28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਸਵਾਮੀ ਰੂਪ ਚੰਦ ਜੈਨ ਸਕੂਲ ਵਿਖ਼ੇ ਬਿਊਟੀ ਐਂਡ ਵੈਲਨੈੱਸ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 28-04-2026
ਜਗਰਾਉਂ, 27 ਅਪ੍ਰੈਲ (ਵਿਨੋਦ ਕੁਮਾਰ)-ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਪਿ੍ੰਸੀਪਲ ਰਾਜਪਾਲ ਕੌਰ ਦੀ ਯੋਗ ਅਗਵਾਈ ਅਤੇ ਸਮੂਹ ਮੈਨੇਜਮੈਂਟ ਦੇ ਸਹਿਯੋਗ ਸਦਕਾ ਕਲਾਸ ਗਿਆਰ੍ਹਵੀਂ ਅਤੇ ਬਾਰ੍ਹਵੀਂ ਦੀਆਂ ਵਿਦਿਆਰਥਣਾਂ ਲਈ ਬਿਊਟੀ ਐਂਡ ਵੈਲਨੈੱਸ ਖੇਤਰ ਵਿਚ ਸਕਿਲ ਡਿਵੈਲਪਮੈਂਟ ਵਿਸ਼ੇ 'ਤੇ ਇਕ ਸੈਮੀਨਾਰ ਦਾ ਸਫ਼ਲ ਆਯੋਜਨ ਕੀਤਾ ਗਿਆ | ਇਹ ਸੈਮੀਨਾਰ ਨਿਭ ਇੰਸਟੀਚਿਊਟ ਦੇ ਮੈਡਮ ਮਨਦੀਪ ਅਤੇ ਮੈਡਮ ਹਰਸ਼ ਵਲੋਂ ਕਰਵਾਇਆ ਗਿਆ | ਉਨ੍ਹਾਂ ਨੇ ਵਿਦਿਆਰਥਣਾਂ ਨੂੰ ਬਿਊਟੀ ਅਤੇ ਵੈਲਨੈੱਸ ਇੰਡਸਟਰੀ ਵਿਚ ਕਰੀਅਰ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ | ਇਸ ਦੇ ਨਾਲ ਹੀ ਉਨ੍ਹਾਂ ਨੇ ਵੱਖ-ਵੱਖ ਪ੍ਰੋਫੈਸ਼ਨਲ ਕੋਰਸਾਂ, ਪ੍ਰੈਕਟੀਕਲ ਸਕਿੱਲਾਂ ਅਤੇ ਪਰਸਨੈਲਿਟੀ ਡਿਵੈਲਪਮੈਂਟ ਤੇ ਗਰੂਮਿੰਗ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ | ਇਹ ਸੈਸ਼ਨ ਬਹੁਤ ਹੀ ਜਾਣਕਾਰੀ ਭਰਪੂਰ ਰਿਹਾ, ਜਿਸ ਵਿਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ | ਪਿ੍ੰਸੀਪਲ ਰਾਜਪਾਲ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਵਿਦਿਆਰਥੀਆਂ ਲਈ ਸਕਿਲ-ਅਧਾਰਿਤ ਸਿੱਖਿਆ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਉਨ੍ਹਾਂ ਨੇ ਵਿਦਿਆਰਥਣਾਂ ਨੂੰ ਅਜਿਹੇ ਮੌਕਿਆਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ | ਸਕੂਲ ਪ੍ਰਬੰਧਕ ਕਮੇਟੀ ਵਲੋਂ ਨਿਭ ਟੀਮ ਦਾ ਧੰਨਵਾਦ ਕੀਤਾ ਗਿਆ | ਇਹ ਸੈਮੀਨਾਰ ਵਿਦਿਆਰਥਣਾਂ ਲਈ ਬਹੁਤ ਹੀ ਲਾਭਕਾਰੀ ਅਤੇ ਪ੍ਰੇਰਣਾਦਾਇਕ ਸਾਬਤ ਹੋਇਆ |
Ad Position 22
No active advertisement
ਪਿਛਲੀ ਖ਼ਬਰ ਯੂਨੀਰਾਈਜ਼ ਸਕੂਲ ਵਿਖੇ ਸਾਲਾਨਾ ਸਨਮਾਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਖਾਦ ਤੇ ਖੇਤੀ ਦਵਾਈਆਂ ਵਿਕ੍ਰੇਤਾਵਾਂ ਯੂਨੀਅਨ ਦੇ ਸੱਦੇ 'ਤੇ ਹੰਬੜਾਂ 'ਚ ਦੁਕਾਨਦਾਰਾਂ ਨੇ ਰੋਸ ਵਜੋਂ ਦੁਕਾਨਾਂ ਬੰਦ ਰੱਖੀ...
Ad Position 24