28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਦਿ੍ਸ਼ਟੀ ਸਕੂਲ ਨਾਰੰਗਵਾਲ 'ਚ ਮਜ਼ਦੂਰ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 03-05-2026
ਪੱਖੋਵਾਲ-ਸਰਾਭਾ, 2 ਮਈ (ਖੁਸ਼ਵਿੰਦਰ ਸਿੰਘ ਸਰਾਭਾ)-ਡਾ. ਆਰ.ਸੀ. ਜੈਨ ਇਨੋਵੇਟਿਵ ਪਬਲਿਕ ਸਕੂਲ ਨਾਰੰਗਵਾਲ 'ਚ ਮਜ਼ਦੂਰ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਸਮੂਹ ਸਹਾਇਕ ਸਟਾਫ਼ ਮੈਂਬਰਾਂ ਦੀ ਅਟੱਲ ਮਿਹਨਤ ਨੂੰ ਪ੍ਰਣਾਮ ਕਰਦਿਆਂ ਸਕੂਲ ਦੇ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਤੋਹਫੇ ਭੇਂਟ ਕੀਤੇ | ਇਸ ਮੌਕੇ ਸਕੂਲ ਮੁਖੀ ਮੈਡਮ ਡਾ: ਮਨੀਸ਼ਾ ਗੰਗਵਾਰ ਨੇ ਕਿਹਾ ਕਿ ਸਾਨੂੰ ਇਕ ਚੰਗੇ ਸਮਾਜ ਦੀ ਸਿਰਜਣਾ ਲਈ ਹਰ ਤਰੀਕੇ ਮਿਹਨਤ ਕਰਨ ਵਾਲੇ ਵਿਅਕਤੀਆਂ ਦੀ ਕਦਰ ਕਰਨੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਵਿਅਕਤੀ ਦੇ ਯੋਗਦਾਨ ਨੂੰ ਅੱਖੋਂ ਪਰੋਖੇ ਨਾ ਕੀਤਾ ਜਾ ਸਕੇ | ਇਸ ਮੌਕੇ ਸਕੂਲ ਦੇ ਸਮੂਹ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਾਨਕਸਰ ਦਰਬਾਰ ਡਾਂਗੋਂ ਵਿਖੇ ਧਾਰਮਿਕ ਸਮਾਗਮ ਸਮਾਪਤ ਅਗਲੀ ਖ਼ਬਰ ਕੋਆਪ੍ਰੇਟਿਵ ਸੁਸਾਇਟੀ ਦੇਹੜਕਾ ਦੀ ਨਵੀਂ ਇਮਾਰਤ ਦਾ ਲੈਂਟਰ ਪਾਇਆ
Ad Position 24