28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਡਾ. ਤੇਜਪਾਲ ਸਿੰਘ ਗਿੱਲ ਵਲੋਂ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ, ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

Ad Position 21
No active advertisement
ਅਜੀਤ ਡੈਸਕ 03-05-2026
ਰਾਏਕੋਟ, 2 ਮਈ (ਸੁਸ਼ੀਲ)-ਪਨਗ੍ਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਵਲੋਂ ਸਥਾਨਕ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕੀਤਾ ਗਿਆ | ਇਸ ਮੌਕੇ ਜਿੱਥੇ ਉਨ੍ਹਾਂ ਸਰਕਾਰੀ ਕੰਮਕਾਜ ਦਾ ਜਾਇਜ਼ਾ ਲਿਆ, ਉੱਥੇ ਤਹਿਸੀਲ ਕੰਪਲੈਕਸ ਵਿਚ ਹਾਜ਼ਰ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਦੇ ਮੌਕੇ 'ਤੇ ਨਿਪਟਾਰੇ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ | ਤਹਿਸੀਲ ਕੰਪਲੈਕਸ ਪਹੁੰਚਣ 'ਤੇ ਡਾ. ਗਿੱਲ ਨੇ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਕੀਤੀ | ਉਨ੍ਹਾਂ ਕੰਮ ਕਰਵਾਉਣ ਲਈ ਤਹਿਸੀਲ ਵਿਚ ਆਏ ਲੋਕਾਂ ਨਾਲ ਗੱਲਬਾਤ ਕਰਦਿਆਂ ਪੁੱਛਿਆ ਕਿ ਉਨ੍ਹਾਂ ਨੂੰ ਆਪਣੇ ਕੰਮ ਕਰਵਾਉਣ ਵਿਚ ਕਿਸੇ ਕਿਸਮ ਦੀ ਦਿੱਕਤ ਤਾਂ ਨਹੀਂ ਆ ਰਹੀ? ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਭਿ੍ਸ਼ਟਾਚਾਰ ਮੁਕਤ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ | ਮੌਕੇ 'ਤੇ ਮੌਜੂਦ ਲੋਕਾਂ ਨੇ ਚੇਅਰਮੈਨ ਗਿੱਲ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਆਪਣੀਆਂ ਮੁਸ਼ਕਿਲਾਂ ਅਤੇ ਮੰਗਾਂ ਵੀ ਉਨ੍ਹਾਂ ਨਾਲ ਸਾਂਝੀਆਂ ਕੀਤੀਆਂ |
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਦੀ ਮਰਿਆਦਾ ਭੰਗ ਬਾਰੇ ਮੁੱਖ ਮੰਤਰੀ 'ਤੇ ਦੋਸ਼ਾਂ ਦੀ ਜਾਂਚ ਹੋਵੇ-ਇਯਾਲੀ ਅਗਲੀ ਖ਼ਬਰ ਸੀ.ਟੀ. ਯੂਨੀਵਰਸਿਟੀ ਨੇ ਪੀ.ਏ.ਐੱਫ.ਆਈ. ਦੇ ਨਾਲ ਮਿਲ ਕੇ ਪੰਜਾਬ ਸਟੇਟ ਆਰਮ ਰੈਸਲਿੰਗ ਚੈਂਪੀਅਨਸ਼ਿਪ 2026 ਕਰਵਾਈ
Ad Position 24