ਜਗਰਾਉਂ, 1 ਮਈ (ਹਰਵਿੰਦਰ ਸਿੰਘ ਖ਼ਾਲਸਾ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਵਲੋਂ ਖ਼ਾਲਸਾ ਸਕੂਲ ਜਗਰਾਉਂ ਵਿਖੇ ਮਾਨਸਿਕ ਤੇ ਸਰੀਰਕ ਤੰਦਰੁਸਤੀ ਲਈ ਲਗਾਏ ਗਏ 60 ਦਿਨਾਂ ਕੈਂਪ ਦੀ ਸਮਾਪਤੀ ਮੌਕੇ ਬੱਚਿਆਂ ਦੀਆਂ ਖੇਡਾਂ ਕਰਵਾਈਆਂ ਗਈਆਂ | ਇਸ ਮੌਕੇ ਖੇਡਾਂ 'ਚ ਭਾਗ ਲੈਣ ਵਾਲੇ, ਪਹਿਲੀ ਤੇ ਦੂਜੀ ਪੁਜੀਸ਼ਨ ਹਾਸਲ ਕਰਨ ਵਾਲੇ ਬੱਚਿਆਂ ਅਤੇ ਕੈਂਪ ਦੌਰਾਨ ਬੱਚਿਆਂ ਨੂੰ ਮਾਨਸਿਕ ਤੇ ਸਰੀਰਕ ਟ੍ਰੇਨਿੰਗ ਦੇਣ ਵਾਲੇ ਕੋਚ ਹਰਭਗਵਾਨ ਸਿੰਘ ਰਾਮੂਵਾਲੀਆ ਨੂੰ ਵਿਸ਼ੇਸ਼ ਤੌਰ 'ਤੇ ਨਗਰ ਕੌਂਸਲ ਜਗਰਾਉਂ ਦੇ ਸਫ਼ਾਈ ਸੇਵਕਾਂ ਵਲੋਂ ਸਾਂਝੇ ਰੂਪ ਵਿਚ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਨੇ ਬੋਲਦਿਆਂ ਕਿਹਾ ਕਿ ਬੱਚਿਆਂ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਅਤੇ ਨਸ਼ਿਆਂ ਦੀ ਚੇਨ ਨੂੰ ਤੋੜ ਕੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਬੱਚਿਆਂ ਤੇ ਨੌਜਵਾਨਾਂ ਨੂੰ ਗਰਾਊਾਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ | ਇਸ ਮੌਕੇ ਸੈਕਟਰੀ ਰਜਿੰਦਰ ਕੁਮਾਰ, ਮੀਤ ਪ੍ਰਧਾਨ ਸਨੀ ਸੁੰਦਰ, ਸੁਰਜੀਤ ਸਿੰਘ ਭਾਗਾ, ਸੰਦੀਪ ਕੁਮਾਰ, ਸੰਤੋਖ ਰਾਮ ਗਿੱਲ ਆਦਿ ਮੌਜੂਦ ਸਨ |