ਰਾਏਕੋਟ, 2 ਮਈ (ਬਲਵਿੰਦਰ ਸਿੰਘ ਲਿੱਤਰ)-ਸੈਕਰਡ ਹਾਰਟ ਕਾਨਵੈਂਟ ਸਕੂਲ ਰਾਏਕੋਟ ਦੇ ਵਿਦਿਆਰਥੀਆਂ ਨੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੱਲਾਂ ਮਾਰੀਆਂ ਅਤੇ ਸਕੂਲ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ 100 ਫੀਸਦੀ ਰਿਹਾ | ਦਸਵੀਂ ਜਮਾਤ ਦੇ 136 ਅਤੇ ਬਾਰ੍ਹਵੀਂ ਜਮਾਤ ਦੇ 45 ਵਿਦਿਆਰਥੀਆਂ ਨੇ ਇਮਤਿਹਾਨ ਦਿੱਤਾ ਸੀ ਅਤੇ ਸਭ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਫ਼ਲਤਾ ਹਾਸਲ ਕੀਤੀ ਹੈ | ਵਿਸ਼ੇਸ਼ ਗੱਲ ਇਹ ਹੈ ਕਿ ਬਾਰ੍ਹਵੀਂ ਕਲਾਸ ਦੇ 11 ਅਤੇ ਦਸਵੀਂ ਦੇ 13 ਤੋਂ ਵੱਧ ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ | ਦਸਵੀਂ ਜਮਾਤ ਦੇ ਨਤੀਜੇ ਵਿਚ ਪਰਮਵੀਰ ਸਿੰਘ ਹੰਸਰਾ, ਨਵੀਨ ਬਾਂਸਲ ਅਤੇ ਪਰਨੀਤ ਕੌਰ ਨੇ 500 ਵਿਚੋਂ 469 ਅੰਕ (93.8 ਫ਼ੀਸਦੀ) ਪ੍ਰਾਪਤ ਕਰਕੇ ਸਾਂਝੇ ਤੌਰ 'ਤੇ ਪਹਿਲਾ ਸਥਾਨ ਹਾਸਲ ਕੀਤਾ, ਅਭੀਜੀਤ ਸਿੱਧੂ ਅਤੇ ਮਨਵੀਰ ਕੌਰ ਨੇ 468 ਅੰਕ (93.6 ਫੀਸਦੀ) ਅੰਕਾਂ ਨਾਲ ਦੂਜਾ ਸਥਾਨ ਹਾਸਲ ਕੀਤਾ, ਜਦਕਿ ਜਸਰਾਜ ਸਿੰਘ ਲਿੱਟ ਨੇ 467 ਅੰਕ (93.4 ਫ਼ੀਸਦੀ) ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਬਾਰ੍ਹਵੀਂ ਕਾਮਰਸ ਸਟਰੀਮ ਵਿਚ ਗੁਰਸਿਮਰਨ ਸਿੰਘ ਨੇ 400 ਵਿਚੋਂ 375 ਅੰਕ 93.75 ਫ਼ੀਸਦੀ ਨਾਲ ਪਹਿਲਾ ਸਥਾਨ, ਸੌਰਭ ਪਹੁਜਾ ਨੇ 360 ਅੰਕ 90 ਫ਼ੀਸਦੀ ਨਾਲ ਦੂਜਾ ਅਤੇ ਪਰਿਸ਼ਾ ਸੱਚਰ ਨੇ 359 ਅੰਕ 89.7 ਫ਼ੀਸਦੀ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਬਾਰ੍ਹਵੀਂ ਸਾਇੰਸ ਸਟਰੀਮ ਵਿਚ ਪ੍ਰਭਸਿਮਰਨ ਕੌਰ ਦਿਓਲ ਅਤੇ ਗੁਰਸਿਮਰਨ ਸਿੰਘ ਬੁੱਟਰ ਨੇ 94 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ, ਮਹਿਕਪ੍ਰੀਤ ਕੌਰ ਨੇ 92.5 ਫ਼ੀਸਦੀ ਨਾਲ ਦੂਜਾ ਅਤੇ ਹੁਸਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਡਾਇਰੈਕਟਰ ਫਾਦਰ ਵਿਲਸਨ ਪੀਟਰ ਅਤੇ ਪਿ੍ੰਸਪਲ ਸਿਸਟਰ ਰਚਨਾ ਨੇ ਸਮੁੱਚੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ |