦੀਕੀਆਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ | ਸਰਬਸੰਮਤੀ ਨਾਲ ਸੀਨੀਅਰ ਪੱਤਰਕਾਰ ਜਗਤਾਰ ਭੁੱਲਰ ਅਤੇ ਪ੍ਰੀਤਮ ਸਿੰਘ ਰੁਪਾਲ ਨੂੰ ਡਿਜੀਟਲ ਮੀਡੀਆ ਬਾਰੇ ਸਬ-ਕਮੇਟੀ ਵਿਚ ਸ਼ਾਮਿਲ ਕੀਤਾ ਗਿਆ ਅਤੇ ਜਲਦ ਹੀ ਵਿਸਤਰਿਤ ਰਿਪੋਰਟ ਪੇਸ਼ ਕਰਨ ਦੀ ਜ਼ਿੰਮੇਵਾਰ ਸੌਂਪੀ ਗਈ | ਯੂਨੀਅਨ ਵਲੋਂ ਮਾਲਵਾ, ਮਾਝਾ ਅਤੇ ਦੁਆਬਾ ਖੇਤਰਾਂ ਵਿਚ ਸੈਮੀਨਾਰ ਕਰਨ ਦਾ ਫ਼ੈਸਲਾ ਕੀਤਾ ਗਿਆ | ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਭੂਸ਼ਨ ਸੂਦ, ਜਥੇਬੰਦਕ ਸਕੱਤਰ ਦਵਿੰਦਰ ਭੰਗੂ, ਐੱਨ.ਪੀ ਧਵਨ, ਜਸਵੰਤ ਥਿੰਦ, ਜਗਸੀਰ ਸਿੰਘ ਸੰਧੂ, ਅਮਰਪਾਲ ਸਿੰਘ ਬੈਂਸ, ਪ੍ਰਭਾਤ ਭੱਟੀ, ਜਗਤਾਰ ਸਿੰਘ ਭੁੱਲਰ, ਭੁਪਿੰਦਰ ਮਲਿਕ, ਮਨਪ੍ਰੀਤ ਸਿੰਘ ਮੱਲੇਆਣਾ, ਗਗਨਦੀਪ ਅਰੋੜਾ, ਵੀਰਪਾਲ ਭਗਤਾ, ਗੁਰਤੇਜ ਸਿੰਘ ਸਿੱਧੂ, ਬਲਵਿੰਦਰ ਸਿੰਘ ਭੰਗੂ, ਨਵਕਾਂਤ ਭੈਰੋਮਾਜਰਾ, ਹਰਜੀਤ ਸਿੰਘ ਕਪੂਰਥਲਾ ਸਮੇਤ ਕਈ ਪੱਤਰਕਾਰ ਆਗੂਆਂ ਨੇ ਚਰਚਾ ਵਿਚ ਭਾਗ ਲਿਆ | ਰੋਪੜ ਜ਼ਿਲ੍ਹਾ ਯੂਨਿਟ ਵਲੋਂ ਕੌਮੀ ਪ੍ਰਧਾਨ ਬਲਵਿੰਦਰ ਜੰਮੂ ਸਮੇਤ ਸੂਬਾਈ ਆਗੂਆਂ ਦਾ ਸਨਮਾਨ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਹਲਕਾ ਦਾਖਾ 'ਚ ਵੱਧ ਰਿਹਾ ਬਿਜਲੀ ਸੰਕਟ! ਸਰਕਾਰ ਜਵਾਬਦੇਹ ਬਣੇ- ਦਿਓਲ ਅਗਲੀ ਖ਼ਬਰ ਮਾਣੂੰਕੇ ਦੇ ਸੂਏ 'ਤੇ ਬਣਾਇਆ ਜਾ ਰਿਹਾ ਪੁਲ ਵਿਵਾਦਾਂ 'ਚ ਫਸਿਆ
Ad Position 24