12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਬਿਜਲੀ ਦੇ ਕੱਟਾਂ ਤੋਂ ਪੰਜਾਬ ਵਾਸੀਆਂ ਨੂੰ ਛੁਟਕਾਰਾ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਹੋਇਆ ਪੱਬਾਂ ਭਾਰ

Ad Position 21
No active advertisement
ਅਜੀਤ ਡੈਸਕ 29-04-2026
ਰਾਏਕੋਟ, 28 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ 30 ਅਪ੍ਰੈਲ, ਦਿਨ ਵੀਰਵਾਰ ਨੂੰ ਪੰਜਾਬ ਭਰ 'ਚ ਬਿਜਲੀ ਵਿਭਾਗ ਵਲੋਂ ਲਗਾਏ ਜਾ ਰਹੇ ਪਾਵਰਕੱਟਾਂ ਖ਼ਿਲਾਫ਼ ਪਾਵਰਕਾਮ ਦੇ ਐਕਸੀਅਨਾਂ ਦੇ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕਰਕੇ ਧਰਨੇ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਜਿਸ ਤਹਿਤ ਪਾਵਰਕਾਮ ਐਕਸ਼ੀਅਨ ਰਾਏਕੋਟ ਦੇ ਦਫ਼ਤਰ ਸਾਹਮਣੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਵਿਸ਼ਾਲ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ ਅਤੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਇਹ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਿਜਲੀ ਸਪਲਾਈ ਦੀ ਵਿਗੜਦੀ ਸਥਿਤੀ ਦੇ ਮੱਦੇਨਜ਼ਰ ਲਿਆ ਗਿਆ ਹੈ, ਜੋ ਕਿ ਪੰਜਾਬ ਭਰ ਦੇ ਲੋਕਾਂ ਨੂੰ ਲਗਾਤਾਰ ਲੱਗ ਰਹੇ ਲੰਮੇ-ਲੰਮੇ ਪਾਵਰਕੱਟਾਂ ਤੋਂ ਛੁਟਕਾਰਾ ਦਿਵਾਉਣ ਲਈ ਉਲੀਕਿਆ ਗਿਆ ਹੈ | ਉਨ੍ਹਾਂ ਆਖਿਆ ਕਿ ਇਸ ਤੋਂ ਇਲਾਵਾ ਇਹ ਧਰਨੇ ਤੇ ਰੋਸ ਪ੍ਰਦਰਸ਼ਨ ਡੀ. ਸੀ./ਐੱਸ. ਡੀ. ਐੱਮ. ਦਫ਼ਤਰਾਂ ਸਾਹਮਣੇ ਵੀ ਕੀਤੇ ਜਾ ਸਕਦੇ ਹਨ | ਉਨ੍ਹਾਂ ਵਿਧਾਨ ਸਭਾ ਹਲਕਾ ਰਾਏਕੋਟ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣਕੇ ਪਾਵਰਕਾਮ ਦਫ਼ਤਰ ਰਾਏਕੋਟ ਸਾਹਮਣੇ ਹੁੰਮ-ਹੁਮਾ ਕੇ ਪੁੱਜਿਆ ਜਾਵੇ ਤਾਂ ਜੋ ਕੁੰਭਕਰਨੀ ਨੀਂਦ ਸੁੱਤੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਗਾਇਆ ਜਾ ਸਕੇ | ਇਸ ਮੌਕੇ ਵਿਧਾਨ ਸਭਾ ਹਲਕਾ ਰਾਏਕੋਟ ਦੇ ਕੋਆਰਡੀਨੇਟਰ ਜਥੇਦਾਰ ਗੁਰਮੇਲ ਸਿੰਘ ਆਂਡਲੂ, ਅਮਨਦੀਪ ਸਿੰਘ ਗਿੱਲ ਪ੍ਰਧਾਨ ਅਕਾਲੀ ਦਲ ਸਰਕਲ ਸ਼ਹਿਰੀ ਰਾਏਕੋਟ, ਸੁਖਰਾਜ ਸਿੰਘ ਮਹੇਰਨਾ ਪ੍ਰਧਾਨ ਸਰਕਲ ਪੱਖੋਵਾਲ, ਨੰਬਰਦਾਰ ਬਲਵੀਰ ਸਿੰਘ ਬ੍ਰਹਮਪੁਰ, ਰਾਮਦੀਪ ਸਿੰਘ ਅਕਾਲਗੜ•, ਹਰਦੀਪ ਸਿੰਘ ਬ੍ਰਹਮਪੁਰ, ਸੁਰਿੰਦਰ ਸਿੰਘ ਡੱਲਾ ਮੈਂਬਰ ਬਲਾਕ ਸੰਮਤੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਇਯਾਲੀ ਨੂੰ ਪੰਥਕ ਏਕਤਾ ਕਮੇਟੀ ਦਾ ਕਨਵੀਨਰ ਬਣਨ 'ਤੇ ਹਲਕਾ ਦਾਖਾ ਦੇ ਵਰਕਰਾਂ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਮੈਕਰੋ ਗਲੋਬਲ ਦੀ ਬਰਾਂਚ ਮੁੱਲਾਂਪੁਰ ਰਾਹੀਂ ਸਹਿਜਪ੍ਰੀਤ ਸਿੰਘ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਿਆ
Ad Position 24