ਮੁੱਲਾਂਪੁਰ-ਦਾਖਾ, 28 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਗੁਰਸ਼ਰਨ ਕਲਾ ਭਵਨ ਮੰਡੀ ਮੁੱਲਾਂਪੁਰ ਵਿਖੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਡੀ.ਟੀ.ਐੱਫ. ਨਾਲ ਜੁੜੇ ਇਲਾਕੇ ਦੇ ਬਹੁ-ਗਿਣਤੀ ਅਧਿਆਪਕਾਂ ਨੇ ਹਿੱਸਾ ਲਿਆ | ਮੀਟਿੰਗ ਵਿਚ ਪੰਜਾਬ ਸਰਕਾਰ ਦੁਆਰਾ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਦਾ ਵਿਸ਼ਲੇਸ਼ਣ ਕੀਤਾ ਗਿਆ | ਇਸ ਮੌਕੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜ਼ਿਲਾ ਪ੍ਰਧਾਨ ਰਮਨਜੀਤ ਸਿੰਘ ਸੰਧੂ, ਸਕੱਤਰ ਰੁਪਿੰਦਰਪਾਲ ਸਿੰਘ ਗਿੱਲ, ਮੀਤ ਪ੍ਰਧਾਨ ਬਲਵੀਰ ਸਿੰਘ ਬਾਸੀਆਂ ਨੇ ਜਥੇਬੰਦੀ ਦੁਆਰਾ ਵੱਖ-ਵੱਖ ਮੋਰਚਿਆਂ ਤੇ ਪੰਜਾਬ ਸਰਕਾਰ ਵਿਰੁੱਧ ਵਿੱਢੇ ਸੰਘਰਸ਼ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੈਮੋਕ੍ਰੇਟਿਕ ਟੀਚਰਜ ਫਰੰਟ ਪੰਜਾਬ ਵਲੋਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਸਹਿਯੋਗ ਨਾਲ ਪੁਰਾਣੀ ਪੈਨਸ਼ਨ ਬਹਾਲੀ, ਪੁਰਾਣੇ ਸਕੇਲ ਤੇ ਕੱਟੇ ਭੱਤੇ ਬਹਾਲੀ ਮੋਰਚੇ ਦੇ ਬੈਨਰ ਪੰਜਾਬ ਸਰਕਾਰ ਖ਼ਿਲਾਫ਼ ਲੜਾਈ ਲੜੀ ਜਾ ਰਹੀ ਹੈ, ਜਿਸ ਲਈ 17 ਮਈ ਨੂੰ ਮੁਹਾਲੀ ਵਿਖੇ ਵਿਸ਼ਾਲ ਰੋਸ ਰੈਲੀ ਕੀਤੀ ਜਾ ਰਹੀ ਹੈ | ਡੀ.ਟੀ.ਐੱਫ ਦੇ ਸੂਬਾਈ ਆਗੂਆਂ ਵਲੋਂ ਡੈਮੋਕ੍ਰੇਟਿਕ ਟੀਚਰਜ ਫਰੰਟ ਦੀ ਮੁੱਲਾਂਪੁਰ ਕਮੇਟੀ ਦਾ ਗਠਨ ਕਰਕੇ ਸਰਬ ਸੰਮਤੀ ਨਾਲ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਚੋਣ ਸਮੇਂ ਜਗਦੀਪ ਸਿੰਘ ਜੌਨੀ ਪ੍ਰਧਾਨ ਅਤੇ ਅਵਤਾਰ ਸਿੰਘ ਖ਼ਾਲਸਾ ਮੁੱਲਾਂਪੁਰ ਨੂੰ ਸਕੱਤਰ ਚੁਣਿਆ ਗਿਆ, ਅਮਨਦੀਪ ਸਿੰਘ ਮੁਸ਼ਕਿਆਣਾ ਸਾਹਿਬ, ਕੁਲਵੰਤ ਸਿੰਘ, ਮਨਪ੍ਰੀਤ ਸਿੰਘ ਕਮੇਟੀ ਮੈਂਬਰ ਚੁਣੇ ਗਏ | ਚੁਣੇ ਅਹੁਦੇਦਾਰਾਂ ਸੂਬਾ ਤੇ ਜ਼ਿਲ੍ਹਾ ਕਮੇਟੀ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਜਥੇਬੰਦੀ ਦੁਆਰਾ ਸੰਭਾਲੀ ਡਿਊਟੀ ਉਹ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਜਥੇਬੰਦੀ ਦੇ ਸੀਨੀਅਰ ਗੁਰਦਿਆਲ ਸਿੰਘ ਮੰਡਿਆਣੀ, ਇੰਦਰਜੀਤ ਸਿੰਘ ਮੁੱਲਾਂਪੁਰ, ਹਰਕੇਸ਼ ਚੌਧਰੀ, ਗੁਰਮੀਤ ਸਿੰਘ ਧਨੋਆ, ਪਰਗਟ ਸਿੰਘ ਤਲਵੰਡੀ, ਰਾਜਿੰਦਰ ਸਿੰਘ ਜੰਡਿਆਲੀ, ਬਲਦੇਵ ਸਿੰਘ ਸ਼ੇਖੂਪੁਰਾ, ਲੈਕ: ਬੂਟਾ ਸਿੰਘ, ਜੰਗਪਾਲ ਸਿੰਘ ਰਾਏਕੋਟ, ਪ੍ਰਭਜੋਤ ਸਿੰਘ ਰਾਏਕੋਟ, ਹਰਿੰਦਰ ਮੰਡਿਆਣੀ, ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਵਲੋਂ ਗੁਰਦੀਪ ਸਿੰਘ ਬਾਸੀ, ਨਰਿੰਦਰ ਰਾਏਕੋਟ, ਪ੍ਰਭਜੋਤ ਸਿੰਘ ਤਲਵੰਡੀ, ਜਸਵਿੰਦਰ ਸਿੰਘ ਐਤੀਆਣਾ, ਕੁਲਦੀਪ ਡੀ.ਪੀ.ਈ. ਤੇ ਹੋਰ ਮੌਜੂਦ ਸਨ |