05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਲਈ ਐੱਨ. ਆਰ. ਆਈ. ਪਰਿਵਾਰ ਵਲੋਂ 200 ਲੀਟਰ ਸਮਰੱਥਾ ਵਾਲਾ ਵਾਟਰ ਕੂਲਰ ਭੇਟ

Ad Position 21
No active advertisement
ਅਜੀਤ ਡੈਸਕ 05-05-2026
ਰਾਏਕੋਟ, 4 ਮਈ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਵਿਖੇ ਸੰਗਤਾਂ ਦੀ ਸਹੂਲਤ ਲਈ ਐੱਨ. ਆਰ. ਆਈ. ਬਲਰਾਜ ਸਿੰਘ, ਮਹਿੰਦਰ ਸਿੰਘ ਤੇ ਪਰਮਜੀਤ ਸਿੰਘ ਵਲੋਂ 200 ਲੀਟਰ ਸਮਰੱਥਾ ਵਾਲਾ ਵਾਟਰ ਕੂਲਰ 'ਵਾਤਾਵਰਨ ਬਚਾਓ' ਸਮਾਜ ਸੇਵੀ ਕਲੱਬ ਰਾਏਕੋਟ ਦੇ ਉੱਦਮ ਸਦਕਾ ਭੇਟ ਕੀਤਾ | ਇਸ ਸਮੇਂ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਤੇ ਮੈਨੇਜਰ ਤਰਸੇਮ ਸਿੰਘ ਬਲਿਆਲ ਵਲੋਂ ਐੱਨ. ਆਰ. ਆਈ. ਪਰਿਵਾਰ ਦਾ ਧੰਨਵਾਦ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਬੇਨਤੀ ਕੀਤੀ ਕਿ ਗੁਰੂ ਸਾਹਿਬ ਉਨ੍ਹਾਂ ਦੇ ਪਰਿਵਾਰ ਨੂੰ ਚੜ੍ਹਦੀ ਕਲਾ ਤੇ ਤਰੱਕੀ ਬਖਸ਼ਣ | ਇਸ ਮੌਕੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਸ 200 ਲੀਟਰ ਸਮਰੱਥਾ ਵਾਲੇ ਵਾਟਰ ਕੂਲਰ ਦੀ ਮਦਦ ਨਾਲ ਗਰਮੀਆਂ ਦੇ ਮੌਸਮ ਵਿਚ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀ ਵੱਡੀ ਗਿਣਤੀ ਸੰਗਤਾਂ ਨੂੰ ਠੰਢੇ ਪਾਣੀ ਦੀ ਸਹੂਲਤ ਮਿਲੇਗੀ | ਇਸ ਮੌਕੇ ਗੁਰਦੁਆਰਾ ਟਾਹਲੀਆਣਾ ਸਾਹਿਬ ਦੇ ਮੇਨੈਜਰ ਤਰਸੇਮ ਸਿੰਘ ਬਲਿਆਲ, ਹੈੱਡ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਮਾਣਕੀ, ਹਰਪ੍ਰੀਤ ਸਿੰਘ ਅਕਾਊਟੈਂਟ, ਰਾਮਦੀਪ ਸਿੰਘ ਕਲਰਕ, ਪ੍ਰਧਾਨ ਰਾਜਿੰਦਰ ਸਿੰਘ ਕਾਕਾ, ਖ਼ਜ਼ਾਨਚੀ ਹਰਮਿੰਦਰ ਸਿੰਘ ਭੂੰਦੜੀ, ਗੁਰਜੀਤ ਸਿੰਘ ਗੁੱਜਰਵਾਲ, ਗੁਰਕੀਰਤ ਸਿੰਘ, ਸੁਖਵਿੰਦਰ ਸਿੰਘ ਬਰ੍ਹਮੀ, ਬਲਜੀਤ ਸਿੰੰਘ, ਵਰਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਵਾ ਔਰਤ ਦੀ ਝੁੱਗੀ ਨੂੰ ਲੱਗੀ ਅੱਗ, ਘਰੇਲੂ ਸਾਮਾਨ ਸਮੇਤ ਨਕਦੀ ਵੀ ਸੜੀ ਅਗਲੀ ਖ਼ਬਰ ਸ਼੍ਰੋਮਣੀ ਪੰਥਕ ਦਲ ਆਗਾਮੀ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ 'ਚ ਧਮਾਕੇਦਾਰ ਐਂਟਰੀ ਕਰੇਗਾ
Ad Position 24