10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸੂਬਾ ਸਰਕਾਰ ਦੇ ਆਗੂ ਲੋਕ ਹਿਤਾਂ ਨੂੰ ਭੁੱਲ ਕੇ ਸਿਰਫ਼ ਆਪਣੀ ਕੁਰਸੀ ਬਚਾਉਣ 'ਚ ਮਸਰੂਫ਼-ਸਿਮਕ <br/>

Ad Position 21
No active advertisement
ਪਿੰਡ ਲਹਿਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਇਕੱਤਰਤਾ ਸਮੇਂ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿਮਕ, ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਸਰਕਲ ਪ੍ਰਧਾਨ ਸੁਖਦਰਸ਼ਨ ਸਿੰਘ ਪੋਹੀੜ ਤੇ ਹੋਰ | ਤਸਵੀਰ : ਅੰਮਿ੍ਤਪਾਲ ਸਿੰਘ ਕੈਲੇ <br/> 04-05-2026
ਡੇਹਲੋਂ, 3 ਮਈ (ਅੰਮਿ੍ਤਪਾਲ ਸਿੰਘ ਕੈਲੇ)-ਹਲਕਾ ਗਿੱਲ ਅੰਦਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਘਰ-ਘਰ ਮਿਲਣੀ ਪ੍ਰੋਗਰਾਮ ਅਧੀਨ ਆਰੰਭੀ ਪ੍ਰਕਿਰਿਆ ਅਧੀਨ ਪਿੰਡ ਲਹਿਰਾ ਵਿਖੇ ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ ਦੀ ਅਗਵਾਈ ਹੇਠ ਵਰਕਰਾਂ ਦੀ ਭਰਵੀਂ ਇਕੱਤਰਤਾ ਹੋਈ | ਜਿਸ ਦੌਰਾਨ ਹਲਕਾ ਹਰਪ੍ਰੀਤ ਸਿੰਘ ਸਿਮਕ ਵਲੋਂ ਪੰਜਾਬ ਸਰਕਾਰ ਤੇ ਲੋਕਾਂ ਦੇ ਹਿਤ ਭੁਲਾ ਕੇ ਸਿਰਫ਼ ਆਪਣੀ ਕੁਰਸੀ ਬਚਾਉਣ ਸਮੇਤ ਨਿੱਜੀ ਹਿਤਾਂ ਦੀ ਪੂਰਤੀ ਕਰਨ ਦੇ ਗੰਭੀਰ ਦੋਸ਼ ਲਗਾਏ ਗਏ | ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਗਿੱਲ ਦੇ ਨਵੇਂ ਲਗਾਏ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਵਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕੇ ਅੰਦਰ ਘਰ-ਘਰ ਮਿਲਣੀ ਪ੍ਰੋਗ੍ਰਾਂਮ ਤਹਿਤ ਤੂਫ਼ਾਨੀ ਦੌਰੇ ਕੀਤੇ ਜਾ ਰਹੇ ਹਨ, ਜਿਨ੍ਹਾਂ ਅੰਦਰ ਉਨ੍ਹਾਂ ਨੂੰ ਸਮੂਹ ਵਰਗਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ | ਸਿਮਕ ਨੇ ਕਿਹਾ ਕਿ 'ਆਪ' ਦੀ ਸਰਕਾਰ ਦੇ ਰਾਜ ਅੰਦਰ ਸਾਰੇ ਵਰਗਾਂ ਦੇ ਲੋਕ ਦੁਖੀ ਨਜ਼ਰ ਆ ਰਹੇ ਹਨ ਅਤੇ 'ਆਪ' ਸਰਕਾਰ ਨੂੰ ਚਲਦਾ ਕਰਨ ਲਈ ਸਾਰੇ ਲੋਕ ਕਾਹਲੇ ਹਨ | ਹਲਕਾ ਇੰਚਾਰਜ ਸਿਮਕ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਮੁਕਾਬਲੇ ਸ਼੍ਰੋਮਣੀ ਅਕਾਲੀ ਦਲ ਇਕੋ-ਇਕ ਅਜਿਹੀ ਪਾਰਟੀ ਹੈ, ਜੋ ਲੋਕ ਹਿਤਾਂ ਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਫ਼ੈਸਲੇ ਲੈ ਸਕਦੀ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਨ ਬਾਅਦ ਜਿਥੇ ਸੂਬੇ ਦਾ ਵਿਕਾਸ ਜੰਗੀ ਪੱਧਰ 'ਤੇ ਹੋਵੇਗਾ, ਉਸ ਦੇ ਨਾਲ ਹੀ ਹਲਕਾ ਗਿੱਲ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ | ਇਸ ਸਮੇਂ ਸਰਕਲ ਘਵੱਦੀ ਪ੍ਰਧਾਨ ਗੁਰਜੀਤ ਸਿੰਘ ਲਹਿਰਾ ਤੇ ਸਰਕਲ ਡੇਹਲੋਂ ਪ੍ਰਧਾਨ ਸੁਖਦਰਸ਼ਨ ਸਿੰਘ ਪੋਹੀੜ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਵਾਅਦਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮਜ਼ਬੂਤੀ ਵੱਲ ਵੱਧ ਰਿਹਾ ਹੈ ਤੇ ਸੂਬੇ ਅੰਦਰ ਨਿੱਤ ਦਿਨ ਕਾਫ਼ਲਿਆਂ ਦੇ ਰੂਪ ਵਿਚ ਲੋਕਾਂ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨਾ ਸਾਬਤ ਕਰਦਾ ਹੈ ਕਿ ਸੂਝਵਾਨ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਇਸ ਸਮੇਂ ਓਵਰਸੀਰ ਅਵਤਾਰ ਸਿੰਘ, ਇੰਸਪੈਕਟਰ ਪ੍ਰੀਤਮ ਸਿੰਘ, ਹੁਸ਼ਿਆਰ ਸਿੰਘ, ਦਵਿੰਦਰ ਸਿੰਘ, ਜਤਿੰਦਰ ਸਿੰਘ, ਸਤਵੀਰ ਸਿੰਘ, ਡਾ. ਮਨਜੀਤ ਸਿੰਘ, ਜਰਨੈਲ ਸਿੰਘ, ਡਾ. ਸੋਮਰਾਜ ਸਿੰਘ, ਫ਼ੌਜੀ ਜਸਪਾਲ ਸਿੰਘ, ਅਮਰੀਕ ਸਿੰਘ ਸਟੀਲ ਵਰਕਸ, ਪੰਚ ਜਗਜੀਤ ਸਿੰਘ, ਸੁਰਜਨ ਸਿੰਘ, ਕਰਨਵੀਰ ਸਿੰਘ, ਨਿਰਮਲ ਸਿੰਘ, ਮੈਨੇਜਰ ਅਵਤਾਰ ਸਿੰਘ, ਜੋਰਾ ਸਿੰਘ, ਸੰਨੀ ਲਹਿਰਾ, ਟੇਲਰ ਪਰਮਜੀਤ ਸਿੰਘ, ਮਾਸਟਰ ਹਾਕਮ ਸਿੰਘ, ਚਮਕੌਰ ਸਿੰਘ ਸਮੇਤ ਵੱਡੀ ਗਿਣਤੀ 'ਚ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਪ੍ਰੇਮ ਵੈਸ਼ਨੋ ਢਾਬੇ 'ਤੇ ਹੋਈ ਫਾਇਰਿੰਗ ਦੀ ਘਟਨਾ ਦਾ ਪੁਲਿਸ ਅਧ... ਅਗਲੀ ਖ਼ਬਰ ਸਿੱਖਿਆ ਸ਼ਾਸਤਰੀ ਪਿ੍ੰਸੀਪਲ ਸਤੀਸ਼ ਦੂਆ ਦੀ ਅਗਵਾਈ 'ਚ ਹੋਈ 'ਆਪ' ਦੀ ਵਿਸ਼ੇਸ਼ ਮੀਟਿੰਗ <br/>
Ad Position 24