28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਇਨਕਲਾਬੀ ਆਗੂ ਗਾਇਕ ਮੇਵਾ ਸਿੰਘ ਅਨਜਾਣ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 03-05-2026
ਭੂੰਦੜੀ, 2 ਮਈ (ਕੁਲਦੀਪ ਸਿੰਘ ਮਾਨ)-ਇਨਕਲਾਬੀ ਆਗੂ, ਪ੍ਰਸਿੱਧ ਗੀਤਕਾਰ ਅਤੇ ਗਾਇਕ ਕਲਾਕਾਰ ਮੇਵਾ ਸਿੰਘ ਅਨਜਾਣ ਦਾ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਦਿਹਾਂਤ ਹੋ ਗਿਆ | ਉਨ੍ਹਾਂ ਦੇ ਸਦੀਵੀ ਵਿਛੋੜੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ | ਮੇਵਾ ਸਿੰਘ ਅਨਜਾਣ ਲੰਮੇ ਸਮੇਂ ਤੋਂ ਲੋਕ ਸੰਘਰਸ਼ਾਂ ਨਾਲ ਜੁੜੇ ਰਹੇ ਅਤੇ ਆਪਣੇ ਇਨਕਲਾਬੀ ਗੀਤਾਂ ਰਾਹੀਂ ਲੋਕਾਂ 'ਚ ਜਾਗਰੂਕਤਾ ਫੈਲਾਉਂਦੇ ਰਹੇ | ਕੈਂਸਰ ਗੈਸ ਫੈਕਟਰੀ ਵਿਰੋਧੀ ਸੰਘਰਸ਼ ਹੋਵੇ ਜਾਂ ਕਿਸਾਨ ਮੋਰਚਾ ਜਾਂ ਕਿਰਤੀ ਮਜ਼ਦੂਰਾਂ ਦੀ ਲੜਾਈ ਉਨ੍ਹਾਂ ਨੇ ਹਰ ਮੋਰਚੇ 'ਤੇ ਆਪਣੀ ਆਵਾਜ਼ ਅਤੇ ਰਚਨਾਵਾਂ ਨਾਲ ਅਹਿਮ ਯੋਗਦਾਨ ਪਾਇਆ | ਕੈਂਸਰ ਗੈਸ ਫੈਕਟਰੀ ਵਿਰੋਧੀ ਸੰਘਰਸ਼ ਕਮੇਟੀ ਅਤੇ ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਆਗੂਆਂ ਡਾ. ਸੁਖਦੇਵ ਸਿੰਘ, ਕਾਮਰੇਡ ਜਗਸੀਰ ਸਿੰਘ ਸਮੇਤ ਕਿਸਾਨ ਜਥੇਬੰਦੀਆਂ ਦੇ ਸੀਨੀਅਰ ਆਗੂਆਂ ਸਤਵੰਤ ਸਿੰਘ ਸਿਵੀਆ, ਜਸਪਾਲ ਸਿੰਘ ਜੱਸਾ, ਜਗਵਿੰਦਰ ਸਿੰਘ ਜੱਗਾ, ਪ੍ਰਧਾਨ ਜਗਰਾਜ ਸਿੰਘ, ਸੁਖਵਿੰਦਰ ਸਿੰਘ ਆੜ੍ਹਤੀ, ਦਰਸ਼ਨ ਸਿੰਘ ਬੀਰਮੀ, ਸਾਬਕਾ ਸਰਪੰਚ ਗੁਰਮੀਤ ਸਿੰਘ, ਸਰਪੰਚ ਕੋਮਲਜੀਤ ਸਿੰਘ ਗਰੇਵਾਲ, ਬਾਬਾ ਜਗਮੋਹਨ ਸਿੰਘ ਮਲਸੀਹਾਂ ਵਾਲਿਆਂ , ਸਵਰਣ ਕੁਮਾਰ ਮਿੱਤਲ, ਕੁਲਵਿੰਦਰ ਸਿੰਘ ਨੇ ਉਨ੍ਹਾਂ ਦੇ ਅਕਾਲ ਚਲਾਣੇ 'ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕਮੀ ਕਦੇ ਪੂਰੀ ਨਹੀਂ ਹੋ ਸਕੇਗੀ | ਉਨ੍ਹਾਂ ਦਾ ਅੰਤਿਮ ਸੰਸਕਾਰ ਭੂੰਦੜੀ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਕਣਕ ਦੇ ਨਾੜ ਨੂੰ ਅੱਗ ਨਾ ਲਗਾਓ, ਵਾਤਾਵਰਨ ਤੇ ਫ਼ਸਲ ਤੇ ਨਸਲਾਂ ਨੂੰ ਬਚਾਉਣਾ ਜ਼ਰੂਰੀ ਅਗਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਰਾਏਕੋਟ ਦੇ ਵਿਦਿਆਰਥੀਆਂ ਨੇ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੇ ਨਤੀਜੇ 'ਚ ਮੱਲਾਂ ਮਾਰੀਆਂ
Ad Position 24