21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

34 ਸਾਲਾ ਨੌਜਵਾਨ ਦੀ ਰਹੱਸਮਈ ਹਾਲਾਤਾਂ 'ਚ ਮੌਤ

Ad Position 21
No active advertisement
ਅਜੀਤ ਡੈਸਕ 02-05-2026
ਜਗਰਾਉਂ, 1 ਮਈ (ਗੁਰਦੀਪ ਸਿੰਘ ਮਲਕ)-ਜਗਰਾਉਂ ਇਲਾਕੇ ਦੇ ਪਿੰਡ ਅਖਾੜਾ ਨਾਲ ਸੰਬੰਧਿਤ ਜਸਪਾਲ ਸਿੰਘ ਉਰਫ਼ ਵਿੱਕੀ ਪੁੱਤਰ ਅਜਮੇਰ ਸਿੰਘ ਦੀ ਰਹੱਸਮਈ ਹਾਲਾਤਾਂ ਵਿਚ ਮੌਤ ਹੋ ਜਾਣ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | 34 ਸਾਲਾ ਵਿੱਕੀ ਉੱਭਰਦਾ ਬਲੌਗਰ ਸੀ ਤੇ ਸੋਸ਼ਲ ਮੀਡੀਆ 'ਤੇ ਹਾਸਰਸ ਵੀਡੀਓ ਪਾਉਂਦਾ ਸੀ | ਵਿੱਕੀ ਦੀ ਮਿ੍ਤਕ ਦੇਹ ਅਖਾੜਾ ਤੋਂ ਢੋਲਣ ਨੇੜੇ ਡਰੇਨ ਕੋਲੋਂ ਮਿਲੀ, ਜਿਸ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਾਸੀਆਂ ਵਿਚ ਸੋਗ ਦੀ ਲਹਿਰ ਦੌੜ ਗਈ | ਮਿ੍ਤਕ ਵਿੱਕੀ ਦੇ ਸਿਰ ਵਿਚ ਸੱਟਾਂ ਦੇ ਨਿਸ਼ਾਨ ਸਨ ਤੇ ਉਸ ਦੇ ਬੂਟ ਉਤਾਰੇ ਹੋਏ ਸਨ | ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਐੱਸ.ਐੱਚ.ਓ. ਨਿਤਿਸ਼ ਚੌਧਰੀ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ | ਪੁਲਿਸ ਵਲੋਂ ਮਿ੍ਤਕ ਦੇਹ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਪਿੰਡ ਦੇ ਸਰਪੰਚ ਜਸਵੀਰ ਸਿੰਘ ਅਤੇ ਮਿ੍ਤਕ ਦੇ ਦੋਸਤ ਹਰਪ੍ਰੀਤ ਸਿੰਘ ਹੈਪੀ ਨੇ ਇਸ ਮਾਮਲੇ ਨੂੰ ਹਾਦਸਾ ਮੰਨਣ ਤੋਂ ਇਨਕਾਰ ਕਰਦਿਆਂ ਕਤਲ ਅਤੇ ਗਹਿਰੀ ਸਾਜਿਸ਼ ਦਾ ਸ਼ੱਕ ਜਿਤਾਇਆ ਹੈ | ਉਨ੍ਹਾਂ ਦੱਸਿਆ ਕਿ ਜਸਪਾਲ ਸਿੰਘ ਵਿੱਕੀ ਘਰੋਂ ਇਹ ਆਖ ਕਿ ਗਿਆ ਸੀ ਕਿ ਉਹ ਬੱਚਿਆਂ ਦੀ ਫ਼ੀਸ ਦੇਣ ਸਕੂਲ ਜਾ ਰਿਹਾ ਹੈ ਰਾਤ ਤੱਕ ਘਰ ਨਹੀਂ ਆਇਆ ਤੇ ਅੱਜ ਉਸਦੀ ਮਿ੍ਤਕ ਦੇਹ ਮਿਲਣ ਤੋਂ ਬਾਅਦ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ | ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਅਤੇ ਡੂੰਘੀ ਜਾਂਚ ਕਰਕੇ ਸੱਚ ਸਾਹਮਣੇ ਲਿਆਂਦਾ ਜਾਵੇ | ਇਸ ਸੰਬੰਧੀ ਡੀ.ਐੱਸ.ਪੀ ਜਸਵਿੰਦਰ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਕੁਝ ਸਪੱਸ਼ਟ ਹੋ ਸਕੇਗਾ | ਜਸਪਾਲ ਸਿੰਘ ਵਿੱਕੀ ਆਪਣੇ ਪਿੱਛੇ ਮਾਤਾ, ਪਿਤਾ, ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਬਾਰ੍ਹਵੀਂ 'ਚੋਂ ਅੱਵਲ ਰਹੀ ਹਰਮੀਤ ਕੌਰ ਕੈਲੇ ਨੂੰ ਨਾਨਕਿਆਂ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਸਿੱਧਵਾਂ ਕਾਲਜ ਦੀਆਂ ਵਿਦਿਆਰਥਣਾਂ ਲਈ ਫ਼ੇਅਰਵੈੱਲ ਪਾਰਟੀ ਕਰਵਾਈ
Ad Position 24