30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਪੁਰ ਕਲਾਂ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 28-04-2026
ਜਗਰਾਉਂ, 27 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ)-ਹੈਲਥ ਸੁਪਰਵਾਈਜ਼ਰ ਗੁਰਮੇਲ ਸਿੰਘ, ਸੀ.ਐੱਚ.ਓ ਰੁਪਿੰਦਰ ਕੌਰ ਤੇ ਸਿਹਤ ਅਧਿਕਾਰੀ ਦਲਜੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਪੁਰ ਕਲਾਂ ਵਿਖੇ ਸਿਹਤ ਵਿਭਾਗ ਸਿੱਧਵਾਂ ਬੇਟ ਦੀ ਟੀਮ ਵਲੋਂ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਮਲੇਰੀਆ ਬੁਖਾਰ ਸਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਕਮਿਊਨਟੀ ਹੈੱਲਥ ਅਫ਼ਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਗਰਮੀਆਂ ਤੇ ਬਰਸਾਤ ਦੇ ਮੌਸਮ ਦੌਰਾਨ ਸਾਨੂੰ ਮਲੇਰੀਆ ਬੁਖਾਰ ਤੋਂ ਸੁਚੇਤ ਰਹਿਣਾ ਚਾਹੀਦਾ ਹੈ, ਇਹ ਬੁਖਾਰ ਮਾਦਾ ਐਨੋਫਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ | ਉਨ੍ਹਾਂ ਕਿਹਾ ਕਿ ਇਸਦੀ ਰੋਕਥਾਮ ਲਈ ਆਪਣੇ ਘਰਾਂ ਦੇ ਆਲੇ ਦੁਆਲੇ, ਗਮਲਿਆਂ, ਫਰਿੱਜਾਂ, ਕੂਲਰਾਂ, ਟੁੱਟੇ ਟਾਇਰਾਂ ਅਤੇ ਛੱਤਾਂ 'ਤੇ ਬਾਰਿਸ਼ ਦੇ ਮੌਸਮ 'ਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਕੂਲਰਾਂ ਦਾ ਪਾਣੀ ਕੱਢ ਕੇ ਹਫ਼ਤੇ 'ਚ ਇਕ ਦਿਨ ਸਾਫ਼ ਕੀਤਾ ਜਾਵੇ ਤੇ ਆਪਣੇ ਘਰਾਂ ਦੇ ਆਲੇ ਦੁਆਲੇ ਸਫ਼ਾਈ ਰੱਖੀ ਜਾਵੇ | ਜੇ ਕਿਸੇ ਮਰੀਜ਼ ਨੂੰ ਠੰਡ ਅਤੇ ਕਾਂਬੇ ਨਾਲ ਤੇਜ਼ ਬੁਖਾਰ ਹੋਵੇ ਤਾਂ ਤੁਰੰਤ ਨੇੜਲੇ ਸਿਹਤ ਕੇਂਦਰ ਨਾਲ ਸੰਪਰਕ ਕਰਕੇ ਖੂਨ ਦੀ ਜਾਂਚ ਕਰਵਾਈ ਜਾਵੇ ਤੇ ਇਸ ਦਾ ਇਲਾਜ ਸਾਰੇ ਹਸਪਤਾਲਾਂ 'ਚ ਮੁਫ਼ਤ ਕੀਤਾ ਜਾਂਦਾ ਹੈ | ਸਿਹਤ ਅਧਿਕਾਰੀ ਦਲਜੀਤ ਸਿੰਘ ਨੇ ਕਿਹਾ ਕਿ ਸਾਨੂੰ ਮੱਛਰਦਾਨੀ ਜਾਂ ਮੱਛਰ ਭਜਾਉਣ ਵਾਲੇ ਕਰੀਮ ਜਾਂ ਤੇਲ ਦਾ ਇਸਤੇਮਾਲ ਕਰਨਾ ਚਾਹੀਦਾ ਹੈ ਤੇ ਸਾਨੂੰ ਅਜਿਹੇ ਕੱਪੜੇ ਪਾਉਣੇ ਚਾਹੀਦੇ ਹਨ, ਜਿਸ ਨਾਲ ਮੱਛਰ ਕੱਟ ਨਾ ਸਕੇ | ਉਨ੍ਹਾਂ ਕਿਹਾ ਕਿ ਵਿਸ਼ਵ ਮਲੇਰੀਆ ਦਿਵਸ 2026 ਦਾ ਥੀਮ 'ਹੁਣ ਅਸੀਂ ਕਰ ਸਕਦੇ ਹਾਂ, ਹੁਣ ਸਾਨੂੰ ਕਰਨਾ ਹੀ ਹੋਵੇਗਾ' ਇਹ ਥੀਮ ਇਸ ਗੱਲ 'ਤੇ ਜ਼ੋਰ ਦਿੰਦੀ ਹੈ ਕਿ ਅੱਜ ਸਾਡੇ ਕੋਲ ਮਲੇਰੀਆ ਨਾਲ ਲੜਨ ਲਈ ਟੈਕਨੋਲੋਜੀ ਅਤੇ ਇਲਾਜ ਦੇ ਸਾਧਨ ਮੌਜੂਦ ਹਨ | ਇਸ ਲਈ ਹੁਣ ਦੇਰੀ ਨਾ ਕਰਦੇ ਹੋਏ ਇਸ ਬਿਮਾਰੀ ਨੂੰ ਖ਼ਤਮ ਕਰਨ ਲਈ ਤਰੁੰਤ ਕਦਮ ਚੁਕਣੇ ਚਾਹੀਦੇ ਹਨ | ਇਸ ਸਮੇਂ ਸਕੂਲ ਦੇ ਇੰਚਾਰਜ ਪਿ੍ੰਸੀਪਲ ਰਵਿੰਦਰ ਕੌਰ ਤੇ ਸਮੂਹ ਸਟਾਫ਼ ਤੋਂ ਇਲਾਵਾ ਏ.ਐੱਨ.ਐੱਮ. ਜਸਵਿੰਦਰ ਕੌਰ, ਮਨਜੀਤ ਕੌਰ ਤੇ ਆਸ਼ਾ ਵਰਕਰ ਜਸਵਿੰਦਰ ਕੌਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਸ਼ਰਨ ਕਲਾ ਭਵਨ ਵਿਖੇ ਨਾਟਕ 'ਮੰਟੋ ਦੇ ਅਫਸਾਨੇ' ਦਾ ਸਫ਼ਲ ਮੰਚਨ ਅਗਲੀ ਖ਼ਬਰ ਮਹਾਂਪ੍ਰਗਿਆ ਸਕੂਲ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24