ਜਗਰਾਉਂ, 1 ਮਈ (ਗੁਰਦੀਪ ਸਿੰਘ ਮਲਕ)-ਇਲਾਕੇ ਦੀਆਂ ਸਮੂਹ ਟਰੇਡ ਯੂਨੀਅਨਾਂ ਅਤੇ ਜਨਤਕ ਜਥੇਬੰਦੀਆਂ ਵਲੋਂ ਮਜ਼ਦੂਰ ਦਿਵਸ ਮੌਕੇ ਸਾਂਝੇ ਤੌਰ 'ਤੇ ਸਥਾਨਕ ਬੱਸ ਸਟੈਂਡ 'ਤੇ ਵਿਸ਼ਾਲ ਕਾਨਫ਼ਰੰਸ ਅਤੇ ਮੁਜ਼ਾਹਰਾ ਕੀਤਾ ਗਿਆ | ਇਸ ਕਾਨਫਰੰਸ ਵਿਚ ਇਨਕਲਾਬੀ ਕੇਂਦਰ ਪੰਜਾਬ, ਪੈਨਸ਼ਨਰ ਸਾਂਝਾ ਫਰੰਟ, ਪੰਜਾਬ ਰੋਡਵੇਜ਼ ਪੈਨਸ਼ਨਰਜ ਐਸੋਸੀਏਸ਼ਨ, ਪੇਂਡੂ ਮਜ਼ਦੂਰ ਯੂਨੀਅਨ ਮਸ਼ਾਲ, ਦਿਹਾਤੀ ਮਜ਼ਦੂਰ ਸਭਾ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਜਮਹੂਰੀ ਕਿਸਾਨ ਸਭਾ, ਫੂਡ ਐਂਡ ਅਲਾਈਡ ਵਰਕਰਜ਼ ਯੂਨੀਅਨ, ਗੱਲਾ ਮਜ਼ਦੂਰ ਯੂਨੀਅਨ, ਸਫ਼ਾਈ ਵਰਕਰਜ ਯੂਨੀਅਨ ਦੇ ਵਰਕਰਾਂ ਨੇ ਭਾਗ ਲਿਆ | ਸਮਾਗਮ ਵਿਚ ਆਸ਼ਾ ਵਰਕਰ ਯੂਨੀਅਨ ਅਤੇ ਮਨਰੇਗਾ ਵਰਕਰਜ ਯੂਨੀਅਨ ਦੀਆਂ ਮੈਂਬਰ ਬੀਬੀਆਂ ਨੇ ਵੀ ਵੱਡੀ ਗਿਣਤੀ ਵਿਚ ਭਾਗ ਲਿਆ | ਸਭ ਤੋਂ ਪਹਿਲਾਂ ਮਈ ਦਿਵਸ ਦੇ ਸ਼ਹੀਦਾਂ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਪ੍ਰਣ ਲਿਆ | ਇਸ ਸਮੇਂ ਸੰਬੋਧਨ ਕਰਨ ਵਾਲਿਆਂ 'ਚ ਇਨਕਲਾਬੀ ਕੇਂਦਰ ਪੰਜਾਬ ਦੇ ਆਗੂ ਕੰਵਲਜੀਤ ਖੰਨਾ, ਮਜ਼ਦੂਰ ਆਗੂਆਂ ਫੂਡ ਐਂਡ ਅਲਾਈਡ ਵਰਕਰਜ਼ ਯੂਨੀਅਨ ਵਲੋਂ ਅਵਤਾਰ ਸਿੰਘ ਬਿੱਲਾ, ਰਮੇਸ਼ ਕੁਮਾਰ ਸਹੋਤਾ, ਦਿਹਾਤੀ ਮਜ਼ਦੂਰ ਸਭਾ ਵਲੋ ਹੁਕਮ ਰਾਜ ਦੇਹੜਕਾ, ਪੇਂਡੂ ਮਜ਼ਦੂਰ ਯੂਨੀਅਨ ਮਸ਼ਾਲ ਵਲੋਂ ਮਦਨ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਸਕੱਤਰ ਜਗਤਾਰ ਸਿੰਘ ਦੇਹੜਕਾ ਸਾਂਝਾ ਪੈਨਸ਼ਨਰ ਫਰੰਟ ਵਲੋਂ ਅਸ਼ੋਕ ਭੰਡਾਰੀ, ਗੋਰਮਿੰਟ ਟਰਾਂਸਪੋਰਟ ਵਰਕਰਜ ਯੂਨੀਅਨ ਵਲੋਂ ਸਵਰਨ ਸਿੰਘ ਹਠੂਰ, ਜਸਵਿੰਦਰ ਸਿੰਘ ਭਮਾਲ, ਮਨਜਿੰਦਰ ਸਿੰਘ ਸਲੇਮਪੁਰਾ, ਕੁੰਡਾ ਸਿੰਘ ਕਾਉਂਕੇ, ਆਤਮਾ ਸਿੰਘ ਭੰਮੀਪੂਰਾ, ਭੁਪਿੰਦਰ ਸਿੰਘ ਬਰਾੜ, ਰਾਮਜੀ ਦਾਸ ਆਦਿ ਹਾਜ਼ਰ ਸਨ | ਇੰਦਰਜੀਤ ਸਿੰਘ ਧਾਲੀਵਾਲ, ਜਸਵੰਤ ਸਿੰਘ ਕਲੇਰ, ਸੇਵਕ ਯੂਨੀਅਨ ਵਲੋਂ ਅਰੁਣ ਗਿੱਲ, ਮਨਰੇਗਾ ਅਤੇ ਆਸ਼ਾ ਵਰਕਰਜ਼ ਵਲੋਂ ਅਮਰਜੀਤ ਕੌਰ, ਕੁਲਦੀਪ ਕੌਰ ਆਦਿ ਸ਼ਾਮਿਲ ਸਨ | ਰੈਲੀ ਤੋਂ ਬਾਅਦ ਝੰਡਿਆਂ, ਚੈੱਨਲਾਂ ਨਾਲ ਲੈਸ ਹੋ ਕੇ ਇਕੱਤਰ ਵਰਕਰਾਂ ਨੇ ਤਹਿਸੀਲ ਰੋਡ 'ਤੇ ਰੇਲਵੇ ਪੁਲ ਤੱਕ ਸ਼ਰਧਾਂਜਲੀ ਮਾਰਚ ਕਰਕੇ ਸ਼ਹੀਦਾਂ ਦੀ ਕੁਰਬਾਨੀ ਨੂੰ ਸਿਜਦਾ ਕੀਤਾ |