03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਕਾਲਸਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਨੂੰ ਉਤਸ਼ਾਹਿਤ ਕਰਨ ਲਈ ਭਰਵੀਂ ਇਕੱਤਰਤਾ

Ad Position 21
No active advertisement
ਅਜੀਤ ਡੈਸਕ 05-05-2026
ਰਾਏਕੋਟ, 4 ਮਈ (ਬਲਵਿੰਦਰ ਸਿੰਘ ਲਿੱਤਰ)-ਪਿੰਡ ਕਾਲਸਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਏਕੋਟ ਦੀ ਮੀਟਿੰਗ ਸਾਬਕਾ ਸਰਪੰਚ ਦਰਬਾਰਾ ਸਿੰਘ ਕਾਲਸਾਂ ਦੀ ਦੇਖ-ਰੇਖ ਹੇਠ ਅਤੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਅਕਾਲੀ ਆਗੂ ਸੁਖਵਿੰਦਰ ਸਿੰਘ ਸੂਮਲ ਪੁੱਤਰ ਸਰਵਣ ਸਿੰਘ ਸੂਮਲ ਦੇ ਗ੍ਰਹਿ ਵਿਖੇ ਹੋਈ | ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਵੀ ਉਚੇਚੇ ਤੌਰ 'ਤੇ ਪੁੱਜੇ | ਇਸ ਮੌਕੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਸੰਬੋਧਨ ਕਰਦਿਆਂ ਆਖਿਆ ਕਿ ਪਿੰਡ ਕਾਲਸਾਂ ਨਗਰ ਅਕਾਲੀ ਦਲ ਦਾ ਗੜ੍ਹ ਮੰਨਿਆਂ ਜਾਂਦਾ ਹੈ, ਜਿੱਥੇ ਬਲਾਕ ਸੰਮਤੀ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਹਰਮਿੰਦਰ ਕੌਰ ਗਿੱਲ ਨੇ ਵੱਡੀ ਗਿਣਤੀ 'ਚ ਵੋਟਾਂ ਹਾਸਿਲ ਕਰਕੇ ਸੱਤਾਧਾਰੀ ਧਿਰ 'ਤੇ ਕਾਂਗਰਸ ਪਾਰਟੀ ਨੂੰ ਕਰਾਰੀ ਹਾਰ ਦਿੱਤੀ ਸੀ | ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਸਿਰ ਫ਼ਖਰ ਨਾਲ ਉੱਚਾ ਹੋਇਆ ਸੀ | ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਬਿਗੁਲ ਵਜਾ ਦਿੱਤਾ ਹੈ | ਉਨ੍ਹਾਂ ਆਸ ਪ੍ਰਗਟਾਈ ਕਿ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਕਾਲਸਾਂ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਚੰਗਾ ਪ੍ਰਦਰਸ਼ਨ ਰਹੇਗਾ | ਇਸ ਮੌਕੇ ਪਿੰਡ ਕਾਲਸਾਂ ਦੇ ਟਕਸਾਲੀ ਪਰਿਵਾਰਾਂ ਨੂੰ ਜਥੇਦਾਰ ਜਗਜੀਤ ਸਿੰਘ ਤਲਵੰਡੀ ਅਤੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਲੋਂ ਥਾਪੜਾ ਦਿੱਤਾ ਗਿਆ ਕਿ ਉਹ ਪਾਰਟੀ ਪ੍ਰਤੀ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਤੇ ਪਾਰਟੀ ਦੀ ਜਿੱਤ ਲਈ ਯਤਨਸ਼ੀਲ ਰਹਿਣ ਅਤੇ ਟਕਸਾਲੀ ਪਰਿਵਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਅਕਾਲੀ ਵਰਕਰਾਂ ਵਲੋਂ ਜਥੇਦਾਰ ਤਲਵੰਡੀ ਤੇ ਹਲਕਾ ਇੰਚਾਰਜ ਸੰਧੂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਗੋਂਦਵਾਲ, ਬਲਵਿੰਦਰ ਸਿੰਘ ਸੱਤੋਵਾਲ ਪ੍ਰਧਾਨ ਸਰਕਲ ਬੱਸੀਆਂ, ਅਮਨਦੀਪ ਸਿੰਘ ਗਿੱਲ, ਦਰਬਾਰਾ ਸਿੰਘ ਕਾਲਸਾਂ, ਗੁਰਮੇਲ ਸਿੰਘ ਕਾਲਸਾਂ, ਕੁਲਵਿੰਦਰ ਸਿੰਘ ਕਾਲਸਾਂ, ਦਰਸ਼ਪ੍ਰੀਤ ਸਿੰਘ ਗਿੱਲ ਸੱਤੋਵਾਲ, ਦਰਸ਼ਨ ਸਿੰਘ ਗਿੱਲ, ਨੰਬਰਦਾਰ ਸੁਖਦੇਵ ਸਿੰਘ, ਨੰਬਰਦਾਰ ਕੁਲਵੰਤ ਸਿੰਘ, ਨੰਬਰਦਾਰ ਜਗਸੀਰ ਸਿੰਘ, ਪੰਚ ਭਾਗ ਸਿੰਘ, ਪੰਚ ਗੁਰਮੇਲ ਸਿੰਘ, ਭਰਪੂਰ ਸਿੰਘ, ਭੋਲਾ ਸਿੰਘ, ਗੁਰਦੁਆਰਾ ਕਮੇਟੀ ਪ੍ਰਧਾਨ ਕੌਰ ਸਿੰਘ, ਮੱਖਣ ਸਿੰਘ, ਫੌਜੀ ਜਗਦੀਸ਼ ਸਿੰਘ, ਇੰਦਰਜੀਤ ਸਿੰਘ, ਕੁਲਵੰਤ ਸਿੰਘ, ਜਗਦੇਵ ਸਿੰਘ, ਚਰਨਜੀਤ ਸਿੰਘ, ਚਮਕੌਰ ਸਿੰਘ, ਫੌਜੀ ਰਾਜਬਲਜਿੰਦਰ ਸਿੰਘ, ਟੇਲਰ ਮਨਜੀਤ ਸਿੰਘ, ਪਰਮਜੀਤ ਸਿੰਘ, ਨਿਰਮਲ ਸਿੰਘ ਬਿੱਲੂ, ਸੁਖਚੈਨ ਸਿੰਘ ਸੁੱਖਾ, ਲਾਲ ਸਿੰਘ, ਬਚਨ ਸਿੰਘ, ਅਵਤਾਰ ਸਿੰਘ ਕਾਲਾ, ਅਵਤਾਰ ਸਿੰਘ ਯੂ. ਐੱਸ. ਏ, ਚਰਨਜੀਤ ਕੌਰ ਕੈਨੇਡਾ, ਮਨਪ੍ਰੀਤ ਸਿੰਘ ਗੋਰਾ, ਗੁੱਡੂ ਸਿੰਘ, ਗੁਰਮੇਲ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਅਕਾਲੀ ਦਲ ਨੇ ਵਾਰਡ ਨੰਬਰ 7 ਤੋਂ ਉਮੀਦਵਾਰ ਐਲਾਨਿਆ ਅਗਲੀ ਖ਼ਬਰ ਨਨਕਾਣਾ ਸਾਹਿਬ ਸਕੂਲ ਈਸੜੂ ਦੀ ਨੇਹਾ ਨੇ ਐਨ. ਸੀ. ਸੀ. ਯੂਨਿਟ 'ਚ ਏ. ਐਨ. ਓ. ਦੀ ਕੀਤੀ ਭੂਮਿਕਾ ਪ੍ਰਾਪਤ
Ad Position 24