09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਹਲਕਾ ਰਾਏਕੋਟ 'ਚ 35 ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲ੍ਹਾ ਫੜਿਆ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਮੁੱਦਿਆਂ ਲਈ ਸੜਕਾਂ ਤੋਂ ਲੈ ਕੇ ਸਦਨ ਤੱਕ ਆਵਾਜ਼ ਬੁਲੰਦ ਕਰਦੀ ਰਹੀ-ਡੱਲਾ/ਸੰਧੂ <br/>

Ad Position 21
No active advertisement
ਅਜੀਤ ਡੈਸਕ 04-05-2026
ਰਾਏਕੋਟ, 3 ਮਈ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਅੱਜ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ, ਜਦੋਂ ਵੱਖ-ਵੱਖ ਰਿਵਾਇਤੀ ਪਾਰਟੀਆਂ ਨੂੰ ਛੱਡ ਕੇ ਪਿੰਡ ਕਾਲਸਾਂ ਦੇ 35 ਪਰਿਵਾਰ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਪਾਰਟੀ 'ਚ ਸ਼ਾਮਿਲ ਹੋਏ | ਇਸ ਮੌਕੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਅਗਵਾਈ ਅਤੇ ਸਾਬਕਾ ਸਰਪੰਚ ਦਰਬਾਰਾ ਸਿੰਘ ਕਾਲਸਾਂ ਦੀ ਪ੍ਰੇਰਣਾ ਸਦਕਾ ਪਾਰਟੀ 'ਚ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਪੰਥਕ, ਪੰਜਾਬ ਪੱਖੀ ਤੇ ਕਿਸਾਨ-ਮਜ਼ਦੂਰ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਪਾਰਟੀ ਵਿਚ ਸ਼ਾਮਿਲ ਹੋਏ ਹਨ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਸਿਰਫ਼ ਅਕਾਲੀ ਦਲ ਹੀ ਅਜਿਹੀ ਪਾਰਟੀ ਹੈ ਜੋ ਪੰਜਾਬ, ਪੰਜਾਬੀ ਤੇ ਪੰਥ ਦੇ ਹਿੱਤਾਂ ਲਈ ਦਿ੍ੜਤਾ ਨਾਲ ਖੜ੍ਹੀ ਹੈ | ਇਸ ਸਮੇਂ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਨੇ ਨਵੇਂ ਸਾਥੀਆਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਹਰ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਲੋਕਾਂ ਦਾ ਅਕਾਲੀ ਦਲ ਪ੍ਰਤੀ ਵਿਸ਼ਵਾਸ ਵਧ ਰਿਹਾ ਹੈ ਕਿਉਂਕਿ ਪਾਰਟੀ ਹਮੇਸ਼ਾ ਲੋਕਾਂ ਦੇ ਮੁੱਦਿਆਂ ਲਈ ਸੜਕਾਂ ਤੋਂ ਲੈ ਕੇ ਸਦਨ ਤੱਕ ਆਵਾਜ਼ ਬੁਲੰਦ ਕਰਦੀ ਆਈ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ (ਬਾਦਲ) ਪੰਜਾਬ ਦੀ ਸ਼ਾਂਤੀ, ਏਕਤਾ ਤੇ ਵਿਕਾਸ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ | ਇਸ ਸਮੇਂ ਅਕਾਲੀ ਦਲ ਪਾਰਟੀ 'ਚ ਸ਼ਾਮਿਲ ਹੋਏ ਨਵਦੀਪ ਸਿੰਘ, ਬਲਵਿੰਦਰ ਸਿੰਘ ਸੋਮਲ, ਸਾਬਕਾ ਸਰਪੰਚ ਕੁਲਵਿੰਦਰ ਸਿੰਘ, ਰਣਜੀਤ ਸਿੰਘ ਬੰਗੜ, ਜਸਪ੍ਰੀਤ ਸਿੰਘ ਗਿੱਲ, ਗੁਰਚਰਨ ਸਿੰਘ ਗਿੱਲ, ਬੇਅੰਤ ਸਿੰਘ, ਗੁਰਚਰਨ ਸਿੰਘ ਗਿੱਲ, ਗੁਰਵੀਰ ਸਿੰਘ ਧਾਲੀਵਾਲ, ਹਰਸਪ੍ਰੀਤ ਸਿੰਘ, ਵਰਿੰਦਰ ਸਿੰਘ, ਰਿਸ਼ੀ ਕੁਮਾਰ, ਚਰਨਜੀਤ ਸਿੰਘ, ਚੰਦਨ ਕੁਮਾਰ, ਪਵਨ ਕੁਮਾਰ, ਅਵਤਾਰ ਸਿੰਘ, ਜਗਦੀਪ ਸਿੰਘ, ਧਵਦੀਪ ਸਿੰਘ, ਰਣਜੀਤ ਸਿੰਘ, ਬਲਵਿੰਦਰ ਸਿੰਘ ਗਿੱਲ, ਗੁਰਵਿੰਦਰ ਸਿੰਘ, ਸਵਰਨ ਸਿੰਘ, ਪਰਗਟ ਸਿੰਘ ਸਮੇਤ ਹੋਰਨਾਂ ਦਰਜ਼ਨ ਪਰਿਵਾਰਾਂ ਨੂੰ ਚੋਣ ਨਿਸ਼ਾਨ ਤੱਕੜੀ ਵਾਲੇ ਸਨਮਾਨ ਚਿੰਨ੍ਹ ਪਹਿਨਾ ਕੇ ਸਨਮਾਨਿਤ ਕੀਤਾ | ਇਸ ਮੌਕੇ ਅਮਨਦੀਪ ਸਿੰਘ ਗਿੱਲ ਪ੍ਰਧਾਨ ਸਰਕਲ ਸ਼ਹਿਰੀ ਰਾਏਕੋਟ, ਜਥੇਦਾਰ ਗੁਰਮੇਲ ਸਿੰਘ ਆਂਡਲੂ ਕੋਆਰਡੀਨੇਟਰ ਹਲਕਾ ਰਾਏਕੋਟ, ਸੁਖਰਾਜ ਸਿੰੰਘ ਮਹੇਰਨਾ ਪ੍ਰਧਾਨ ਸਰਕਲ ਪੱਖੋਵਾਲ, ਬਲਵਿੰਦਰ ਸਿੰਘ ਸੱਤੋਵਾਲ ਪ੍ਰਧਾਨ ਸਰਕਲ ਬੱਸੀਆਂ, ਭੁਪਿੰਦਰ ਸਿੰਘ ਸੱਤੋਵਾਲ, ਪਰਮਜੀਤ ਸਿੰਘ, ਮਾ. ਬਲਜਿੰਦਰ ਸਿੰਘ ਗਰੇਵਾਲ, ਬੀਬੀ ਅਮਨਦੀਪ ਕੌਰ ਗਿੱਲ, ਹਰਮਿੰਦਰ ਕੌਰ ਗਿੱਲ, ਗੁਰਚਰਨ ਸਿੰਘ, ਗੋਪੀ ਸਿੰਘ ਕਾਲਸਾਂ, ਜਸ਼ਨਪ੍ਰੀਤ ਸਿੰਘ, ਪਰਮਜੀਤ ਕੌਰ, ਸਤਵੰਤ ਕੌਰ, ਮਨਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਦੇ ਪ੍ਰੀਖਿਆਵਾਂ 'ਚ ਪੁਜ਼ੀਸ਼ਨਾਂ ਪ੍ਰਾਪਤ ਕਰਨ 'ਤੇ ਜਥੇਦਾਰ ਤਲਵੰਡੀ... ਅਗਲੀ ਖ਼ਬਰ ਪ੍ਰਾਪਰਟੀ ਕਾਰੋਬਾਰੀ ਪਰਮਜੀਤ ਸਿੰਘ ਗਿੱਲ ਦੇ ਪਿਤਾ ਨੂੰ ਸਲੇਮਪੁਰ 'ਚ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ <br/>...
Ad Position 24