21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਪਿੰਡ ਖਹਿਰਾ ਬੇਟ ਦੇ ਬੰਨ੍ਹ 'ਤੇ ਚੱਲ ਰਹੇ ਪੱਕੇ ਮੋਰਚੇ ਨੇ ਮਜ਼ਦੂਰ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 02-05-2026
ਹੰਬੜਾਂ, 1 ਮਈ (ਮੇਜਰ ਹੰਬੜਾਂ)-ਪਿੰਡ ਖਹਿਰਾ ਬੇਟ ਦੇ ਸਤਲੁਜ ਦਰਿਆ ਦੇ ਬੰਨ੍ਹ ਉੱਪਰ ਪਿੰਡ ਵਾਸੀਆਂ ਵਲੋਂ ਪਿੰਡ ਦੀ ਹੋਂਦ ਨੂੰ ਬਚਾਉਣ ਲਈ ਰੇਤ ਮਾਫੀਏ ਵਿਰੁੱਧ ਚੱਲ ਰਹੇ ਪੱਕੇ ਮੋਰਚੇ 'ਤੇ ਅੱਜ ਦਿਨ 1 ਮਈ ਨੂੰ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਗਿਆ ਤੇ ਸ਼ਹੀਦ ਹੋਏ ਮਜ਼ਦੂਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਤੇ ਲਾਲ ਝੰਡਾ ਲਹਿਰਾਇਆ ਗਿਆ | ਇਸ ਸਮੇਂ ਸ਼ਹੀਦ ਭਗਤ ਸਿੰਘ ਕਲੱਬ ਦੇ ਪ੍ਰਧਾਨ ਕਾਮਰੇਡ ਰਵਿੰਦਰਪਾਲ ਸਿੰਘ ਰਾਜੂ, ਜਮੂਹਰੀ ਕਿਸਾਨ ਸਭਾ ਦੇ ਸਕੱਤਰ ਕੁਲਵੰਤ ਸਿੰਘ, ਸਾਬਕਾ ਸਰਪੰਚ ਹਰਦੀਪ ਸਿੰਘ ਲੱਕੀ ਖਹਿਰਾ, ਬੀਕੇਯੂ ਡਕੌਂਦਾ ਦੇ ਆਗੂ ਸੁਖਵਿੰਦਰ ਸਿੰਘ ਨੇ ਕਿਹਾ ਕਿ ਮਜ਼ਦੂਰ ਦਿਵਸ ਸਮੇਂ ਅਸੀਂ ਪ੍ਰਣ ਕਰਦੇ ਹਾਂ ਕਿ ਖਹਿਰਾ ਬੇਟ ਵਿਖੇ ਚੱਲ ਰਹੇ ਪੱਕੇ ਧਰਨੇ ਨੂੰ ਰੇਤੇ ਦੇ ਚਲਾਏ ਜਾਣ ਵਾਲੇ ਟੱਕ ਨੂੰ ਪੱਕੇ ਤੌਰ 'ਤੇ ਬੰਦ ਕਰਵਾਏ ਬਿਨਾਂ ਇਹ ਧਰਨਾ ਨਹੀਂ ਚੁੱਕਿਆ ਜਾਵੇਗਾ | ਇਸ ਮੌਕੇ ਬੀਕੇਯੂ ਖੋਸਾ ਦੇ ਆਗੂ ਧਿਆਨ ਸਿੰਘ ਗੌਂਸਪੁਰ, ਬਲਾਕ ਪ੍ਰਧਾਨ ਬਲਵਿੰਦਰ ਸਿੰਘ ਭੈਰੋਮੁੰਨਾਂ, ਨੰਬਰਦਾਰ ਸਤਿੰਦਰਪਾਲ ਸਿੰਘ ਭੋਲਾ, ਪੰਚ ਗੁਰਦੀਪ ਸਿੰਘ, ਸਾਬਕਾ ਪੰਚ ਡਾ: ਪੂਰਨ ਸਿੰਘ, ਅਮਰਜੀਤ ਸਿੰਘ, ਜਰਨੈਲ ਸਿੰਘ, ਪ੍ਰਧਾਨ ਚਰਨਜੀਤ ਸਿੰਘ ਬਾਸੀ, ਕਸ਼ਮੀਰ ਸਿੰਘ, ਅਰਵਿੰਦਰਪਾਲ ਸਿੰਘ, ਬਲਜੀਤ ਸਿੰਘ, ਸਲਵਿੰਦਰ ਸਿੰਘ, ਹਰਬੰਸ ਸਿੰਘ, ਪ੍ਰੀਤਮ ਸਿੰਘ, ਜਸਵੀਰ ਸਿੰਘ ਸਮੇਤ ਹੋਰ ਕਿਸਾਨ ਮਜ਼ਦੂਰ ਤੇ ਪਿੰਡ ਵਾਸੀ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮਈ ਦੇ ਸ਼ਹੀਦਾਂ ਦੀ ਯਾਦ 'ਚ ਜਗਰਾਉਂ 'ਚ ਕਾਨਫ਼ਰੰਸ ਅਤੇ ਮੁਜ਼ਾਹਰਾ ਅਗਲੀ ਖ਼ਬਰ ਜਨਗਣਨਾ 2026-27 ਦੇ ਪਹਿਲੇੇ ਪੜਾਅ ਤਹਿਤ ਸਵੈ-ਗਣਨਾ ਹੋਈ ਸ਼ੁਰੂ
Ad Position 24