12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਆਪ੍ਰੇਸ਼ਨ ਕਾਸੋ ਤਹਿਤ ਦਾਖਾ ਪੁਲਿਸ ਡੀ.ਐੱਸ.ਪੀ. ਕਰਨ ਸਿੰਘ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਦੇ ਸੰਭਾਵਿਤ ਟਿਕਾਣਿਆਂ ਦੀ ਤਲਾਸ਼ੀ

Ad Position 21
No active advertisement
ਅਜੀਤ ਡੈਸਕ 29-04-2026
ਮੁੱਲਾਂਪੁਰ-ਦਾਖਾ, 28 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਰਕਾਰ, ਪੰਜਾਬ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਹਿੱਸਾ ਕਾਸੋ ਆਪ੍ਰੇਸ਼ਨ ਤਹਿਤ ਅੱਜ ਮੰਡੀ ਮੁੱਲਾਂਪੁਰ ਵਿਖੇ ਰੇਲਵੇ ਲਾਈਨ ਨਜ਼ਦੀਕ ਮੁਹੱਲਿਆਂ 'ਚ ਸ਼ੱਕੀ ਘਰਾਂ ਅੰਦਰ ਪੁਲਿਸ ਵਲੋਂ ਤਲਾਸ਼ੀ ਕੀਤੀ ਗਈ | ਲੁਧਿਆਣਾ ਦਿਹਾਤੀ ਪੁਲਿਸ ਜ਼ਿਲਾ ਦੇ ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ.) ਡਾ: ਅੰਕੁਰ ਗੁਪਤਾ ਦੇ ਆਦੇਸ਼ਾਂ ਹੇਠ ਨਸ਼ਿਆਂ ਦੀ ਬਰਾਮਦਗੀ ਅਤੇ ਨਸ਼ਾ ਤਸਕਰਾਂ ਨੂੰ ਫੜਨ ਲਈ ਦਾਖਾ ਪੁਲਿਸ ਸਬ ਡਵੀਜ਼ਨ ਦੇ ਡੀ.ਐੱਸ.ਪੀ ਕਰਨ ਸਿੰਘ ਸੰਧੂ ਵਲੋਂ ਪੁਲਿਸ ਫੋਰਸ ਨਾਲ ਸਵੇਰ ਹੁੰਦਿਆਂ ਹੀ ਗੁਪਤ ਸੂਚਨਾ 'ਤੇ ਨਸ਼ਾ ਤਸਕਰਾਂ ਦੇ ਸੰਭਾਵਿਤ ਟਿਕਾਣਿਆਂ ਦੀ ਤਲਾਸ਼ੀ ਲਈ ਗਈ | ਸ਼ਹਿਰ ਦੀ ਛਿਪਦੀ ਦਿਸ਼ਾ ਕਾਸੋ ਆਪ੍ਰੇਸ਼ਨ ਤਹਿਤ ਪੁਲਿਸ ਵਲੋਂ ਤਲਾਸ਼ੀ ਦੌਰਾਨ ਆਉਣ-ਜਾਣ ਵਾਲੇ ਵਾਹਨ ਅਤੇ ਸੰਦੇਹਜਨਕ ਵਿਅਕਤੀਆਂ ਦੀ ਵਿਸ਼ੇਸ਼ ਚੈੱਕਿੰਗ ਕੀਤੀ ਗਈ | ਡੀ.ਐੱਸ.ਪੀ ਕਰਨ ਸਿੰਘ ਸੰਧੂ ਵਲੋਂ ਮਾਡਲ ਥਾਣਾ ਦਾਖਾ ਐੱਸ.ਐੱਚ.ਓ ਕੁਲਜਿੰਦਰ ਸਿੰਘ ਦੀ ਪੁਲਿਸ ਪਾਰਟੀ ਨਾਲ ਤਲਾਸ਼ੀ ਮੁਹਿੰਮ ਦੌਰਾਨ ਮੌਕੇ 'ਤੇ ਕਿਸੇ ਬਰਾਮਦਗੀ ਜਾਂ ਨਸ਼ਾ ਤਸਕਰ ਦੀ ਜਾਣਕਾਰੀ ਇਹ ਕਹਿ ਕੇ ਰੋਕ ਲਈ ਕਿ ਤਲਾਸ਼ੀ ਮੁਹਿੰਮ ਅਜੇ ਜਾਰੀ ਹੈ | ਡੀ.ਐੱਸ.ਪੀ ਕਰਨ ਸਿੰਘ ਸੰਧੂ ਦੱਸਿਆ ਕਿ ਡੀ.ਆਈ.ਜ਼ੀ ਲੁਧਿਆਣਾ ਰੇਂਜ਼ ਸਤਿੰਦਰ ਸਿੰਘ, ਲੁਧਿਆਣਾ ਦਿਹਾਤੀ ਪੁਲਿਸ ਜ਼ਿਲ੍ਹਾ ਮੁਖੀ ਡਾ: ਅੰਕੁਰ ਗੁਪਤਾ ਦੇ ਆਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਆਪ੍ਰੇਸ਼ਨ ਕਾਸੋ ਜਾਂ ਆਪ੍ਰੇਸ਼ਨ ਪ੍ਰਹਾਰ-1-2 ਹੇਠ ਅਪਰਾਧੀ ਲੋਕਾਂ ਵਿਰੁੱਧ ਕਾਰਵਾਈ ਨਿਰੰਤਰ ਜਾਰੀ ਰਹੇਗੀ, ਆਮ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਵਚਨਬੱਧ ਹੈ |
Ad Position 22
No active advertisement
ਪਿਛਲੀ ਖ਼ਬਰ ਡੀ. ਐੱਸ. ਪੀ. ਜਸਵਿੰਦਰ ਸਿੰਘ ਢੀਂਡਸਾ ਨੇ ਸੀਨੀਅਰ ਸਿਟੀਜ਼ਨਾਂ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਗੁਰਸ਼ਰਨ ਕਲਾ ਭਵਨ ਮੁੱਲਾਂਪੁਰ ਵਿਖੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ
Ad Position 24