12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਪਿੰਡ ਰੂਮੀ 'ਚ ਐੱਨ. ਆਰ. ਆਈ. ਦੇ ਘਰ 'ਤੇ ਅਣਪਛਾਤਿਆਂ ਵਲੋਂ ਫਾਇਰਿੰਗ

Ad Position 21
No active advertisement
ਅਜੀਤ ਡੈਸਕ 29-04-2026
ਜਗਰਾਉਂ, 28 ਅਪ੍ਰੈਲ (ਗੁਰਦੀਪ ਸਿੰਘ ਮਲਕ)-ਜਗਰਾਉਂ ਨੇੜਲੇ ਪਿੰਡ ਰੂਮੀ 'ਚ ਤੜਕਸਾਰ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੋ ਮੋਟਰਸਾਇਕਲ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਇਕ ਐੱਨ.ਆਰ.ਆਈ ਦੇ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਫਾਇਰਿੰਗ ਕਰ ਦਿੱਤੀ | ਮਿਲੀ ਜਾਣਕਾਰੀ ਅਨੁਸਾਰ ਹਮਲਾਵਰ ਮੋਟਰਸਾਇਕਲ 'ਤੇ ਸਵਾਰ ਹੋ ਕੇ ਆਏ ਅਤੇ ਘਰ ਦੇ ਬਾਹਰ ਆ ਕੇ ਅਚਾਨਕ ਗੋਲੀਆਂ ਚਲਾ ਕੇ ਫਰਾਰ ਹੋ ਗਏ | ਖੁਸ਼ਕਿਸਮਤੀ ਨਾਲ ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਪਰਿਵਾਰ ਅਤੇ ਪਿੰਡ ਵਾਸੀਆਂ ਵਿਚ ਡਰ ਦਾ ਮਾਹੌਲ ਬਣ ਗਿਆ ਹੈ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਐੱਨ.ਆਰ.ਆਈ. ਮਨਿੰਦਰਜੀਤ ਸਿੰਘ ਸ਼ਨੀ ਦੇ ਮਾਤਾ ਮਲਕੀਤ ਕੌਰ ਨੇ ਦੱਸਿਆ ਕਿ ਘਟਨਾ ਤੜਕਸਾਰ ਸਾਰ 2 ਵਜੇ ਦੀ ਹੈ | ਉਨਾਂ ਕਿਹਾ ਕਿ ਅਣਪਛਾਤੇ ਵਿਅਕਤੀਆਂ ਵਲੋਂ ਉਨਾਂ ਦੇ ਘਰ ਦੇ ਗੇਟ 'ਤੇ 6 ਫਾਇਰ ਕੀਤੇ ਗਏ ਹਨ, ਜਿੰਨਾਂ ਨੂੰ ਲੈ ਕੇ ਉਨਾਂ ਦੇ ਮਨ 'ਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਮੁਖੀ ਨਿਤਿਸ਼ ਚੌਧਰੀ, ਏ.ਐੱਸ.ਆਈ ਰਣਧੀਰ ਸਿੰਘ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਜਸਵਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਪੁਲਿਸ ਵਲੋਂ ਸਖ਼ਤ ਐਕਸ਼ਨ ਲੈਂਦਿਆਂ ਪੁਲਿਸ ਵਲੋਂ ਦੋਸ਼ੀਆਂ ਦੀ ਭਾਲ ਲਈ ਵੱਖ-ਵੱਖ ਟੀਮਾਂ ਤਿਆਰ ਕਰ ਦਿੱਤੀਆਂ ਗਈਆਂ ਹਨ | ਉਨਾਂ ਦੱਸਿਆ ਕਿ ਸੀ.ਸੀ.ਟੀ.ਵੀ ਕੈਮਰੇ ਖੰਗਾਲੇ ਜਾ ਰਹੇ ਹਨ ਅਤੇ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ | ਢੀਂਡਸਾ ਅਨੁਸਾਰ ਜਲਦ ਹੀ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ | ਇੱਥੇ ਇਹ ਵੀ ਦੱਸਣਯੋਗ ਹੈ ਕਿ ਪਿੰਡ ਰੂਮੀ ਵਿਚ ਚਾਲੂ ਵਰ੍ਹੇ ਦੌਰਾਨ ਵਾਪਰੀ ਇਹ ਤੀਜੀ ਵੱਡੀ ਘਟਨਾ ਹੈ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਵਲੋਂ ਐਕਸੀਅਨ ਦਫ਼ਤਰ ਵਿਖੇ ਧਰਨਾ ਕੱਲ੍ਹ-ਅਕਾਲੀ ਆਗੂ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਕੋਠੇ ਪੋਨਾ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ
Ad Position 24