ਮੁੱਲਾਂਪੁਰ-ਦਾਖਾ, 28 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਰਮਿਆਨ ਚੋਣ ਗਠਜੋੜ ਬਾਅਦ ਬਣੀ ਇਕ ਪੰਥਕ ਏਕਤਾ ਤਾਲਮੇਲ ਕਮੇਟੀ ਦਾ ਕਨਵੀਨਰ ਮਨਪ੍ਰੀਤ ਸਿੰਘ ਇਯਾਲੀ ਨੂੰ ਲਾਇਆ ਜਾਣਾ ਪੰਜਾਬ ਦੇ ਵੋਟਰਾਂ ਲਈ ਮਾਣ ਵਾਲੀ ਗੱਲ ਹੈ | ਇਹ ਪ੍ਰਗਟਾਵਾ ਜ਼ਿਲਾ ਪ੍ਰੀਸ਼ਦ ਮੈਂਬਰ ਅਮਨਦੀਪ ਕੌਰ ਰੂਮੀ, ਸਾਬਕਾ ਸਰਪੰਚ ਰਛਪਾਲ ਸਿੰਘ ਪਾਲੀ ਰੂਮੀ ਵਲੋਂ ਐੱਮ.ਐੱਲ.ਏ ਮਨਪ੍ਰੀਤ ਸਿੰਘ ਇਯਾਲੀ ਅਤੇ ਪੰਥਕ ਏਕਤਾ ਤਾਲਮੇਲ ਕਮੇਟੀ ਵਿਚ ਗੁਰਪ੍ਰਤਾਪ ਸਿੰਘ ਵਡਾਲਾ, ਸੁੱਚਾ ਸਿੰਘ ਛੋਟੇਪੁਰ, ਇਕਬਾਲ ਸਿੰਘ ਝੂੰਦਾ, ਬਾਬੂ ਸਿੰਘ ਬਰਾੜ, ਪਰਮਜੀਤ ਸਿੰਘ ਜੌਹਲ, ਪਰਗਟ ਸਿੰਘ, ਰਛਪਾਲ ਸਿੰਘ ਨੂੰ ਵਧਾਈ ਦਿੰਦਿਆਂ ਕੀਤਾ | ਰਛਪਾਲ ਸਿੰਘ ਪਾਲੀ ਰੂਮੀ ਕਿਹਾ ਕਿ ਪੰਥਕ ਮਸਲਿਆਂ ਨੂੰ ਹੁਣ ਪ੍ਰਮੁੱਖਤਾ ਮਿਲੇਗੀ ਅਤੇ ਪੰਜਾਬ ਦੇ ਵਸਨੀਕ ਹਰ ਧਰਮ ਲੋਕਾਂ ਨੂੰ ਬਰਾਬਰ ਦਾ ਸਤਿਕਾਰ ਦਿੱਤਾ ਜਾਵੇਗਾ | ਰੂਮੀ ਨੇ ਕਿਹਾ ਕਿ ਕਿਸਾਨ-ਮਜ਼ਦੂਰ ਦੀ ਹਰ ਮੁਸ਼ਕਿਲ ਨੂੰ ਲੈ ਕੇ ਆਵਾਜ਼ ਬੁਲੰਦ ਕਰਨ ਵਾਲੇ ਮਨਪ੍ਰੀਤ ਸਿੰਘ ਇਯਾਲੀ ਦੇ ਪੰਥਕ ਏਕਤਾ ਤਾਲਮੇਲ ਕਮੇਟੀ ਮੁਖੀ ਬਣਨ 'ਤੇ ਪੰਜਾਬ ਦੇ ਵੱਖ-ਵੱਖ ਧਾਰਮਿਕ, ਰਾਜਨੀਤਿਕ, ਕਿਸਾਨ ਅਤੇ ਮਜ਼ਦੂਰ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਅਗਾਮੀ ਚੋਣਾਂ 'ਚ ਐਲਾਨੇ ਉਮੀਦਵਾਰਾਂ ਨੂੰ ਵੋਟ ਪਾਉਣਗੇਂ | ਜ਼ਿਲਾ ਪ੍ਰੀਸ਼ਦ ਮੈਂਬਰ ਅਮਨਦੀਪ ਕੌਰ ਕਿਹਾ ਕਿ ਜ਼ਿਲਾ ਪ੍ਰੀਸ਼ਦ, ਬਲਾਕ ਸੰਮਤੀ ਦੇ ਚੋਣ ਨਤੀਜਿਆਂ ਵਾਂਗ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਮਨਪ੍ਰੀਤ ਸਿੰਘ ਇਯਾਲੀ, ਅੰਮਿ੍ਤਪਾਲ ਸਿੰਘ ਖ਼ਾਲਸਾ ਤੋਂ ਲੈ ਕੇ ਗਠਜੋੜ ਦਾ ਹਰ ਉਮੀਦਵਾਰ ਜਿੱਤ ਪ੍ਰਾਪਤ ਕਰੇਗਾ |