12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਪੰਜਾਬ 'ਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ- ਰੂਬੀ ਬੱਲੋਵਾਲ

Ad Position 21
No active advertisement
ਅਜੀਤ ਡੈਸਕ 29-04-2026
ਜੋਧਾਂ, 28 ਅਪ੍ਰੈਲ (ਗੁਰਵਿੰਦਰ ਸਿੰਘ ਹੈਪੀ)-ਅੱਤ ਦੀ ਗਰਮੀ ਦੇ ਮੌਸਮ ਵਿਚ ਜਦੋਂ ਲੋਕਾਂ ਨੂੰ ਬਿਜਲੀ ਦੀ ਸਖ਼ਤ ਜ਼ਰੂਰਤ ਹੁੰਦੀ ਹੈ, ਉਨ੍ਹਾਂ ਦਿਨਾਂ ਵਿਚ ਅਣ-ਐਲਾਨੇ ਕਈ ਕਈ ਘੰਟਿਆਂ ਦੇ ਬਿਜਲੀ ਕੱਟ ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਦੀ ਨਿਸ਼ਾਨੀ ਹੈ¢ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਕਿ ਬਿਜਲੀ ਝਮੱਕਾ ਵੀ ਨਹੀਂ ਮਾਰੇਗੀ, ਪਰ ਬਿਜਲੀ ਕੱਟ ਕਾਰਨ ਬਲਬ ਤਾਂ ਜਗਣ ਦਾ ਨਾਮ ਹੀ ਨਹੀਂ ਲੈ ਰਹੇ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਮਰਦੀਪ ਸਿੰਘ ਰੂਬੀ ਬੱਲੋਵਾਲ ਵਾਈਸ ਪ੍ਰਧਾਨ ਕਿਸਾਨ ਸੈਬਲ ਪੰਜਾਬ ਕਾਂਗਰਸ ਨੇ ਗੱਲਬਾਤ ਕਰਦਿਆਂ ਕੀਤਾ¢ ਰੂਬੀ ਬੱਲੋਵਾਲ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਹਰ ਮੁੱਢਲੀ ਸਹੂਲਤ ਮੁਹੱਈਆ ਕਰਵਾਈ ਅਤੇ ਲੋਕਾਂ ਨੇ ਸੁਖੀ ਜੀਵਨ ਬਤੀਤ ਕੀਤਾ ਹੈ, ਪਰ ਆਮ ਆਦਮੀ ਪਾਰਟੀ ਦੇ ਰਾਜ ਵਿਚ ਆਏ ਦਿਨ ਕਤਲ, ਲੁੱਟ-ਖੋਹ, ਭਿ੍ਸ਼ਟਾਚਾਰ ਅਤੇ ਮਾਫ਼ੀਆ ਦਾ ਬੋਲਬਾਲਾ ਹੈ¢ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਜੋ ਹੁਣ ਬੀ.ਜੇ.ਪੀ. ਵਿਚ ਸ਼ਾਮਿਲ ਹੋ ਗਏ ਹਨ, ਉਨ੍ਹਾਂ ਦੇ ਵਿਰੋਧ 'ਚ ਪੰਜਾਬ ਸਰਕਾਰ ਦੇ ਵਿਧਾਇਕਾਂ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਉਨ੍ਹਾਂ ਨੂੰ ਗ਼ੱਦਾਰ ਕਿਹਾ ਜਾ ਰਿਹਾ ਹੈ, ਪਰ ਉਨ੍ਹਾਂ ਰਾਜ ਸਭਾ ਮੈਂਬਰਾਂ ਨੂੰ ਵੋਟਾਂ ਵੀ ਤਾਂ ਆਮ ਆਦਮੀ ਪਾਰਟੀ ਦੇ ਸਾਰੇ ਹੀ ਵਿਧਾਇਕਾਂ ਨੇ ਪਾਈਆਂ ਹਨ, ਹੁਣ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਗ਼ੱਦਾਰ ਦੱਸ ਕੇ ਸਿਰਫ਼ ਡਰਾਮਾ ਕੀਤਾ ਜਾ ਰਿਹਾ ਹੈ¢ ਅਮਰਦੀਪ ਸਿੰਘ ਰੂਬੀ ਨੇ ਅੱਗੇ ਕਿਹਾ ਕਿ ਹੁਣ ਲੋਕ ਕਾਂਗਰਸ ਪਾਰਟੀ ਦਾ ਰਾਹ ਤੱਕ ਰਹੇ ਹਨ¢ ਕਾਂਗਰਸ ਪਾਰਟੀ ਦੇ ਰਾਜ ਵਿਚ ਸਭ ਲੋਕ ਸੁਰੱਖਿਅਤ ਅਤੇ ਸੁਚੱਜਾ ਜੀਵਨ ਜਿਉਂਦੇ ਸਨ¢ ਇਹ ਗੱਲ ਸਾਫ਼ ਹੈ ਕਿ ਕਾਂਗਰਸ ਹਾਈ ਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਤੇ ਪੰਜਾਬ ਵਿਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ¢
ਕਾਂਗਰਸ ਪਾਰਟੀ ਦੇ ਆਗੂ ਏਕਤਾ ਦੇ ਸੂਤਰ ਵਿਚ ਪਰੋਏ ਹੋਏ ਹਨ¢ ਹਲਕਾ ਦਾਖਾ 'ਚ ਕੈਪਟਨ ਸੰਦੀਪ ਸੰਧੂ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਦੀ ਅਗਵਾਈ ਹੇਠ ਪਾਰਟੀ ਆਗੂ ਅਤੇ ਅਹੁਦੇਦਾਰ ਕਾਂਗਰਸ ਪਾਰਟੀ ਦੀ ਬਿਹਤਰੀ ਲਈ ਕੰਮ ਕਰ ਰਹੇ ਹਨ¢
Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ ਦੀ ਬਰਾਂਚ ਮੁੱਲਾਂਪੁਰ ਰਾਹੀਂ ਸਹਿਜਪ੍ਰੀਤ ਸਿੰਘ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਿਆ ਅਗਲੀ ਖ਼ਬਰ ਡੀ. ਐੱਸ. ਪੀ. ਜਸਵਿੰਦਰ ਸਿੰਘ ਢੀਂਡਸਾ ਨੇ ਸੀਨੀਅਰ ਸਿਟੀਜ਼ਨਾਂ ਨਾਲ ਕੀਤੀ ਮੁਲਾਕਾਤ
Ad Position 24