05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਸ਼੍ਰੋਮਣੀ ਅਕਾਲੀ ਦਲ ਬੇਟ ਇਲਾਕੇ 'ਚ ਕੀਤੇ ਕੰਮਾਂ ਦਾ ਜ਼ਿਕਰ ਕਰ ਕੇ ਚੋਣਾਂ ਮਜ਼ਬੂਤੀ ਨਾਲ ਲੜੇਗਾ-ਗਿੱਲ/ਸਿੱਧੂ

Ad Position 21
No active advertisement
ਅਜੀਤ ਡੈਸਕ 05-05-2026
ਸਿੱਧਵਾਂ ਬੇਟ, 4 ਮਈ (ਜਸਵੰਤ ਸਿੰਘ ਸਲੇਮਪੁਰੀ)-ਸ਼੍ਰੋਮਣੀ ਅਕਾਲੀ ਦਲ ਅਕਾਲੀ-ਭਾਜਪਾ ਸਰਕਾਰ ਸਮੇਂ ਬੇਟ ਇਲਾਕੇ 'ਚ ਕੀਤੇ ਗਏ ਵਿਕਾਸ ਕੰਮਾਂ ਦਾ ਜ਼ਿਕਰ ਕਰਕੇ 2027 ਦੀਆਂ ਵਿਧਾਨ ਸਭਾ ਚੋਣਾਂ ਪੂਰੀ ਮਜ਼ਬੂਤੀ ਨਾਲ ਲੜੇਗੀ ਤੇ ਸਾਡੇ ਉਮੀਦਵਾਰ ਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਹਲਕਾ ਇੰਚਾਰਜ ਐਸ. ਆਰ. ਕਲੇਰ ਸ਼ਾਨਦਾਰ ਜਿੱਤ ਦਰਜ ਕਰਨਗੇ | ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਕੁਲਦੀਪ ਸਿੰਘ ਗਿੱਲ ਗਿੱਦੜਵਿੰਡੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸਰਕਲ ਗਿੱਦੜਵਿੰਡੀ ਤੇ ਸਾਬਕਾ ਸਰਪੰਚ ਤੇਜਿੰਦਰਪਾਲ ਸਿੰਘ ਸਿੱਧੂ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸਰਕਲ ਕੰਨੀਆਂ ਨੇ ਕਰਦੇ ਹੋਏ ਆਖਿਆ ਕਿ ਬੇਟ ਇਲਾਕੇ ਵਿਚ ਅਕਾਲੀ ਸਰਕਾਰਾਂ ਸਮੇਂ ਕੀਤੇ ਵਿਕਾਸ ਅਜੇ ਵੀ ਬੋਲਦੇ ਹਨ | ਉਨ੍ਹਾਂ ਆਖਿਆ ਕਿ ਜਦੋਂ 1997 ਵਿੱਚ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਸਰਕਾਰ ਬਣੀ ਤਾਂ ਉਸ ਸਮੇਂ ਵਿਧਾਇਕ ਭਾਗ ਸਿੰਘ ਮੱਲ੍ਹਾ ਨੇ ਬੇਟ ਇਲਾਕੇ 'ਚ ਵਿਕਾਸ ਕਾਰਜਾਂ ਦੀ ਝੜੀ ਲਿਆ ਦਿੱਤੀ | ਉਸ ਸਮੇਂ ਦਰਿਆ ਸਤਲੁਜ 'ਤੇ ਪੁਲ ਨਾ ਹੋਣ ਦੀ ਸੂਰਤ ਵਿਚ ਵੀ ਵਿਧਾਇਕ ਭਾਗ ਸਿੰਘ ਮੱਲ੍ਹਾ ਆਪਣੇ ਹਲਕੇ ਦੇ ਦਰਿਆ ਸਤਲੁਜ ਤੋਂ ਪਾਰ ਪੈਂਦੇ ਪਿੰਡ ਮੱਧੇਪੁਰਾ, ਪਰਜੀਆਂ ਕਲਾਂ, ਕੰਾਨੀਆਂ ਖੁਰਦ, ਹਿਆਤੇਆਲ ਤੇ ਬਾਘੀਆਂ ਖੁਰਦ ਵਿਚ ਕਿਸਤੀ ਰਾਹੀਂ ਦਰਿਆ ਸਤਲੁਜ ਪਾਰ ਕਰਕੇ ਵਿਕਾਸ ਕਾਰਜਾਂ ਦੇ ਚੈੱਕ ਦੇਣ ਜਾਂਦੇ ਸਨ | ਜਦੋਂ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 2002 'ਚ ਪੁਲ ਦਾ ਨੀਂਹ ਪੱਥਰ ਰੱਖਣ ਆਏ ਤਾਂ ਉਨ੍ਹਾਂ ਉਸੇ ਵਕਤ ਸਿੱਧਵਾਂ ਬੇਟ ਵਿਖੇ ਸਬ-ਤਹਿਸੀਲ ਬਣਾਉਣ ਦਾ ਐਲਾਨ ਕੀਤਾ, ਜਿਸ ਦਾ ਅੱਜ ਇਲਾਕੇ ਦੇ 65 ਪਿੰਡ ਸੁੱਖ ਭੋਗ ਰਹੇ ਹਨ | ਉਨ੍ਹਾਂ ਆਖਿਆ ਕਿ ਹੁਣ ਸਾਬਕਾ ਵਿਧਾਇਕ ਐੱਸ. ਆਰ. ਕਲੇਰ ਲਗਾਤਾਰ ਤਿੰਨ ਦਹਾਕਿਆਂ ਤੋਂ ਲੋਕਾਂ ਦੀ ਸੇਵਾ ਕਰ ਰਹੇ ਹਨ | ਉਕਤ ਆਗੂਆਂ ਨੇ ਇਹ ਵੀ ਦਾਅਵਾ ਕੀਤਾ ਕਿ ਸੂਬੇ ਵਿਚ ਕੀਤੇ ਵਿਕਾਸ ਕਾਰਜਾਂ ਦੀ ਬਦੌਲਤ ਐਸ.ਆਰ. ਕਲੇਰ 2027 ਦੀ ਜਗਰਾਉਂ ਵਿਧਾਨ ਸਭਾ ਸੀਟ ਜਿੱਤ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਝੋਲੀ 'ਚ ਪਾਉਣਗੇ |
Ad Position 22
No active advertisement
ਪਿਛਲੀ ਖ਼ਬਰ ਫ਼ਤਹਿ ਦਿਵਸ ਨੂੰ ਸਮਰਪਿਤ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਤੋਂ ਚੱਪੜਚਿੜੀ ਵੱਲ ਵਿਸ਼ਾਲ ਮਾਰਚ 12 ਨੂੰ ਅਗਲੀ ਖ਼ਬਰ ਸੇਂਟ ਜੇਵੀਅਰ ਕਾਨਵੈਂਟ ਸਕੂਲ 'ਚ ਸੋਗ ਦੀ ਲਹਿਰ
Ad Position 24