29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਇਕਾਈ ਮਲੌਦ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 03-05-2026
ਮਲੌਦ, 2 ਮਈ (ਸਹਾਰਨ ਮਾਜਰਾ)-ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਇਕਾਈ ਮਲੌਦ ਦੀ ਮੀਟਿੰਗ ਇਕਾਈ ਪ੍ਰਧਾਨ ਬਲਦੇਵ ਕਿ੍ਸ਼ਨ ਮਲੌਦ ਸਾਬਕਾ ਹੈਡਮਾਸਟਰ ਦੀ ਪ੍ਰਧਾਨਗੀ ਹੇਠ ਬਾਹਰਲੇ ਸ਼ਿਵ ਮੰਦਰ ਮਲੌਦ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਦੇਵ ਕਿ੍ਸ਼ਨ ਮਲੌਦ, ਪਿ੍ੰ. ਜਗਰੂਪ ਸਿੰਘ, ਦਲਬਾਰਾ ਸਿੰਘ ਉਕਸੀ, ਕੁਲਦੀਪ ਸਿੰਘ ਟਿੰਬਰਵਾਲ, ਪਿ੍ੰ. ਹਰਨੇਕ ਸਿੰਘ ਉਮਰਪੁਰਾ, ਡਾ. ਕਰਨੈਲ ਸਿੰਘ ਕਾਲੀਆ ਜੋਗੀ ਮਾਜਰਾ, ਸਕੱਤਰ ਜਗਜੀਤ ਸਿੰਘ ਰਾਮਗੜ੍ਹ ਸਰਦਾਰਾਂ ਨੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ 'ਚ ਅਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਆਪਣੀ ਘਟੀਆ ਸੋਚ ਅਨੁਸਾਰ ਚਾਰ ਸਾਲ ਤੋਂ ਵੱਧ ਸਮਾਂ ਬੀਤ ਜਾਣ ਉਪਰੰਤ ਵੀ ਪੈਨਸ਼ਨਰਾਂ ਦੀਆਂ ਜਾਇਜ਼ ਤੇ ਕਾਨੂੰਨੀ ਤੌਰ 'ਤੇ ਸਹੀ ਸਿੱਧ ਹੋ ਚੁੱਕੀਆਂ ਮੰਗਾਂ ਨੂੰ ਲਾਗੂ ਨਹੀਂ ਕਰ ਰਹੀ | ਇੱਥੋਂ ਤੱਕ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਲਈ ਆਪਣੇ ਹੀ ਕੀਤੇ ਨੋਟੀਫਿਕੇਸ਼ਨ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਜਾ ਰਿਹਾ | ਜਦੋਂਕਿ ਪੈਨਸ਼ਨਰਜ਼ ਸਰਕਾਰ ਤੋਂ ਸਿਰਫ਼ ਛੇਵੇਂ ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਆਪਣੀਆਂ ਪੈਨਸ਼ਨਾਂ 1/1/2016 ਤੋਂ 2.59 ਗੁਣਾਂਕ ਰਾਹੀਂ ਸੋਧਣ ਅਤੇ ਕੇਂਦਰ ਸਰਕਾਰ ਦੀ ਤਰਜ਼ ਤੇ ਡੀ.ਏ ਦੀਆਂ ਕਿਸ਼ਤਾਂ ਦੇਣ ਦੀ ਮੰਗ ਕਰ ਰਹੇ ਹਨ | ਹੁਣ ਮੁਲਾਜ਼ਮ ਤੇ ਪੈਨਸ਼ਨਰ ਰੋਸ ਵਿੱਚ ਹਨ ਉਹ ਜਲਦ ਹੀ ਹੋਣ ਜਾ ਰਹੀਆਂ ਨਗਰ ਪੰਚਾਇਤਾਂ, ਨਗਰ ਕੌਂਸਲਾਂ ਤੇ ਨਗਰ ਨਿਗਮਾਂ ਦੀਆਂ ਚੋਣਾਂ ਵਿੱਚ ਅਤੇ 2027 ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਵਿਰੁੱਧ ਗ਼ੁੱਸਾ ਦਰਜ ਕਰਵਾਉਣ ਲਈ ਤਿਆਰ ਹੋ ਗਏ ਹਨ | ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮਾ. ਮਲਕੀਤ ਸਿੰਘ ਸਹਾਰਨ ਮਾਜਰਾ, ਜੀਤ ਸਿੰਘ, ਭਜਨ ਸਿੰਘ, ਸੁਖਦੇਵ ਸਿੰਘ, ਹਾਕਮ ਸਿੰਘ, ਲਛਮਣ ਸਿੰਘ, ਜ਼ੋਰਾ ਸਿੰਘ, ਚਰਨ ਸਿੰਘ, ਗੁਰਮੇਲ ਸਿੰਘ, ਮੁਖਤਿਆਰ ਸਿੰਘ ਰਘਵਿੰਦਰ ਸਿੰਘ ਰਣਜੀਤ ਸਿੰਘ ਮੇਵਾ ਸਿੰਘ, ਅਮਰਜੀਤ ਸਿੰਘ, ਕਰਨੈਲ ਸਿੰਘ, ਜਸਵਿੰਦਰ ਸਿੰਘ, ਅਵਤਾਰ ਸਿੰਘ, ਮਹਿੰਦਰ ਸਿੰਘ, ਗੁਰਚਰਨ ਸਿੰਘ, ਭੁਪਿੰਦਰ ਸਿੰਘ, ਰਾਜ ਸਿੰਘ, ਰਣਜੀਤ ਸਿੰਘ, ਬਲਵਿੰਦਰ ਸਿੰਘ, ਬੁੱਧ ਸਿੰਘ, ਨਰੰਗ ਸਿੰਘ, ਪ੍ਰੇਮ ਪ੍ਰਕਾਸ਼, ਸ਼ੇਰ ਸਿੰਘ ਅਜਮੇਰ ਸਿੰਘ ਭਾਗ ਸਿੰਘ, ਗੁਰਚਰਨ ਕੌਰ, ਸੁਰਿੰਦਰਪਾਲ ਕੌਰ, ਪਰਮਜੀਤ ਕੌਰ, ਜਸਮੇਲ ਕੌਰ, ਸੱਤਿਆ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੰਡਨ ਦੇ ਬਿ੍ਕਸਟਨ ਹਲਕੇ 'ਚ ਗੋਲੀਬਾਰੀ-ਚਾਰ ਜ਼ਖ਼ਮੀ ਅਗਲੀ ਖ਼ਬਰ ਏ. ਐਸ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਲੋਂ ਪ੍ਰੀ-ਨਰਸਰੀ ਤੋਂ ਲੈ ਕੇ ਪਹਿਲੀ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਵਿਸ਼ੇਸ਼...
Ad Position 24