29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਨਿਊ ਜੀ.ਐੱਮ.ਟੀ. ਪਬਲਿਕ ਸਕੂਲ ਭੱਠਾਧੂਹਾ 'ਚ ਮਾਪੇ-ਅਧਿਆਪਕ ਮਿਲਣੀ

Ad Position 21
No active advertisement
ਅਜੀਤ ਡੈਸਕ 03-05-2026
ਹੰਬੜਾਂ, 2 ਮਈ (ਮੇਜਰ ਹੰਬੜਾਂ)-ਨਿਊ.ਜੀ.ਐੱਮ.ਟੀ ਪਬਲਿਕ ਸਕੂਲ ਭੱਠਾਧੂਹਾ ਵਿਖੇ ਡਾਇਰੈਕਟਰ ਜਸਵੀਰ ਸਿੰਘ ਥਿੰਦ, ਪ੍ਰਬੰਧਕ ਜਸਵਿੰਦਰ ਸਿੰਘ ਥਿੰਦ ਅਤੇ ਸਕੂਲ ਪਿ੍ੰਸੀਪਲ ਮੈਡਮ ਕਨਿਕਾ ਸੱਚਦੇਵਾ ਦੀ ਅਗਵਾਈ ਹੇਠ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਇਸ ਦੌਰਾਨ ਮਾਪਿਆਂ ਨੇ ਵੱਡੀ ਗਿਣਤੀ 'ਚ ਸਕੂਲ 'ਚ ਸ਼ਿਰਕਤ ਕੀਤੀ ਤੇ ਆਪਣੇ ਬੱਚਿਆਂ ਦੀ ਪੜ੍ਹਾਈ ਦੇ ਟੀਚਿਆਂ ਸੰਬੰਧੀ ਸਕੂਲ ਅਧਿਆਪਕਾਂ ਨਾਲ ਵਿਚਾਰ-ਚਰਚਾ ਕੀਤੀ | ਸਕੂਲ ਪਿ੍ੰਸੀਪਲ ਕਨਿਕਾ ਸੱਚਦੇਵਾ ਨੇ ਜਿੱਥੇ ਬੱਚਿਆਂ ਦੇ ਮਾਪਿਆਂ ਨਾਲ ਬੱਚਿਆਂ ਦੇ ਉੱਜ਼ਵਲ ਭਵਿੱਖ ਨੂੰ ਲੈ ਕੇ ਵਿੱਦਿਅਕ ਖੇਤਰ 'ਚ ਸਮੇਂ ਦੇ ਹਾਣੀ ਬਣਾਉਣ ਲਈ ਸਕੂਲ ਵਲੋਂ ਕੀਤੇ ਜਾ ਰਹੇ ਉਪਰਾਲਿਆ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਤੇ ਕਿਹਾ ਕਿ ਸਕੂਲ ਅੰਦਰ ਬੱਚਿਆਂ ਦੀਆਂ ਕਲਾਤਮਿਕ ਰੁਚੀਆਂ ਨੂੰ ਉਤਸ਼ਾਹਿਤ ਕਰਨ ਦੇ ਨਾਲ ਉਨ੍ਹਾਂ ਨੂੰ ਖੇਡਾਂ ਨਾਲ ਜੋੜਦੇ ਹੋਏ ਵਿੱਦਿਅਕ ਖੇਤਰ 'ਚ ਮੋਹਰੀ ਬਣਾਏ ਜਾਣ ਤੇ ਹਮੇਸ਼ਾ ਜ਼ੋਰ ਦਿੱਤਾ ਜਾ ਰਿਹਾ ਹੈ, ਜਿਸ ਵਿਚ ਮਾਪਿਆ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ | ਇਸ ਮੌਕੇ 'ਤੇ ਇਲਾਕੇ ਭਰ 'ਚੋਂ ਸਕੂਲ 'ਚ ਪੜ੍ਹਦੇ ਬੱਚਿਆਂ ਦੇ ਕਰੀਬ 95 ਪ੍ਰਤੀਸ਼ਤ ਮਾਪਿਆਂ ਨੇ ਮਾਪੇ-ਅਧਿਆਪਕ ਮਿਲਣੀ 'ਚ ਸ਼ਮੂਲੀਅਤ ਕੀਤੀ | ਸਕੂਲ ਵਲੋਂ ਬੱਚਿਆਂ ਦੇ ਆ ਰਹੇ ਚੰਗੇ ਨਤੀਜਿਆਂ ਨੂੰ ਲੈ ਕੇ ਖੁਸ਼ੀ ਦਾ ਇਜ਼ਾਹਰ ਕੀਤਾ ਤੇ ਸਕੂਲ ਵਲੋਂ ਬੱਚਿਆਂ ਦੀ ਪੜ੍ਹਾਈ ਪ੍ਰਤੀ ਨਿਭਾਈ ਜਾ ਰਹੀ ਜਿੰਮੇਵਾਰੀ ਤੇ ਸਕੂਲ ਦੇ 100 ਪ੍ਰਤੀਸ਼ਤ ਨਤੀਜਿਆਂ 'ਤੇ ਤਸ਼ੱਲੀ ਪ੍ਰਗਟਾਈ | ਇਸ ਮੌਕੇ ਮੈਡਮ ਬਲਜਿੰਦਰ ਕੌਰ ਗਿੱਲ, ਮੈਡਮ ਲੀਨਾ ਭਾਟੀਆ, ਯੁਗੇਸ਼ਵਰ ਸਿੰਘ, ਮੈਡਮ ਹਰਪ੍ਰੀਤ ਕੌਰ, ਮੈਡਮ ਸ਼ੀਤਲ ਕੌਰ, ਮੈਡਮ ਸੁਫਨਦੀਪ ਕੌਰ ਸਮੇਤ ਵਿਦਿਆਰਥੀ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਰਦਾਰ ਭਰਪੂਰ ਸਿੰਘ ਪਬਲਿਕ ਸਕੂਲ 'ਚ ਮਜ਼ਦੂਰ ਦਿਵਸ ਨੂੰ ਸਮਰਪਿਤ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਜਸਪਿੰਦਰ ਸਿੰਘ ਮੱਲ੍ਹੀ ਖ਼ਾਲਸਾ ਕ੍ਰੈਡਿਟ ਬੈਂਕ ਕੈਨੇਡਾ ਦੇ ਡਾਇਰੈਕਟਰ ਚੁਣੇ ਗਏ
Ad Position 24