30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਕੈਰੀਅਰ ਕਾਊਾਸਿਲੰਗ ਸੰਬੰਧੀ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 03-05-2026
ਜਗਰਾਉਂ, 2 ਮਈ (ਵਿਨੋਦ ਕੁਮਾਰ)-ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਭਵਿੱਖੀ ਕੈਰੀਅਰ ਵਿਕਲਪਾਂ ਲਈ ਵਿਦਿਆਰਥੀ ਕਾਊਾਸਲਿੰਗ ਵਿਸ਼ੇ 'ਤੇ ਇਕ ਦਿਨ ਦਾ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਸਹੀ ਕੈਰੀਅਰ ਚੋਣ ਅਤੇ ਬੋਰਡ ਪ੍ਰੀਖਿਆਵਾਂ ਤੋਂ ਬਾਅਦ ਉਪਲੱਬਧ ਵੱਖ-ਵੱਖ ਮੌਕਿਆਂ ਬਾਰੇ ਜਾਣਕਾਰੀ ਦੇਣਾ ਸੀ | ਸੈਮੀਨਾਰ ਦੇ ਰਿਸੋਰਸ ਪਰਸਨ ਸ੍ਰੀ ਸੁਮਿਤ ਵਾਸਨ ਨੇ ਵਿਦਿਆਰਥੀਆਂ ਨਾਲ ਸੰਵਾਦ ਕੀਤਾ ਅਤੇ ਕੈਰੀਅਰ ਚੋਣ, ਉੱਚ ਸਿੱਖਿਆ ਦੇ ਮੌਕੇ, ਪ੍ਰੋਫੈਸ਼ਨਲ ਕੋਰਸਾਂ ਅਤੇ ਭਵਿੱਖੀ ਸੰਭਾਵਨਾਵਾਂ ਸਬੰਧੀ ਉਨ੍ਹਾਂ ਦੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ | ਇਹ ਸੈਸ਼ਨ ਵਿਦਿਆਰਥੀਆਂ ਲਈ ਬਹੁਤ ਹੀ ਜਾਣਕਾਰੀ ਭਰਪੂਰ ਅਤੇ ਲਾਭਦਾਇਕ ਸਾਬਤ ਹੋਇਆ | ਸਕੂਲ ਦੀ ਪਿ੍ੰਸੀਪਲ ਸਿਸਟਰ ਐਂਸੀ ਜੋਸਫ ਨੇ ਕਿਹਾ ਕਿ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਲਈ ਸਕੂਲ ਸਮੇਂ-ਸਮੇਂ ਅਜਿਹੇ ਸੈਮੀਨਾਰ ਕਰਵਾਉਂਦਾ ਰਹਿੰਦਾ ਹੈ | ਉਨ੍ਹਾਂ ਨੇ ਸ੍ਰੀ ਸੁਮਿਤ ਵਾਸਨ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਵਲੋਂ ਦਿੱਤੀ ਜਾਣਕਾਰੀ ਦੀ ਪ੍ਰਸੰਸਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ ਡਕੌਂਦਾ ਵਲੋਂ ਪਿੰਡ ਅਖਾੜਾ-ਮਾਣੂੰਕੇ ਟੁੱਟੀ ਨੂੰ ਲੈ ਕੇ ਸੰਘਰਸ਼ ਦੀ ਚਿਤਾਵਨੀ ਅਗਲੀ ਖ਼ਬਰ ਜੋਧਾਂ ਇਲਾਕੇ 'ਚ ਚੋਰੀਆਂ ਦਾ ਕਹਿਰ, ਪੀੜਤ ਪਰਿਵਾਰ ਇਨਸਾਫ਼ ਲਈ ਇਕੱਠੇ ਹੋਏ
Ad Position 24