31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਪਿੰਡ ਅਲੀਗੜ੍ਹ ਤੋਂ ਪਿੰਡ ਪੋਨਾ ਤੱਕ ਬਣ ਰਹੀ ਸੜਕ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਜਾਇਜ਼ਾ ਸਰਪੰਚ ਰਾਜੂ ਪੋਨਾ ਨੇ ਲਿਆ

Ad Position 21
No active advertisement
ਅਜੀਤ ਡੈਸਕ 03-05-2026
ਚੌਂਕੀਮਾਨ, 2 ਮਈ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ (ਪਿੰਡ ਅਲੀਗੜ੍ਹ) ਤੋਂ ਪਿੰਡ ਪੋਨਾ ਤੱਕ ਬਣ ਰਹੀ 18 ਫੁੱਟੀ ਸੜਕ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਜਾਇਜ਼ਾ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ, ਪੰਚ ਲੱਕੀ ਪੰਡਿਤ ਤੇ ਕਰਮਜੀਤ ਸਿੰਘ ਕਰਮਾ ਨੇ ਲਿਆ | ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਨੇ ਜਗਰਾਉਂ ਹਲਕੇ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿੰਨ੍ਹਾਂ ਦੀ ਯੋਗ ਅਗਵਾਈ ਵਿਚ ਪਿੰਡ ਨੂੰ ਹਰ ਪੱਖੋਂ ਬਿਹਤਰ ਬਣਾਉਣ ਲਈ ਵਿਕਾਸ ਦੇ ਕੰਮ ਜੰਗੀ ਪੱਧਰ 'ਤੇ ਚੱਲ ਰਹੇ ਹਨ ਤੇ ਪਿੰਡ ਪੋਨਾ ਨੂੰ ਜਗਰਾਉਂ ਹਲਕੇ ਦਾ ਮੋਹਰੀ ਪਿੰਡ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਐੱਨ.ਆਰ.ਆਈਜ਼ ਤੇ ਸਮੁੱਚੇ ਨਗਰ ਨਿਵਾਸੀਆਂ ਵੀ ਗ੍ਰਾਮ ਪੰਚਾਇਤ ਨੂੰ ਪਿੰਡ ਦਾ ਵਿਕਾਸ ਕਰਨ ਲਈ ਹਰ ਸਹਿਯੋਗ ਦੇ ਰਹੇ ਹਨ | ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੁੱਚੀ ਸਰਕਾਰ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਸੂਬੇ ਵਿਚ ਨਵੀਆਂ ਸੜਕਾਂ ਬਣਾ ਕੇ ਲੋਕਾਂ ਨੂੰ ਵੱਡੀ ਸਹੂਲਤ ਮੁਹੱਈਆ ਕਰਵਾਈ | ਇਸ ਮੌਕੇ ਗਗਨ ਪੋਨਾ, ਬਹਾਦਰਵੀਰ ਸਿੰਘ, ਗੁਰਪ੍ਰੀਤ ਸਿੰਘ, ਜਗਮੇਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਦਵਾਰਕਾ ਨਾਥ ਸਰਕਾਰੀ ਕੰਨਿਆਂ ਸਕੂਲ 'ਚ ਕੋਰਸ ਪੂਰਾ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਿਲਾਈ ਮਸ਼ੀਨਾਂ ਦਿੱਤੀਆਂ ਅਗਲੀ ਖ਼ਬਰ ਕੌਮਾਂਤਰੀ ਮਜ਼ਦੂਰ ਦਿਵਸ 'ਤੇ ਔਰਤਾਂ ਦਾ ਵਿਸ਼ੇਸ਼ ਯੋਗਦਾਨ-ਮਿਸਰੋ ਦੇਵੀ
Ad Position 24