29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਪੰਜਾਬ ਦੇ ਏਡਿਡ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਨੂੰ 4 ਮਹੀਨਿਆਂ ਤੋਂ ਨਹੀ ਮਿਲੀਆਂ ਤਨਖ਼ਾਹਾਂ

Ad Position 21
No active advertisement
ਅਜੀਤ ਡੈਸਕ 03-05-2026
ਖੰਨਾ, 2 ਮਈ (ਹਰਜਿੰਦਰ ਸਿੰਘ ਲਾਲ)-ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਹਜ਼ਾਰਾਂ ਅਧਿਆਪਕ ਪਿਛਲੇ ਚਾਰ ਮਹੀਨੇ ਤੋਂ ਤਨਖਾਹ ਨਾ ਮਿਲਣ ਕਾਰਨ ਫਾਕਾਕਟੀ ਕਰ ਰਹੇ ਹਨ | ਜਦਕਿ ਸੂਬੇ ਦੇ 4 ਜ਼ਿਲਿ੍ਹਆਂ ਦੇ ਅਧਿਆਪਕਾਂ ਨੂੰ ਬੀਤੇ 11 ਮਹੀਨਿਆਂ ਤੋਂ ਤਨਖਾਹ ਨਹੀ ਮਿਲੀ ਹੈ | ਜਿਸ ਦੇ ਰੋਸ ਵਜੋਂ ਯੂਨੀਅਨ ਵਲੋਂ 9 ਮਈ ਨੂੰ ਧੂਰੀ ਵਿਖੇ ਸੂਬਾ ਪੱਧਰੀ ਰੋਸ ਮੁਜ਼ਾਹਰਾ ਤੇ ਧਰਨਾ ਦੇਣ ਦਾ ਐਲਾਨ ਕੀਤਾ ਹੈ | ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਸੂਬਾ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮਾੜੇ ਵਤੀਰੇ ਕਾਰਨ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਨੂੰ ਲੰਬੇ ਸਮੇਂ ਤੱਕ ਬਿਨ੍ਹਾ ਤਨਖਾਹਾਂ ਤੋਂ ਕੰਮ ਕਰਨਾ ਪੈ ਰਿਹਾ ਹੈ | ਸਿੱਖਿਆ ਅਤੇ ਵਿੱਤ ਵਿਭਾਗ ਸਕੂਲਾਂ ਦੀਆਂ ਕਮੇਟੀਆਂ ਦੇ ਆਡਿਟ ਦੇ ਬਹਾਨੇ ਅਧਿਆਪਕਾਂ ਨੂੰ ਤਨਖ਼ਾਹਾਂ ਤੋ ਵਾਂਝੇ ਰੱਖ ਰਹੇ ਹਨ | ਏਡਿਡ ਸਕੂਲ਼ਾਂ ਦੇ ਸੇਵਾ ਮੁਕਤ ਅਧਿਆਪਕਾਂ ਨੂੰ ਪੈਨਸ਼ਨਾਂ ਦੇ ਪੀ. ਪੀ. ਓ ਵੀ ਜਾਰੀ ਨਹੀ ਹੋ ਰਹੇ ਜਿਸ ਕਰਕੇ 9 ਮਈ ਨੂੰ ਪੰਜਾਬ ਦੇ ਸਮੁੱਚੇ ਅਧਿਆਪਕ ਤੇ ਪੈਨਸ਼ਨਰ ਪੰਜਾਬ ਸਰਕਾਰ ਖਿਲਾਫ ਧੂਰੀ ਵਿਖੇ ਵੱਡਾ ਰੋਸ ਮੁਜ਼ਾਹਰਾ ਕਰਨਗੇ | ਇਸ ਮੌਕੇ ਅਸ਼ੋਕ ਵਡੇਹਰਾ, ਪਰਮਜੀਤ ਸਿੰਘ ਗੁਰਦਾਸਪੁਰ, ਐਬਿਟ ਮਸੀਹ, ਜਗਜੀਤ ਸਿੰਘ ਗੁਜਰਾਲ, ਸੁਖਇੰਦਰ ਸਿੰਘ ਹੁਸ਼ਿਆਰਪੁਰ, ਅਸ਼ਵਨੀ ਮਦਾਨ, ਅਜੈ ਚੌਹਾਨ ਅੰਮਿ੍ਤਸਰ, ਚਰਨਜੀਤ ਸ਼ਰਮਾ, ਕਰਮਜੀਤ ਰਾਣੋ, ਮੋਨਿਕਾ, ਇੰਦਰਜੀਤ ਸਿੰਘ, ਸੁਰਿੰਦਰ ਸਿੰਘ ਵਾਲੀਆ, ਭੀਮ ਸੈਨ ਬੇਰ, ਗੁਰਪ੍ਰੀਤ ਸਿੰਘ, ਮਹੇਸ ਕੁਮਾਰ, ਰਵਿੰਦਰਜੀਤ ਅਤੇ ਹੋਰ ਆਗੂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਦੀਲਾ, ਧੂਰੀ, ਵਿਰਕ ਸਮੇਤ ਹੋਰਨਾਂ ਨੇ ਪਾਲੀ ਦੇਤਵਾਲੀਆ ਨਾਲ ਦੁੱਖ ਪ੍ਰਗਟਾਇਆ ਅਗਲੀ ਖ਼ਬਰ ਸੰਤ ਆਸ਼ਰਮ ਵਿਖੇ ਗੁਰਮਤਿ ਸਮਾਗਮ ਸਮਾਪਤ
Ad Position 24