29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸੈਕਰਡ ਹਾਰਟ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਐੱਸ. ਐੱਸ. ਪੀ. ਡਾ. ਗੁਪਤਾ ਵਲੋਂ ਸਨਮਾਨ

Ad Position 21
No active advertisement
ਅਜੀਤ ਡੈਸਕ 03-05-2026
ਜਗਰਾਉਂ, 2 ਮਈ (ਵਿਨੋਦ ਕੁਮਾਰ)-ਸੈਕਰਡ ਹਾਰਟ ਸਕੂਲ ਦੇ ਸੀ.ਬੀ.ਐੱਸ.ਸੀ. ਬੋਰਡ ਦੇ ਦਸਵੀਂ ਜਮਾਤ ਦੇ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ. ਡਾ: ਅੰਕੁਰ ਗੁਪਤਾ (ਆਈ.ਪੀ.ਐੱਸ.) ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਐੱਸ.ਐੱਸ.ਪੀ. ਡਾ: ਗੁਪਤਾ ਨੇ ਪਹਿਲੀਆਂ ਤਿੰਨ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਆਯੁਸ਼ ਅੱਗਰਵਾਲ, ਮੰਨਤ ਸਿੱਧੂ ਅਤੇ ਆਰਚੀ ਨੂੰ ਸਨਮਾਨਿਤ ਕਰਦਿਆਂ ਵਧਾਈ ਦਿੱਤੀ | ਉਨਾਂ ਨੇ ਵਿਦਿਆਰਥੀਆਂ ਦੀ ਮਿਹਨਤ, ਸਮਰਪਣ ਅਤੇ ਲਗਨ ਦੀ ਪ੍ਰਸੰਸਾ ਕੀਤੀ | ਉਨਾਂ ਕਿਹਾ ਕਿ ਵਿਦਿਆਰਥੀ ਉੱਚ ਵਿਦਿਆ ਹਾਸਲ ਕਰਕੇ ਜ਼ਿੰਦਗੀ 'ਚ ਵੱਡੇ ਮੁਕਾਮ 'ਤੇ ਪੁੱਜ ਸਕਦੇ ਹਨ | ਡਾ: ਗੁਪਤਾ ਨੇ ਸਕੂਲ ਦੇ ਪ੍ਰਬੰਧਕ ਅਤੇ ਸਟਾਫ਼ ਨੂੰ ਵੀ ਵਧਾਈ ਦਿੱਤੀ, ਜਿੰਨਾਂ ਦੀ ਅਗਵਾਈ 'ਚ ਵਿਦਿਆਰਥੀ ਮਿਹਨਤ ਕਰਕੇ ਪ੍ਰਾਪਤੀਆਂ ਦਰਜ ਕਰ ਰਹੇ ਹਨ | ਇਸ ਮੌਕੇ ਪਿ੍ੰਸੀਪਲ ਐਨਸੀ ਜੋਜਫ ਨੇ ਐੱਸ.ਐੱਸ.ਪੀ. ਦਾ ਧੰਨਵਾਦ ਕਰਦਿਆਂ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ | ਇਸ ਮੌਕੇ ਰੀਡਰ ਜਸਵੀਰ ਸਿੰਘ, ਸੈਮਊਲ ਜੌਨ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਪਰਿੰਗ ਡਿਊ ਸਕੂਲ ਵਿਖੇ ਨਵੇਂ ਆਏ ਵਿਦਿਆਰਥੀਆਂ ਦਾ ਕੀਤਾ ਸਵਾਗਤ ਅਗਲੀ ਖ਼ਬਰ ਕਿਰਤ ਮੰਤਰੀ ਖ਼ਿਲਾਫ਼ ਜੰਗਲਾਤ ਵਰਕਰਾਂ ਦਾ ਮੋਰਚਾ ਵਲੋਂ ਰੋਸ ਧਰਨਾ ਅੱਜ
Ad Position 24