05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਬੀ. ਕੇ. ਯੂੂ. (ਰਾਜੇਵਾਲ) ਵਲੋਂ 15 ਨੂੰ ਰਾਜ ਭਵਨ ਵੱਲ ਕੂਚ ਕਰਨ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 05-05-2026
ਰਾਏਕੋਟ, 4 ਮਈ (ਸੁਸ਼ੀਲ)-ਕੇਂਦਰ ਸਰਕਾਰ ਵਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਬਾਰੇ ਜਾਰੀ ਕੀਤੇ ਗਏ ਪੰਜਾਬ ਵਿਰੋਧੀ ਨੋਟੀਫਿਕੇਸ਼ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ 15 ਮਈ ਨੂੰ ਚੰਡੀਗੜ੍ਹ ਰਾਜ ਭਵਨ ਘੇਰਨ ਦੇ ਦਿੱਤੇ ਗਏ ਸੱਦੇ ਦੇ ਸਬੰਧ 'ਚ ਬੀਕੇਯੂ ਰਾਜੇਵਾਲ ਦੀ ਸਥਾਨਕ ਇਕਾਈ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ 15 ਮਈ ਨੂੰ ਵੱਡੀ ਗਿਣਤੀ ਵਿਚ ਜੱਥੇਬੰਦੀ ਦੇ ਮੈਂਬਰ ਕਿਸਾਨ ਰਾਜ ਭਵਨ ਵੱਲ ਕੂਚ ਕਰਨਗੇ | ਕਿਸਾਨ ਆਗੂ ਨੇ ਕਿਹਾ ਕਿ ਪਾਣੀਆਂ ਦੇ ਮੁੱਦੇ ਹੱਲ ਕਰਨ ਨੂੰ ਲੈ ਕੇ ਕੇਂਦਰ ਸਰਕਾਰ ਬਿਲਕੁਲ ਵੀ ਗੰਭੀਰ ਨਹੀਂ ਹੈ ਅਤੇ ਪੰਜਾਬ ਵਿਰੋਧੀ ਫ਼ੈਸਲੇ ਲੈ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਵਿਰੋਧੀ ਕੀਤੇ ਗਏ ਇਸ ਨੋਟੀਫਿਕੇਸ਼ਨ ਦੇ ਰੱਦ ਹੋਣ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਉਨ੍ਹਾਂ ਨਾਲ ਬਲਾਕ ਪ੍ਰਧਾਨ ਰਣਵੀਰ ਸਿੰਘ, ਸਿਕੰਦਰ ਸਿੰਘ, ਹਰਪ੍ਰੀਤ ਸਿੰਘ, ਜਗਦੀਪ ਸਿੰਘ, ਜਸਵਿੰਦਰ ਸਿੰਘ ਕਾਕਾ ਆਦਿ ਵੀ ਮੌਜ਼ੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੂਬਾ ਸਰਕਾਰ ਨੇ ਨਸ਼ਿਆਂ ਦੇ ਖ਼ਾਤਮੇ ਲਈ ਖਿਡਾਰੀਆਂ ਦੀਆਂ ਲੋੜਾਂ ਪੂਰੀਆਂ ਕੀਤੀਆਂ-ਵਿਧਾਇਕ ਹਾਕਮ ਸਿੰਘ ਅਗਲੀ ਖ਼ਬਰ ਧਰਨੇ 'ਚ ਹੋਈਆਂ ਮੌਤਾਂ ਸੰਬੰਧੀ ਗ੍ਰਹਿ ਵਿਭਾਗ ਤੋਂ ਰਿਪੋਰਟ ਤਲਬ
Ad Position 24