ਜਗਰਾਉਂ, 1 ਮਈ (ਸ਼ਮਸ਼ੇਰ ਸਿੰਘ ਗਾਲਿਬ)-ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਜਗਰਾਉਂ ਦੇ ਅਹੁਦੇਦਾਰਾਂ ਦੀ ਮੀਟਿੰਗ ਹਲਕਾ ਪ੍ਰਧਾਨ ਰਛਪਾਲ ਸਿੰਘ ਗਾਲਿਬ ਐਡਵੋਕੇਟ ਦੇ ਦੀ ਅਗਵਾਈ ਵਿਚ ਹੋਈ | ਇਸ ਮੌਕੇ 3 ਮਈ ਨੂੰ ਬਸਪਾ ਦੀ 'ਪੰਜਾਬ ਸੰਭਾਲੋ ਮੁਹਿੰਮ' ਦੇ ਤਹਿਤ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਕੀਤੀ ਜਾ ਰਹੀ ਵਿਸ਼ਾਲ ਰੈਲੀ 'ਚ ਜਗਰਾਉਂ ਹਲਕੇ 'ਚੋਂ ਵੱਡੀ ਗਿਣਤੀ ਵਿਚ ਸੰਗਤ ਲਿਜਾਣ ਲਈ ਸਾਰੇ ਅਹੁਦੇਦਾਰਾਂ ਦੀਆਂ ਵੱਖ-ਵੱਖ ਜ਼ਿੰਮੇਵਾਰੀਆਂ ਉਨ੍ਹਾਂ ਨੂੰ ਸੌਂਪੀਆਂ ਗਈਆਂ ਤੇ ਨਾਲ ਹੀ ਸਮਾਗਮ ਦੇ ਪੋਸਟਰ ਵੀ ਤਕਸੀਮ ਕੀਤੇ ਗਏ | ਇਸ ਮੌਕੇ ਸਾਰੇ ਸਾਥੀਆਂ ਨੇ ਪ੍ਰਣ ਕੀਤਾ ਕਿ ਉਹ ਵੱਧ ਤੋਂ ਵੱਧ ਗਿਣਤੀ 'ਚ ਸੰਗਤ ਨੂੰ ਇਸ ਸਮਾਗਮ ਵਿਚ ਸ਼ਮੂਲੀਅਤ ਕਰਵਾਉਣਗੇ | ਇਸ ਮੀਟਿੰਗ ਵਿਚ ਹਰਜੀਤ ਸਿੰਘ ਬੱਬੂ, ਅਮਰਜੀਤ ਸਿੰਘ ਭੱਟੀ, ਲਛਮਣ ਸਿੰਘ ਗਾਲਿਬ, ਲਖਵੀਰ ਸਿੰਘ ਸੀਰਾ, ਮੁਨਸ਼ੀ ਸਿੰਘ, ਡਾਕਟਰ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |