ਗੁਰੂਸਰ ਸੁਧਾਰ, 2 ਮਈ (ਬਲਵਿੰਦਰ ਸਿੰਘ ਧਾਲੀਵਾਲ)-ਅਖਿਲ ਭਾਰਤੀ ਸੋਨੀਆ ਬਿ੍ਗੇਡ ਪੰਜਾਬ ਦੇ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਬਲਾਕ ਕਾਂਗਰਸ ਸੁਧਾਰ ਜਗਦੀਪ ਸਿੰਘ ਬਿੱਟੂ ਦਾ ਅੱਜ ਪਿੰਡ ਅਕਾਲਗੜ੍ਹ ਵਿਖੇ ਕਾਂਗਰਸੀ ਆਗੂ ਸਤਨਾਮ ਸਿੰਘ ਦੇ ਗ੍ਰਹਿ ਵਿਖੇ ਕਰਵਾਏ ਸਮਾਗਮ ਦੌਰਾਨ ਸਮੱਰਥਕ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਸੋਨੀਆ ਬਿ੍ਗੇਡ ਪੰਜਾਬ ਦਾ ਪ੍ਰਧਾਨ ਨਿਯੁਕਤ ਕਰਨ ਦੀ ਖ਼ੁਸ਼ੀ ਵਿਚ ਇਸ ਮੌਕੇ ਸਮਾਗਮ ਦੌਰਾਨ ਪ੍ਰਧਾਨ ਜਗਦੀਪ ਸਿੰਘ ਬਿੱਟੂ ਨਾਲ ਚੱਟਾਨ ਵਾਂਗ ਖੜ੍ਹੇ ਰਹਿਣ ਦਾ ਅਹਿਦ ਕਰਦਿਆਂ ਹਾਜ਼ਰੀਨ ਕਾਂਗਰਸੀ ਤੇ ਬਿੱਟੂ ਸਮਰਥਕਾਂ ਨੇ ਬਿ੍ਗੇਡ ਦੇ ਕਾਰਜਾਂ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਦਾ ਐਲਾਨ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਬਿੱਟੂ ਨੇ ਕਿਹਾ ਕਿ ਉਹ ਸ੍ਰੀਮਤੀ ਸੋਨੀਆ ਗਾਂਧੀ ਦੀ ਸਰਪ੍ਰਸਤੀ ਵਾਲੇ ਇਸ ਸੰਗਠਨ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਨਾਲ ਨਾਲ ਪੂਰੇ ਸੂਬੇ ਵਿਚ ਬਿ੍ਗੇਡ ਨੂੰ ਮਜ਼ਬੂਤੀ ਪ੍ਰਦਾਨ ਕਰਨਗੇ ਅਤੇ ਪਿੰਡ, ਬਲਾਕ, ਤਹਿਸੀਲ, ਜ਼ਿਲ੍ਹਾ ਪੱਧਰੀ ਇਕਾਈਆਂ ਦਾ ਗਠਨ ਕੀਤਾ ਜਾਵੇਗਾ | ਇਸ ਮੌਕੇ ਟਕਸਾਲੀ ਕਾਂਗਰਸੀ ਨਿਰਮਲ ਸਿੰਘ ਤਲਵੰਡੀ, ਕੈਪਟਨ ਲਾਲ ਸਿੰਘ, ਇੰਦਰਜੀਤ ਸਿੰਘ, ਨਾਹਰ ਸਿੰਘ ਪੰਚ, ਇੰਦਰਜੀਤ ਸਿੰਘ, ਭੁਪਿੰਦਰ ਸਿੰਘ ਅਕਾਲਗੜ੍ਹ, ਗੁਰਮੁਖ ਸਿੰਘ, ਸਤਨਾਮ ਸਿੰਘ, ਸੁਰਜੀਤ ਸਿੰਘ ਅਕਾਲ ਗਲਾਸ ਹਾਊਸ, ਕਰਨਲ ਮੁਖਤਿਆਰ ਸਿੰਘ ਕੁਲਾਰ, ਥਾਣੇਦਾਰ ਮੁਖਤਿਆਰ ਸਿੰਘ ਘੁਮਾਣ, ਡਾ. ਰਛਪਾਲ ਸਿੰਘ, ਸੁਭਾਸ਼ ਜਿੰਦਲ, ਮਹਿੰਦਰ ਸਿੰਘ, ਕਿਰਨਜੀਤ ਸਿੰਘ, ਨਰਿੰਦਰ ਸਿੰਘ, ਜੋਤੀ ਸਿੰਘ, ਹੈਪੀ ਸਿੰਘ, ਭੋਲਾ ਸਿੰਘ ਆਦਿ ਸਮੇਤ ਹੋਰ ਕਾਂਗਰਸੀ ਆਗੂ ਤੇ ਸਮੱਰਥਕ ਹਾਜ਼ਰ ਸਨ |