05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਸੂਬਾ ਸਰਕਾਰ ਨੇ ਨਸ਼ਿਆਂ ਦੇ ਖ਼ਾਤਮੇ ਲਈ ਖਿਡਾਰੀਆਂ ਦੀਆਂ ਲੋੜਾਂ ਪੂਰੀਆਂ ਕੀਤੀਆਂ-ਵਿਧਾਇਕ ਹਾਕਮ ਸਿੰਘ

Ad Position 21
No active advertisement
ਅਜੀਤ ਡੈਸਕ 05-05-2026
ਲੋਹਟਬੱਦੀ, 4 ਮਈ (ਕੁਲਵਿੰਦਰ ਸਿੰਘ ਡਾਂਗੋਂ)-ਵਿਧਾਨ ਸਭਾ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਪਿੰਡ ਰਛੀਨ 'ਚ 37.45 ਲੱਖ ਦੀ ਲਾਗਤ ਨਾਲ ਤਿਆਰ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਕੀਤਾ | ਇਸ ਮੌਕੇ ਖਿਡਾਰੀਆਂ ਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਹਾਕਮ ਸਿੰਘ ਨੇ ਕਿਹਾ ਕਿ ਹਲਕਾ ਰਾਏਕੋਟ ਦੇ ਵੱਖ-ਵੱਖ ਪਿੰਡਾਂ ਅੰਦਰ 39 ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ ਜੋ ਕਿ ਲੁਧਿਆਣਾ ਜ਼ਿਲ੍ਹੇ ਦੇ ਬਾਕੀ ਸਾਰੇ ਹਲਕਿਆਂ ਤੋਂ ਵੱਧ ਹਨ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਵਿਕਾਸ ਕਾਰਜਾਂ ਦੇ ਨਾਲ-ਨਾਲ ਖਿਡਾਰੀਆਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਆਧੁਨਿਕ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਗਿਆ ਹੈ | ਇਸ ਦੇ ਨਾਲ ਹੀ ਉਨ੍ਹਾਂ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਦਿੱਤੀਆਂ ਗਈਆਂ | ਦੂਜੇ ਪਾਸੇ ਉਨ੍ਹਾਂ ਦੱਸਿਆ ਕਿ ਹਲਕੇ ਦੀਆਂ 200 ਛੋਟੀਆਂ-ਵੱਡੀਆਂ ਸੜਕਾਂ ਦਾ ਕੰਮ ਕਰਵਾਇਆ ਜਾਵੇਗਾ ਅਤੇ ਕੁਝ ਸੜਕਾਂ ਨੂੰ ਚੌੜਾ ਕਰਕੇ ਮੁਕੰਮਲ ਕਰ ਦਿੱਤੀਆਂ ਗਈਆਂ ਹਨ | ਇਸ ਮੌਕੇ ਗ੍ਰਾਮ ਪੰਚਾਇਤ ਵਲੋਂ ਠੇਕੇਦਾਰ ਹਾਕਮ ਸਿੰਘ ਅਤੇ ਸਰਕਾਰੀ ਨੁਮਾਇੰਦਿਆਂ ਦਾ ਸਨਮਾਨ ਕੀਤਾ | ਇਸ ਮੌਕੇ ਸਰਪੰਚ ਦਲਜੀਤ ਕੌਰ, ਮਨਪ੍ਰੀਤ ਸਿੰਘ, ਸਾਬਕਾ ਸਰਪੰਚ ਗੁਰਵੰਤ ਸਿੰਘ, ਡਾ: ਤਸਵੀਰ ਸਿੰਘ, ਗੁਰਪ੍ਰੀਤ ਸਿੰਘ, ਨਿਰਮਲ ਸਿੰਘ, ਸਵਰਨ ਸਿੰਘ ਪੰਚ, ਗੁਰਵਿੰਦਰ ਸਿੰਘ ਤੂਰ ਚੇਅਰਮੈਨ, ਕਮਲ ਸਖਾਣਾ ਪੀ.ਏ, ਮਨਜੀਤ ਸਿੰਘ ਢੀਂਡਸਾ ਬੀ. ਡੀ. ਪੀ. ਓ., ਚੰਚਲ ਸਿੰਘ ਜੇ. ਈ., ਰੂਪ ਸਿੰਘ ਸਕੱਤਰ, ਸਰਪੰਚ ਜਸਵਿੰਦਰ ਸਿੰਘ ਬਿੱਟੂ ਬੜੂੰਦੀ, ਅੰਮਿ੍ਤਪਾਲ ਸਿੰਘ ਹੈਪੀ ਬੜੂੰਦੀ, ਹਰਦੇਵ ਸਿੰਘ, ਪਿ੍ਤਪਾਲ ਸਿੰਘ ਪੰਚ, ਸਰਬਜੀਤ ਸਿੰਘ ਪੰਚ, ਸੇਰ ਸਿੰਘ, ਰਣਜੀਤ ਸਿੰਘ ਫੌਜੀ, ਕੁਲਦੀਪ ਸਿੰਘ ਪ੍ਰਧਾਨ ਦੁੱਧ ਸਭਾ, ਸੁਰਿੰਦਰ ਸਿੰਘ ਸਿੰਦਾ ਤੋਂ ਇਲਾਵਾ ਸਮੁੱਚੀ ਗ੍ਰਾਮ ਪੰਚਾਇਤ, ਪਤਵੰਤੇ ਤੇ ਨਗਰ ਨਿਵਾਸੀ ਹਾਜ਼ਰ ਸਨ | ਧੰਨਵਾਦੀ ਸ਼ਬਦ ਸਾਬਕਾ ਸਰਪੰਚ ਗੁਰਬੰਤ ਸਿੰਘ ਰਛੀਨ ਨੇ ਕਹੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਮੀਰਪੁਰ ਹਾਂਸ ਵਿਖੇ 31 ਲੱਖ 75 ਹਜ਼ਾਰ ਰੁਪਏ ਨਾਲ ਨਵੇਂ ਬਣੇ ਖੇਡ ਗਰਾਊਾਡ ਦਾ ਬੀਬੀ ਮਾਣੂੰਕੇ ਨੇ ਕੀਤਾ ਉਦਘਾਟਨ... ਅਗਲੀ ਖ਼ਬਰ ਬੀ. ਕੇ. ਯੂੂ. (ਰਾਜੇਵਾਲ) ਵਲੋਂ 15 ਨੂੰ ਰਾਜ ਭਵਨ ਵੱਲ ਕੂਚ ਕਰਨ ਦਾ ਐਲਾਨ <br/>
Ad Position 24