ਰਾਏਕੋਟ, 2 ਮਈ (ਸੁਸ਼ੀਲ)-ਨੇੜਲੇ ਪਿੰਡ ਤਲਵੰਡੀ ਰਾਏ ਦੇ ਸਰਦਾਰ ਭਰਪੂਰ ਸਿੰਘ ਪਬਲਿਕ ਸੀਨੀਅਰ ਸਕੂਲ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ | ਪਿ੍ੰਸੀਪਲ ਮਨਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਕੌਮਾਂਤਰੀ ਮਜ਼ਦੂਰ ਦਿਵਸ ਦੇ ਸਬੰਧ ਵਿਚ ਕਰਵਾਏ ਗਏ ਇਸ ਸਮਾਗਮ ਵਿਚ ਵਿਦਿਆਰਥੀਆਂ ਵਲੋਂ ਉਤਸ਼ਾਹ ਨਾਲ ਭਾਗ ਲਿਆ ਗਿਆ | ਇਸ ਮੌਕੇ ਵਿਦਿਆਰਥੀਆਂ ਦਰਮਿਆਨ ਮਜ਼ਦੂਰ ਦਿਵਸ ਨੂੰ ਸਮਰਪਿਤ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਕਵਿਤਾਵਾਂ ਅਤੇ ਸਕਿੱਟਾਂ ਆਦਿ ਵੀ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਪਿ੍ੰਸੀਪਲ ਮਨਪ੍ਰੀਤ ਸਿੰਘ ਨੇ ਮਜ਼ਦੂਰ ਦਿਵਸ ਦੇ ਇਤਿਹਾਸ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਅਤੇ ਇਸ ਨਾਲ ਇਸ ਦਿਨ ਨਾਲ ਜੁੜੇ ਸ਼ਿਕਾਗੋ ਦੇ ਸ਼ਹੀਦਾਂ ਦੇ ਸਾਕੇ ਬਾਰੇ ਵੀ ਜਾਣਕਾਰੀ ਦਿੱਤੀ | ਅੰਤ ਵਿਚ ਪੋਸਟਰ ਬਣਾਉਣ ਦੇ ਮੁਕਾਬਲੇ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਦੀ ਪਿ੍ੰਸੀਪਲ ਮਨਪ੍ਰੀਤ ਸਿੰਘ ਵਲੋਂ ਹੌਸਲਾ ਅਫਜਾਈ ਕੀਤੀ ਗਈ | ਇਸ ਮੌਕੇ ਵਾਈਸ ਪਿ੍ੰਸੀਪਲ ਮੈਡਮ ਗੁਰਜੀਤ ਕੌਰ ਤੋਂ ਇਲਾਵਾ ਸਕੂਲ ਦੇ ਹੋਰ ਮੈਂਬਰ ਵੀ ਹਾਜ਼ਰ ਸਨ |