13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਗਊ ਭਗਤਾਂ ਵਲੋਂ ਗਊ ਨੂੰ 'ਰਾਸ਼ਟਰੀ ਮਾਤਾ' ਦਾ ਦਰਜਾ ਦੇਣ ਦੀ ਮੰਗ

Ad Position 21
No active advertisement
ਅਜੀਤ ਡੈਸਕ 29-04-2026
• ਐੱਸ.ਡੀ.ਐੱਮ. ਰਾਹੀਂ ਪ੍ਰਧਾਨ ਮੰਤਰੀ ਨੂੰ ਭੇਜਿਆ ਮੰਗ ਪੱਤਰ
ਰਾਏਕੋਟ, 28 ਅਪ੍ਰੈਲ (ਸੁਸ਼ੀਲ)-ਅੱਜ ਇਲਾਕੇ ਦੀਆਂ ਵੱਖ-ਵੱਖ ਗਊਸ਼ਾਲਾਵਾਂ ਦੇ ਨੁਮਾਇੰਦਿਆਂ ਵਲੋਂ ਹੋਰ ਕਈ ਗਊ ਭਗਤਾਂ ਦੀ ਮੌਜੂਦਗੀ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਂ ਇੱਕ ਮੰਗ ਪੱਤਰ ਐੱਸ.ਡੀ.ਐੱਮ ਰਾਏਕੋਟ ਰਾਹੀਂ ਭੇਜ ਕੇ ਗਊ ਨੂੰ ਕੌਮੀ ਮਾਤਾ ਦਾ ਦਰਜਾ ਦੇਣ, ਗਊਆਂ ਨੂੰ ਪਸ਼ੂਆਂ ਦੀ ਸ਼੍ਰੇਣੀ ਵਿਚੋਂ ਬਾਹਰ ਰੱਖਣ ਦੀ ਮੰਗ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਰ ਸ਼ਿਵਾਲਾ ਖਾਮ ਕਮੇਟੀ ਦੇ ਪ੍ਰਧਾਨ ਇੰਦਰਪਾਲ ਗੋਲਡੀ ਨੇ ਦੱਸਿਆ ਕਿ ਇਹ ਮੰਗ ਪੱਤਰ ਗਊ ਸਨਮਾਨ ਆਹਵਨ ਅਭਿਆਨ ਤਹਿਤ ਪ੍ਰਧਾਨ ਮੰਤਰੀ ਜੀ ਨੂੰ ਭੇਜਿਆ ਗਿਆ ਹੈ, ਜਿਸ ਰਾਂਹੀ ਗਊ ਭਗਤਾਂ ਨੇ ਕੇਂਦਰ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਗਊ ਨੂੰ ਪਸ਼ੂਆਂ ਦੀ ਸ਼੍ਰੇਣੀ ਵਿਚੋਂ ਬਾਹਰ ਰੱਖ ਕੇ ਭਾਰਤ ਦੀ 'ਰਾਸ਼ਟਰੀ ਮਾਤਾ' ਐਲਾਨਿਆ ਜਾਵੇ ਅਤੇ ਗਊ ਹੱਤਿਆ ਨੂੰ ਰੋਕਣ ਲਈ ਦੇਸ਼ ਪੱਧਰ 'ਤੇ ਇਕ ਵਿਸ਼ੇਸ਼ ਅਤੇ ਸਖ਼ਤ ਕਾਨੂੰਨ ਬਣਾਇਆ ਜਾਵੇ |
ਇਸ ਤੋਂ ਇਲਾਵਾ ਅਵਾਰਾ ਘੁੰਮ ਰਹੀਆਂ ਗਾਵਾਂ ਲਈ ਸਰਕਾਰੀ ਪੱਧਰ 'ਤੇ ਗਊਸ਼ਾਲਾਵਾਂ ਦਾ ਨਿਰਮਾਣ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੀ ਸਹੀ ਦੇਖਭਾਲ ਹੋ ਸਕੇ ਅਤੇ ਸੜਕੀ ਹਾਦਸਿਆਂ 'ਤੇ ਵੀ ਨੱਥ ਪਾਈ ਜਾ ਸਕੇ | ਉਨ੍ਹਾਂ ਕਿਹਾ ਭਾਰਤੀ ਸੰਸਕਿ੍ਤੀ ਵਿੱਚ ਗਊ ਦਾ ਸਥਾਨ ਬਹੁਤ ਉੱਚਾ ਹੈ, ਪਰ ਅੱਜ ਦੇ ਸਮੇਂ ਵਿੱਚ ਗਊ ਮਾਤਾ ਦੀ ਹੋ ਰਹੀ ਦੁਰਦਸ਼ਾ ਚਿੰਤਾ ਦਾ ਵਿਸ਼ਾ ਹੈ | ਜਿਸ ਲਈ ਗਊ ਭਗਤਾਂ ਵਲੋਂ ਇਹ ਮੁਹਿੰਮ ਕੌਮੀ ਪੱਧਰ ਤੇ ਸ਼ੁਰੂ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਗਊ ਨੂੰ ਕਾਨੂੰਨੀ ਤੌਰ 'ਤੇ ਰਾਸ਼ਟਰੀ ਸਨਮਾਨ ਨਹੀਂ ਮਿਲਦਾ, ਉਦੋਂ ਤੱਕ ਉਸ ਦੀ ਸੁਰੱਖਿਆ ਨੂੰ ਯਕੀਨੀ ਨਹੀਂ ਬਣਾਇਆ ਜਾ ਸਕਦਾ | ਮੰਗ ਪੱਤਰ ਦੇਣ ਮੌਕੇ ਭੂਸਨ ਜੈਨ, ਕਪਿਲ ਗਰਗ, ਰਾਜਨ ਸੱਭਰਵਾਲ, ਮਨੋਜ ਵਰਮਾਂ, ਅਮਨ ਵਰਮਾਂ, ਕੁਨਾਲ ਸ਼ਰਮਾਂ ਆਦਿ ਵੱਖ-ਵੱਖ ਗਊਸ਼ਾਲਾਵਾਂ ਦੇ ਨੁਮਾਇੰਦੇ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਦੇ ਸੱਤ ਰਾਜ ਸਭਾ ਮੈਂਬਰਾਂ ਵਲੋਂ ਦਲਬਦਲੀ ਸੰਵਿਧਾਨ ਦੀ ਘੋਰ ਉਲੰਘਣਾ- ਐਡ: ਗਿੱਲ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਜਗਰਾਉਂ ਸ਼ਾਖਾ ਦਾ ਸਹੁੰ ਚੁੱਕ ਸਮਾਗਮ ਕਰਵਾਇਆ
Ad Position 24